ਸਾਵਧਾਨ ਹੁਣੇ ਹੁਣੇ ਅਚਾਨਕ ਇਥੇ ਦੀਵਾਲੀ ਤੇ ਪਟਾਕੇ ਨਾ ਚਲਾਉਣ ਦੇ ਬਾਰੇ ਲੱਗ ਗਈ ਪੂਰੀ ਪਾਬੰਦੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ। ਉਥੇ ਹੀ ਲੋਕਾਂ ਨੂੰ ਵੀ ਉਹਨਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਨਾਲ ਲੋਕ ਸੁਰੱਖਿਅਤ ਰਹਿ ਸਕਣ। ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ। ਉੱਥੇ ਹੀ ਬਹੁਤ ਸਾਰੇ ਲੋਕਾਂ ਵਿਚ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ ਕਮਜ਼ੋਰ ਹੋ ਗਈ ਹੈ। ਜਿਸ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਬਹੁਤ ਸਾਰੀਆਂ ਮੁਸ਼ਕਲਾਂ ਆ ਰਹੀਆਂ ਹਨ। ਜਿਸ ਵਾਸਤੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਚੌਕਸ ਰਹਿਣ ਵਾਸਤੇ ਵੀ ਵਾਰ ਵਾਰ ਅਪੀਲ ਕੀਤੀ ਜਾਂਦੀ ਹੈ।

ਕਿਉਂਕਿ ਮੌਸਮ ਦਾ ਬਦਲਾਅ ਵੀ ਹੋ ਰਿਹਾ ਹੈ ਅਤੇ ਤਿਓਹਾਰੀ ਸੀਜ਼ਨ ਦੇ ਕਾਰਨ ਵੀ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਹੁਣ ਦੀਵਾਲੀ ਤੇ ਪਟਾਕੇ ਨਾ ਚਲਾਉਣ ਬਾਰੇ ਇੱਥੇ ਅਚਾਨਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰਖਦੇ ਹੋਏ ਦੀਵਾਲੀ ਦੇ ਮੌਕੇ ਤੇ ਚਲਾਏ ਜਾਣ ਵਾਲੇ ਪਟਾਕਿਆ ਉੱਪਰ ਪੂਰਨ ਰੂਪ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ।

ਉੱਥੇ ਹੀ ਇਹ ਵੀ ਆਖਿਆ ਗਿਆ ਹੈ ਕਿ ਅਗਲੇ ਹੁਕਮਾਂ ਤੱਕ ਇਹ ਪਾਬੰਦੀ ਇਸੇ ਤਰ੍ਹਾਂ ਜਾਰੀ ਰਹੇਗੀ। ਲਾਗੂ ਕੀਤੇ ਗਏ ਇਸ ਆਦੇਸ਼ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ ਨੂੰ ਪ੍ਰਦੂਸ਼ਣ ਰਹਿਤ ਰੱਖਣ ਵਾਸਤੇ ਪਟਾਕਿਆਂ ਦੀ ਵਿਕਰੀ ਅਤੇ ਪਟਾਖੇ ਚਲਾਉਣ ਉਪਰ ਪ੍ਰਸ਼ਾਸਨ ਵੱਲੋਂ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉੱਥੇ ਹੀ ਪਟਾਕਾ ਵਿਕਰੇਤਾਵਾਂ ਅਤੇ ਹੋਰ ਸੰਗਠਨਾਂ ਵੱਲੋਂ ਆਪਣੇ ਲਾਇਸੰਸ ਦੇ ਜਰੀਏ ਪ੍ਰਸ਼ਾਸਨ ਵੱਲੋਂ ਇਜਾਜ਼ਤ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਕਾਂ ਦੀ ਸਿਹਤ, ਪ੍ਰਦੂਸ਼ਣ ਅਤੇ ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਪਟਾਕੇ ਵੇਚਣ ਅਤੇ ਚਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ।

ਉਥੇ ਹੀ ਮੁਹਾਲੀ ਅਤੇ ਪੰਚਕੂਲਾ ਵਿੱਚ ਪਟਾਕੇ ਚਲਾਏ ਗਏ ਸਨ। ਹੁਣ ਪੰਜਾਬ ਅਤੇ ਹਰਿਆਣਾ ਤੇ ਦੀਵਾਲੀ ਦੇ ਮੌਕੇ ਤੇ ਆਤਿਸ਼ਬਾਜ਼ੀ ਕੀਤੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਮੰਗਲਵਾਰ ਨੂੰ ਇਕ ਬੈਠਕ ਵਿੱਚ ਫ਼ੈਸਲਾ ਮਨਦੀਪ ਸਿੰਘ ਬਰਾੜ , ਸਲਾਹਕਾਰ ਧਰਮ ਪਾਲ ਅਤੇ ਹੋਰ ਅਧਿਕਾਰੀ ਵੱਲੋਂ ਕੀਤਾ ਗਿਆ ਹੈ।