ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਬਾਗੀ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਬਗਾਵਤ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਉਸ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਹਾਈਕਮਾਂਡ ਵੱਲੋਂ ਵੀ ਬਾਰ ਬਾਰ ਕੈਪਟਨ ਨੂੰ ਦਿੱਲੀ ਬੁਲਾਏ ਜਾਣ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਉੱਥੇ ਹੀ ਉਨ੍ਹਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਜਿਨ੍ਹਾਂ ਦਾ ਉਨ੍ਹਾਂ ਨੇ ਖੰਡਨ ਕਰਦੇ ਹੋਏ ਲਿਖਿਆ ਕਿ ਉਹ ਕਿਸੇ ਵੀ ਕੀਮਤ ਤੇ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ। ਉਥੇ ਹੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਕਾਂਗਰਸ ਸ਼ਬਦ ਨੂੰ ਹਟਾ ਦਿੱਤਾ ਸੀ।
ਹੁਣ ਮੌਜੂਦਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮਹਾਰਾਣੀ ਪਰਨੀਤ ਕੌਰ ਵੱਲੋਂ ਅਜਿਹਾ ਬਿਆਨ ਸਾਹਮਣੇ ਆਇਆ ਹੈ, ਜਿਸ ਬਾਰੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ ਵਿੱਚ ਕਾਟੋ ਕਲੇਸ਼ ਨੂੰ ਦੇਖਦੇ ਹੋਏ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਆਖਿਆ ਗਿਆ ਹੈ ਕਿ ਜੇਕਰ ਕਾਂਗਰਸ ਵਿੱਚ ਅਜੇਹੀ ਸਥਿਤੀ ਰਹੀ ਤਾਂ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ 117 ਵਿੱਚੋਂ 15 ਸੀਟਾਂ ਮਿਲਣੀਆਂ ਵੀ ਮੁਸ਼ਕਲ ਹੋਣਗੀਆਂ। ਕਿਉਂ ਕਿ ਉਹ ਹੁਣ ਹਾਈਕਮਾਂਡ ਤੋਂ ਖਫ਼ਾ ਨਜ਼ਰ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਤੀ ਵੱਲੋਂ ਕਾਂਗਰਸ ਪਾਰਟੀ ਨੂੰ ਅੱਗੇ ਲਿਆਉਣ ਲਈ ਬਹੁਤ ਮਿਹਨਤ ਕੀਤੀ ਗਈ ਸੀ। ਜਿੱਥੇ ਉਹਨਾਂ ਵੱਲੋਂ 2002 ਵਿੱਚ ਕਾਂਗਰਸ ਦੀ ਸਰਕਾਰ ਬਣਾਈ ਗਈ। ਉਥੇ ਹੀ 2017 ਦੇ ਵਿੱਚ ਵੀ ਭਾਰੀ ਫਰਕ ਨਾਲ ਕਾਂਗਰਸ ਪਾਰਟੀ ਨੂੰ ਜਿੱਤ ਦਿਵਾਈ ਗਈ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਮਸਲੇ ਨੂੰ ਦੇਖਦੇ ਹੋਏ ਭਾਜਪਾ ਸਰਕਾਰ ਨਾਲ ਇਸ ਸਬੰਧੀ ਗੱਲ ਕੀਤੀ ਜਾ ਰਹੀ ਹੈ। ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲਦੀ ਹੀ ਕਿਸਾਨਾਂ ਨੂੰ ਜਿੱਤ ਦਿਵਾਉਣ ਲਈ ਇਸ ਮਸਲੇ ਨੂੰ ਹੱਲ ਕੀਤਾ ਜਾਵੇਗਾ।
ਜਿੱਥੇ ਕਾਂਗਰਸ ਪਾਰਟੀ ਵਿੱਚ ਆਏ ਦਿਨ ਹੀ ਕਲੇਸ਼ ਵਧਦਾ ਜਾ ਰਿਹਾ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਆਪਣੀ ਇਕ ਵੱਖਰੀ ਪਾਰਟੀ ਬਣਾ ਲਈ ਜਾਵੇਗੀ। ਕਿਉਂਕਿ 2022 ਵਿੱਚ ਹੋਣ ਵਾਲੀਆਂ ਚੋਣਾਂ ਵਿਚ ਸਭ ਤੋਂ ਵੱਡਾ ਕਿਸਾਨੀ ਦਾ ਮੁੱਦਾ ਬਣ ਚੁਕਾ ਹੈ। ਇਕ ਇੰਟਰਵਿਊ ਵਿਚ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਆਖਿਆ ਗਿਆ ਹੈ ਕਿ ਜਿਥੇ ਉਨ੍ਹਾਂ ਦੇ ਪਤੀ ਇਕ ਫੌਜੀ ਹਨ ਉਨ੍ਹਾਂ ਵੱਲੋਂ ਹੁਣ ਕਿਸਾਨੀ ਸੰ-ਘ-ਰ-ਸ਼ ਦੀ ਜੰਗ ਵੀ ਜਿੱਤ ਲਈ ਜਾਵੇਗੀ।
Home ਤਾਜਾ ਖ਼ਬਰਾਂ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਮਹਾਰਾਣੀ ਪ੍ਰਨੀਤ ਕੌਰ ਵਲੋਂ ਆਇਆ ਅਜਿਹਾ ਬਿਆਨ- ਸਾਰੇ ਪਾਸੇ ਹੋ ਗਈ ਚਰਚਾ
Previous PostCBSE ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੋਇਆ ਇਹ ਐਲਾਨ
Next Postਪੰਜਾਬ ਚ ਇਥੇ ਕਿਸਾਨਾਂ ਨੇ ਇਸ ਕਾਂਗਰਸੀ ਵਿਧਾਇਕ ਦੀ ਲਵਾਤੀ ਦੌੜ, ਅਚਾਨਕ ਸਟੇਜ ਨੂੰ ਛੱਡਕੇ ਪਿਆ ਭੱਜਣਾ