ਚੰਨੀ ਸਰਕਾਰ ਨੇ ਇਹਨਾਂ ਲੋਕਾਂ ਲਈ ਕਰਤਾ 18 ਅਕਤੂਬਰ ਤੱਕ ਲਈ ਇਹ ਵੱਡਾ ਐਲਾਨ – ਜਨਤਾ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਬਣੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਅਪੀਲ ਵੀ ਕੀਤੀ ਗਈ ਸੀ। ਉਥੇ ਹੀ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਿੱਚ ਕਿਸਾਨਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ ਜਿਸ ਕਾਰਨ ਕਿਸਾਨਾਂ ਵਿੱਚ ਚਰਨਜੀਤ ਸਿੰਘ ਚੰਨੀ ਸਭ ਦੇ ਹਰਮਨ ਪਿਆਰੇ ਮੁੱਖ ਮੰਤਰੀ ਨਜ਼ਰ ਆ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਦੀਵਾਲੀ ਤੋਂ ਪਹਿਲਾਂ-ਪਹਿਲਾਂ ਨਰਮੇ ਉਪਰ ਗੁਲਾਬੀ ਸੁੰਡੀ ਦੇ ਹਮਲੇ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ।

ਉੱਥੇ ਹੀ ਹੁਣ ਚੰਨੀ ਸਰਕਾਰ ਵੱਲੋਂ 18 ਅਕਤੂਬਰ ਤੱਕ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਐਲਾਨ ਕੀਤਾ ਗਿਆ ਜਿਸ ਵਿੱਚ ਖੇਤੀਬਾੜੀ ਵਿਭਾਗ ਦੀ ਸਬਸਿਡੀ ਨੀਤੀ 2020-21 ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਿਸ ਵਿਚ ਹੁਣ ਕਿਸਾਨਾਂ ਨੂੰ ਕਣਕ ਦੇ ਬੀਜ ਸਬਸਿਡੀ ਉਤੇ ਪ੍ਰਾਪਤ ਹੋਣਗੇ।

ਸਰਕਾਰ ਵੱਲੋਂ ਲਾਗੂ ਕੀਤੀ ਗਈ ਸਬਸਿਡੀ ਦੀ ਨੀਤੀ ਦੇ ਅਨੁਸਾਰ ਕਿਸਾਨਾਂ ਨੂੰ ਬੀਜ ਉਪਰ 50 ਫੀਸਦੀ ਸਬਸਿਡੀ ਪ੍ਰਾਪਤ ਹੋਵੇਗੀ। ਉਥੇ ਹੀ ਸੀਮਤ ਕਿਸਾਨ ਅਤੇ ਛੋਟੇ ਕਿਸਾਨਾਂ ਨੂੰ ਇਸ ਯੋਜਨਾ ਵਿੱਚ ਤਰਜੀਹ ਦੇ ਅਧਾਰ ਤੇ ਫਾਇਦਾ ਮਿਲੇਗਾ। ਉੱਥੇ ਹੀ ਇਸ ਚੀਜ਼ ਉੱਪਰ ਵੀ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਕੇ ਕਿਸਾਨਾਂ ਨੂੰ ਮਿਆਰੀ ਰੂਪ ਦੇ ਬੀਜ ਹੀ ਮੁਹਇਆ ਕਰਵਾਏ ਜਾਣ। ਅਗਰ ਬੀਜ ਏਜੰਸੀਆਂ ਕਰਮਚਾਰੀਆਂ ਅਧਿਕਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਾਰਵਾਈ ਗਲਤ ਸਾਬਤ ਹੁੰਦੀ ਹੈ ਤਾਂ ਉਹਨਾਂ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕੀਤੀ ਜਾਵੇਗੀ।

ਬੀਜ ਦੇ ਕਾਰਨ ਕਿਸਾਨਾਂ ਨੂੰ ਪੇਸ਼ ਆਉਣ ਵਾਲੀ ਮੁਸ਼ਕਲ ਦੇ ਚਲਦੇ ਹੋਏ ਇਸ ਦਾ ਜਿੰਮੇਵਾਰ ਬਲਾਕ ਪੱਧਰ ਅਤੇ ਜਿਲਾ ਤੇ ਖੇਤੀਬਾੜੀ ਅਧਿਕਾਰੀ ਹੋਣਗੇ। ਲਾਗੂ ਕੀਤੀ ਗਈ ਇਸ ਸਬਸਿਡੀ ਨੀਤੀ ਦਾ ਫਾਇਦਾ ਜਿਥੇ ਪੰਜਾਬ ਵਿਚ ਲਗਭਗ ਇਕ ਲੱਖ ਕਿਸਾਨਾਂ ਨੂੰ ਹੋਵੇਗਾ। ਉਥੇ ਹੀ 2 ਲੱਖ ਕੁਇੰਟਲ ਪ੍ਰਮਾਣਿਤ ਬੀਜ 20 ਕਰੋੜ ਰੁਪਏ ਦੀ ਸਬਸਿਡੀ ਨਾਲ ਕਿਸਾਨਾਂ ਨੂੰ ਮੁਹਈਆ ਕਰਵਾਏ ਜਾਣਗੇ। ਸਬਸਿਡੀ ਦੀ ਰਕਮ ਵੀ ਕਿਸਾਨਾਂ ਅਤੇ ਡੀਲਰਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ। ਸਰਕਾਰ ਦੀ ਇਸ ਯੋਜਨਾ ਦਾ ਫਾਇਦਾ ਬਹੁਤ ਸਾਰੇ ਕਿਸਾਨਾਂ ਨੂੰ ਮਿਲ ਜਾਵੇਗਾ।