ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਏਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵੀਹ ਸੌ ਬਾਈ ਦੀਆਂ ਚੋਣਾਂ ਸਿਰ ਤੇ ਹਨ ਪਰ ਉਸ ਤੋਂ ਪਹਿਲਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਵਿੱਚ ਵੱਡੇ ਧਮਾਕੇ ਵੇਖਣ ਨੂੰ ਮਿਲ ਰਹੇ ਹਨ । ਜਿੱਥੇ ਪੰਜਾਬ ਦੀ ਸੱਤਾਧਾਰੀ ਪਾਰਟੀ ਯਾਨੀ ਕਾਂਗਰਸ ਪਾਰਟੀ ਦੇ ਵਿਚ ਬੀਤੇ ਕੁਝ ਦਿਨਾਂ ਤੋਂ ਵੱਡੇ ਫੇਰਬਦਲ ਵੇਖਣ ਨੂੰ ਮਿਲੇ ਹਨ। ਜਿੱਥੇ ਮੁੱਖ ਮੰਤਰੀ ਦਾ ਕੁਝ ਹੀ ਦਿਨਾਂ ਦੇ ਵਿੱਚ ਚਿਹਰਾ ਹੀ ਬਦਲ ਗਿਆ । ਜਿੱਥੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ ਉੱਥੇ ਹੀ ਕਾਂਗਰਸ ਹਾਈਕਮਾਨ ਦੇ ਵਲੋ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨਿਆ ਗਿਆ । ਜਿਸ ਦੇ ਚੱਲਦੇ ਪੰਜਾਬ ਦੀਆਂ ਬਾਕੀ ਪਾਰਟੀਆਂ ਦੇ ਵਿੱਚ ਵੀ ਕਾਫ਼ੀ ਘਮਾਸਾਨ ਵੇਖਣ ਨੂੰ ਮਿਲ ਰਿਹਾ ਸੀ । ਪਾਰਟੀ ਦੇ ਵੱਲੋਂ ਵੀ ਇਕ ਦੂਜੇ ਤੇ ਤੰਜ ਕੱਸੇ ਜਾ ਰਹੇ ਹਨ।

ਹਰੇਕ ਪਾਰਟੀ ਦੇ ਵੱਲੋਂ ਹੱਥਕੰਡਾ ਅਪਣਾਇਆ ਜਾ ਰਿਹਾ ਹੈ ਕੀ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਉਨ੍ਹਾਂ ਦੀ ਸਰਕਾਰ ਬਣ ਜਾਵੇ । ਇਸ ਵਿਚਕਾਰ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਅੱਜ ਇਕ ਵੱਡਾ ਝਟਕਾ ਉਸ ਸਮੇਂ ਲੱਗਿਆ ਜਦੋਂ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਆਪਣੇ ਸਾਥੀਆਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਦਾ ਐਲਾਨ ਕਰ ਦਿੱਤਾ। ਮੱਖਣ ਸਿੰਘ ਲਾਲਕਾ ਤੇ ਵੱਲੋਂ ਇਹ ਐਲਾਨ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਕੀਤਾ ਗਿਆ । ਜਿਸ ਤੋਂ ਬਾਅਦ ਮੱਖਣ ਸਿੰਘ ਲਾਲਕਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਤੋਂ ਅਕਾਲੀ ਦਲ ਦਾ ਹਿੱਸਾ ਨਹੀਂ ਰਹੇ ਅਤੇ ਭਵਿੱਖ ਦੀ ਰਣਨੀਤੀ ਨੂੰ ਉਹ ਆਪਣੇ ਸਾਥੀਆਂ ਸਮੇਤ ਮੀਟਿੰਗ ਕਰ ਕੇ ਜਲਦੀ ਹੀ ਐਲਾਨ ਕਰਨਗੇ ।

ਦੱਸਣਯੋਗ ਹੈ ਕਿ ਮੱਖਣ ਸਿੰਘ ਲਾਲਕਾ ਪਿਛਲੇ ਦਿਨੀਂ ਅਕਾਲੀ ਭਾਜਪਾ ਸਰਕਾਰ ਦੌਰਾਨ ਕਰੀਬ ਸਾਢੇ ਚਾਰ ਸਾਲਾਂ ਤੋਂ ਹਲਕਾ ਇੰਚਾਰਜ ਲੱਗੇ ਰਹੇ ਤੇ ਵਿਧਾਨ ਸਭਾ ਚੋਣਾਂ ਦੌਰਾਨ ਮੌਕੇ ਤੇ ਆ ਕੇ ਉਨ੍ਹਾਂ 2012 ਤੇ 2017 ਚ ਪਾਰਟੀ ਵੱਲੋਂ ਟਿਕਟ ਕੱਟ ਦਿੱਤੀ ਗਈ । ਜਿਸ ਨੂੰ ਲੈ ਕੇ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਖਫਾ ਚਲੇ ਆ ਰਹੇ ਸਨ । ਇਸੇ ਨਾਰਾਜ਼ਗੀ ਦੇ ਚਲਦੇ ਅੱਜ ਉਨ੍ਹਾਂ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਉੱਪਰ ਜਾਣਕਾਰੀ ਸਾਂਝੀ ਕਰ ਕੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ ।

ਮੱਖਣ ਸਿੰਘ ਲਾਲਸਾ ਦਾ ਉਨ੍ਹਾਂ ਦੇ ਹਲਕੇ ਵਿੱਚ ਬਹੁਤ ਵੱਡਾ ਨਾਮ ਹੈ, ਲੋਕ ਉਸ ਨੂੰ ਆਪਣਾ ਹਰਮਨ ਪਿਆਰਾ ਨੇਤਾ ਮੰਨਦੇ ਹਨ। ਹੁਣ ਵੇਖਣ ਵਾਲੀ ਗੱਲ ਤਾਂ ਇਹ ਹੈ ਕਿ ਲੰਮਾ ਸਮਾਂ ਸਿਆਸਤ ਰਹੇ ਮੱਖਣ ਸਿੰਘ ਲਾਲਕਾ ਕਿਸ ਪਾਰਟੀ ਵਿਚ ਸ਼ਮੂਲੀਅਤ ਕਰਦੇ ਹਨ। ਆਉਣ ਵਾਲਾ ਸਮਾਂ ਹੀ ਦੱਸੇਗਾ।ਸ਼੍ਰੋਮਣੀ ਅਕਾਲੀ ਦਲ ਨੂੰ ਇਕ ਬਹੁਤ ਵੱਡਾ ਝਟਕਾ ਲੱਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਘਾ ਹੋਇਆ ਆਗੂ ਜੋ ਕਿ ਪਾਰਟੀ ਤੋਂ ਕਾਫੀ ਖਫਾ ਚੱਲ ਰਿਹਾ ਸੀ ਤੇ ਅੱਜ ਉਸਦੇ ਵੱਲੋਂ ਹੁਣ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਗਿਆ ਹੈ ।