ਹੁਣੇ ਹੁਣੇ ਮਸ਼ਹੂਰ ਕਲਾਕਾਰ ਦੀ ਹੋਈ ਅਚਾਨਕ ਮੌਤ – ਛਾਇਆ ਸੋਗ ਮਸ਼ਹੂਰ ਹਸਤੀਆਂ ਕਰ ਰਹੀਆਂ ਅਫਸੋਸ ਜਾਹਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਹਸਤੀਆਂ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾਣ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਵੱਖ ਵੱਖ ਖੇਤਰਾਂ ਦੀਆਂ ਉਘੀਆਂ ਸਖਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਹਰ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਜਿਸ ਨਾਲ ਸਾਰੀ ਦੁਨੀਆ ਵਿਚ ਉਹਨਾਂ ਦੀ ਇੱਕ ਵੱਖਰੀ ਪਹਿਚਾਣ ਬਣੀ ਹੈ। ਉੱਥੇ ਹੀ ਉਹਨਾਂ ਨਾਲ ਵਾਪਰਨ ਵਾਲੀਆਂ ਦੁਖਦਾਈ ਘਟਨਾ ਬਾਰੇ ਖ਼ਬਰਾਂ ਲੋਕਾਂ ਨੂੰ ਵੀ ਦੁਖੀ ਕਰਦੀਆਂ ਹਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ ,ਉਥੇ ਹੀ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦੀ ਚਪੇਟ ਵਿਚ ਆਏ ਹਨ।

ਕੁਝ ਚੋਟੀ ਦੇ ਮਸ਼ਹੂਰ ਕਲਾਕਾਰ ਦੀ ਹੋਈ ਅਚਾਨਕ ਮੌਤ ਨਾਲ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਉਘੇ ਕਮੇਡੀਅਨ ਕਲਾਕਾਰ ਉਮਰ ਸ਼ਰੀਫ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਨੂੰ ਖਰਾਬ ਸਿਹਤ ਦੇ ਚੱਲਦੇ ਹੋਏ ਏਅਰ ਐਂਬੂਲੈਂਸ ਰਾਹੀਂ ਅਮਰੀਕਾ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਥੇ ਹੀ ਉਨ੍ਹਾਂ ਦਾ ਅਮਰੀਕਾ ਦੀ ਯਾਤਰਾ ਕਰਨ ਤੋਂ ਪਹਿਲਾਂ ਦਿਹਾਂਤ ਹੋ ਗਿਆ। ਇਸ ਸਮੇਂ ਉਨ੍ਹਾਂ ਦਾ ਇਲਾਜ ਜਰਮਨ ਦੇ ਇਕ ਹਸਪਤਾਲ ਵਿੱਚ ਚੱਲ ਰਿਹਾ ਸੀ।

ਜਿੱਥੇ 66 ਸਾਲਾਂ ਦੇ ਕਨੇਡੀਅਨ ਉਮਰ ਸ਼ਰੀਫ ਦੀ ਨਾਜ਼ਕ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅਮਰੀਕਾ ਲਿਜਾਣ ਦਾ ਫੈਸਲਾ ਕੀਤਾ ਗਿਆ ਸੀ । ਉੱਥੇ ਹੀ ਪਹਿਲਾਂ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਬੀਮਾਰੀ ਦਾ ਇਲਾਜ ਕਰਵਾਉਣ ਲਈ ਅਤੇ ਉਨ੍ਹਾਂ ਦੀ ਸਿਹਤ ਨੂੰ ਵੇਖਦੇ ਹੋਏ ਅਮਰੀਕਾ ਭੇਜਣ ਦਾ ਸਾਰਾ ਖਰਚਾ ਸੰਘੀ ਅਤੇ ਸੂਬਾ ਸਰਕਾਰਾਂ ਵੱਲੋਂ ਕੀਤਾ ਜਾ ਰਿਹਾ ਸੀ। ਉਹਨਾਂ ਦੇ ਦਿਹਾਂਤ ਉਪਰ ਕਲਾਕਾਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।