ਆਈ ਤਾਜ਼ਾ ਵੱਡੀ ਖਬਰ
ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਕਾਂਗਰਸ ਸਰਕਾਰ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਵਿੱਚ ਕਈ ਕੰਮ ਕੀਤੇ ਗਏ ਅਤੇ ਕਈ ਕੇਂਦਰ ਅਤੇ ਸੂਬਾ ਪੱਧਰੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ। ਚਰਨਜੀਤ ਸਿੰਘ ਚੰਨੀ ਆਪਣੇ ਮਿਲਣਸਾਰ ਸੁਭਾਅ ਕਾਰਨ ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਆਪਣੀ ਜਗਾਹ ਬਣਾ ਰਹੇ ਹਨ, ਉੱਥੇ ਹੀ ਉਨ੍ਹਾਂ ਵੱਲੋਂ ਡੀਜੀਪੀ ਨੂੰ ਪੱਤਰ ਲਿਖ ਕੇ ਆਪਣੀ ਸਿਕਿਊਰਟੀ ਘੱਟ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ, ਜਿਸ ਨੂੰ ਪੰਜਾਬ ਦੇ ਲੋਕਾਂ ਵੱਲੋਂ ਕਾਫੀ ਸਰਾਇਆ ਜਾ ਰਿਹਾ ਹੈ।
ਪਿਛਲੇ ਦਿਨੀਂ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿਚ ਜਿੰਨੇ ਵੀ ਬਿਜਲੀ ਕੁਨੈਕਸ਼ਨ ਕੱਟੇ ਗਏ ਸਨ, ਉਨ੍ਹਾਂ ਨੂੰ ਮੁੜ ਚਾਲੂ ਕਰਨ ਦੇ ਆਦੇਸ਼ ਦਿੱਤੇ ਗਏ ਸਨ ਅਤੇ ਨਾਲ ਹੀ 2 ਕਿਲੋ ਵਾਟ ਮੁਆਫ਼ ਕਰ ਦਿੱਤੇ ਗਏ ਹਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਆਪਣੇ ਪੱਲਿਓ ਭਰੇਗੀ। ਇਸ ਤੋਂ ਇਲਾਵਾ ਪੰਜਾਬ ਦੀ ਆਮ ਜਨਤਾ ਨਾਲ ਸਿੱਧਾ ਸੰਪਰਕ ਕਰਨ ਲਈ ਉਹਨਾਂ ਨੇ ਸਰਪੰਚਾਂ ਅਤੇ ਮਿਊਂਸਪਲ ਕੌਂਸਲਾਂ ਲਈ ਵਿਸ਼ੇਸ਼ ਐਂਟਰੀ ਕਾਰਡ ਬਣਾਏ ਹਨ।
ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਇਕ ਹੋਰ ਵੱਡਾ ਐਲਾਨ ਕੀਤੇ ਜਾਣ ਦੀ ਤਾਜ਼ਾ ਜਾਣਕਾਰੀ ਪਰਾਪਤ ਹੋ ਰਹੀ ਹੈ। ਇਸ ਜਾਣਕਾਰੀ ਦੇ ਮੁਤਾਬਿਕ ਮੁੱਖ ਮੰਤਰੀ ਨੇ ਇਕ ਵੱਡਾ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਜੋ ਗਰੀਬ ਪਰਿਵਾਰ ਲਾਲ ਲਕੀਰ ਦੇ ਅੰਦਰ ਆਉਂਦੇ ਹਨ, ਉਨ੍ਹਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਪ੍ਰਦਾਨ ਕੀਤੇ ਜਾਣਗੇ। ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਪਿੰਡਾਂ ਦੇ ਸਾਰੇ ਸਰਪੰਚਾਂ ਅਤੇ ਪੰਚਾਂ ਨੂੰ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਨਾ ਹੋਣ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਮੁੱਖ ਮੰਤਰੀ ਨੇ ਦਸਿਆ ਹੈ ਕਿ ਸਾਰੇ ਪਿੰਡਾ ਦੀ ਜ਼ਮੀਨਾਂ ਦੀਆਂ ਤਸਵੀਰਾਂ ਡ੍ਰੋਨ ਸਿਸਟਮ ਦੇ ਰਾਹੀ ਲਈਆਂ ਜਾਣਗੀਆਂ ਅਤੇ ਜਿਹੜੇ ਲੋਕ ਜਿਸ ਜਗ੍ਹਾ ਤੇ ਵਸੇ ਹੋਏ ਹਨ, ਉਨ੍ਹਾਂ ਨੂੰ ਉਸ ਜ਼ਮੀਨ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਇਸ ਕੰਮ ਦੀ ਸ਼ੁਰੂਆਤ ਉਹਨਾਂ ਨੇ ਚਮਕੌਰ ਸਾਹਿਬ ਦੀ ਧਰਤੀ ਤੋਂ ਕਰਨ ਲਈ ਆਖਿਆ ਹੈ ਅਤੇ ਜਲਦ ਹੀ ਪੂਰੇ ਸੂਬੇ ਵਿੱਚ ਇਸ ਕੰਮ ਨੂੰ ਨੇਪਰੇ ਚਾੜਿਆ ਜਾਵੇਗਾ।
Previous Postਰਾਧਾ ਸਵਾਮੀ ਡੇਰਾ ਬਿਆਸ ਤੋਂ ਆਈ ਇਹ ਵੱਡੀ ਤਾਜਾ ਖਬਰ – ਸਾਰੇ ਪਾਸੇ ਹੋ ਗਈ ਚਰਚਾ
Next Postਆ ਗਿਆ ਵੱਡਾ ਮੌੜ ਲਖੀਮਪੁਰ ਮਾਮਲੇ ਚ – ਰਾਕੇਸ਼ ਟਿਕੇਤ ਨੇ ਕਰਤਾ ਇਹ ਵੱਡਾ ਦਾਅਵਾ , ਸੁਣ ਸਭ ਰਹਿ ਗਏ ਹੈਰਾਨ