ਪੰਜਾਬ : ਔਰਤਾਂ ਨੂੰ ਬੱਸਾਂ ਚ ਮੁਫ਼ਤ ਸਫ਼ਰ ਦੀ ਸਹੂਲਤ ਤੋਂ ਬਾਅਦ ਹੁਣ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਦੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤਾਂ ਉਨ੍ਹਾਂ ਤੋਂ ਬਾਅਦ ਚਰਨਜੀਤ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਹਾਈਕਮਾਂਡ ਵੱਲੋਂ ਨਿਯੁਕਤ ਕਰ ਦਿੱਤਾ ਗਿਆ ਸੀ। ਉਥੇ ਹੀ ਨਵੇਂ ਮੰਤਰੀ ਮੰਡਲ ਦਾ ਗਠਨ ਵੀ ਕੀਤਾ ਗਿਆ ਜਿਸ ਵਿਚ ਬਹੁਤ ਸਾਰੇ ਨਵੇਂ ਮੰਤਰੀ ਅਤੇ ਕੁਝ ਪੁਰਾਣੇ ਮੰਤਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ ਜਿਸ ਵਿੱਚ ਨਵੇਂ ਅਤੇ ਪੁਰਾਣੇ ਕੰਮਾਂ ਨੂੰ ਨੇਪਰੇ ਚੜ੍ਹਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸਾਰੇ ਮੰਤਰੀਆਂ ਨੂੰ ਵੱਖ-ਵੱਖ ਵਿਭਾਗਾਂ ਦੀ ਵੰਡ ਕਰਕੇ ਦਿੱਤੀ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਆਪਣੇ ਆਪਣੇ ਵਿਭਾਗ ਦੇ ਅਨੁਸਾਰ ਕੰਮ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਔਰਤਾਂ ਨੂੰ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਸਹੂਲਤ ਤੋਂ ਬਾਅਦ ਇਹ ਵੱਡਾ ਐਲਾਨ ਹੋ ਗਿਆ ਹੈ। ਜਿੱਥੇ ਪਹਿਲਾਂ ਪੰਜਾਬ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਸੀ। ਉਥੇ ਹੀ ਪਿਛਲੇ ਦਿਨੀਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੁਝ ਖ਼ਾਸ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਪਹਿਲਾਂ ਉਨ੍ਹਾਂ ਵੱਲੋਂ ਸਾਰੇ ਬੱਸ ਅੱਡੇ ਅੰਦਰ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਕੰਮ ਦੋ ਦਿਨਾਂ ਦੇ ਅੰਦਰ ਕੀਤਾ ਗਿਆ ਹੈ। ਉਥੇ ਹੀ ਪੰਜਾਬ ਵਿੱਚ ਚੱਲਣ ਵਾਲੀਆਂ ਸਾਰੀਆਂ ਬੱਸਾਂ ਦੇ ਸਮੇਂ ਨੂੰ ਵੀ ਬਰਾਬਰ ਕਰ ਦਿੱਤਾ ਗਿਆ ਹੈ।

ਕਿਉਂਕਿ ਪਹਿਲਾਂ ਕੁਝ ਪ੍ਰਾਈਵੇਟ ਬੱਸਾਂ ਵੱਲੋਂ ਹੀ ਵਧੇਰੇ ਸਮਾਂ ਲਿਆ ਜਾ ਰਿਹਾ ਸੀ। ਹੁਣ ਪੰਜਾਬ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਵਿੱਚ ਵਾਧਾ ਕੀਤੇ ਜਾਣ ਦਾ ਐਲਾਨ ਕੀਤਾ ਹੈ ਜਿੱਥੇ ਹੋਣ 842 ਹੋਰ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਹੈ ਕਿ ਇਸ ਬਾਰੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬਹੁਤ ਜਲਦੀ ਅਕਤੂਬਰ ਵਿਚ 250 ਬੱਸਾਂ ਪੰਜਾਬ ਨੂੰ ਮਿਲ ਜਾਣਗੀਆਂ ਅਤੇ 592 ਨਵੰਬਰ ਦੇ ਅਖੀਰ ਤੱਕ ਮਿਲ ਜਾਣਗੀਆਂ।

ਜਲਦੀ ਹੀ ਇਹ ਬੱਸਾਂ ਦੀ ਖੇਪ ਪੰਜਾਬ ਵਿੱਚ ਪਹੁੰਚ ਜਾਵੇਗੀ ਅਤੇ ਜੋ ਪੰਜਾਬ ਦੀਆਂ ਸੜਕਾਂ ਉੱਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਗੀਆਂ। ਪਿਛਲੇ ਦਿਨੀਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਵਿਭਾਗ ਦੇ ਸਮੂਹ ਆਰਟੀਏ ਸਕੱਤਰਾਂ ਅਤੇ ਬੱਸ ਡਿੱਪੂ ਦੇ ਜਨਰਲ ਮੈਨੇਜਰਾਂ ਦੀ ਹਫਤਾਵਾਰੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਮੀਟਿੰਗ ਦੌਰਾਨ ਨਵੀਆਂ ਬੱਸਾਂ ਲਾਗੂ ਕਰਨ ਦਾ ਇਹ ਟੈਂਡਰ ਲਾਗੂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਬੱਸਾਂ ਮੁਹਈਆ ਕਰਵਾਉਣ ਵਾਲੀਆਂ ਕੰਪਨੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।