ਪੰਜਾਬ : 3 ਭੈਣਾਂ ਦੇ ਇਕਲੋਤੇ ਭਰਾ ਨੂੰ ਇਸ ਤਰਾਂ ਲੈ ਗਈ ਮੌਤ – ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਣ ਵਾਲੇ ਹਰ ਰੋਜ਼ ਹੀ ਸੜਕ ਹਾਦਸਿਆ ਨੇ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ ਅਤੇ ਜਿਸ ਨਾਲ ਮਾਪਿਆਂ ਦੀ ਜ਼ਿੰਦਗੀ ਉਨ੍ਹਾਂ ਲਈ ਬੋਝ ਬਣ ਜਾਂਦੀ ਹੈ। ਜਿੱਥੇ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦਾ ਹੈ। ਉਥੇ ਹੀ ਪਰਿਵਾਰ ਉਪਰ ਗ਼ਮਾਂ ਦਾ ਪਹਾੜ ਟੁੱਟ ਪੈਂਦਾ ਹੈ। ਆਏ ਦਿਨ ਹੀ ਅਜਿਹੇ ਵਾਪਰਨ ਵਾਲੇ ਹਾ-ਦ-ਸਿ-ਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਜਿਥੇ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ, ਉਥੇ ਹੀ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਸਕੇ।

ਪਰ ਕੁਝ ਵਾਹਨ ਚਾਲਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਜਾਂਦਾ ਹੈ। ਪੰਜਾਬ ਵਿਚ ਹੁਣ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਬਨੂੜ ਸ਼ਹਿਰ ਦੇ ਵਾਰਡ ਨੰਬਰ 8 ਤੋ ਸਾਹਮਣੇ ਆਈ ਹੈ। ਜਿੱਥੇ ਇੱਥੋਂ ਦਾ ਨਿਵਾਸੀ ਰਾਹੁਲ ਕੁਮਾਰ 19 ਸਾਲਾ ਪੁੱਤਰ ਪ੍ਰੇਮ ਚੰਦ 15 ਅਕਤੂਬਰ ਨੂੰ ਆਪਣੇ ਚਾਚੇ ਦੇ ਬੇਟੇ ਅੰਕਿਤ ਕੁਮਾਰ ਅਤੇ ਦੋਸਤ ਅਮਰਪ੍ਰੀਤ ਨਾਲ ਆਪਣੇ ਮੋਟਰਸਾਈਕਲ ਤੇ ਬਨੂੜ ਤੋ ਰਾਜਪੁਰਾ ਨੂੰ ਜਾ ਰਿਹਾ ਸੀ।

ਉਸ ਸਮੇਂ ਹੀ ਜਦੋਂ ਇਹ ਤਿੰਨੋਂ ਜਣੇ ਆਪਣੇ ਮੋਟਰਸਾਈਕਲ ਤੇ ਕੌਮੀ ਮਾਰਗ ਦੇ ਨਜ਼ਦੀਕ ਪੈਂਦੇ ਪਿੰਡ ਫਤਹਿ ਗੜ੍ਹੀ ਦੇ ਟੀ ਪੁਆਇੰਟ ਤੇ ਪਹੁੰਚੇ ਸਨ ਤਾਂ ਉਸ ਸਮੇਂ ਹੀ ਇਕ ਤੇਜ਼ ਰਫਤਾਰ ਵਾਹਨ ਵੱਲੋਂ ਇਨ੍ਹਾਂ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ ਸੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿਸ ਵਿੱਚ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ। ਉਥੇ ਹੀ ਇਨ੍ਹਾਂ ਤਿੰਨੇ ਨੌਜਵਾਨਾਂ ਅੰਕਿਤ ,ਅਮਨਪ੍ਰੀਤ ਅਤੇ ਰਾਹੁਲ ਕੁਮਾਰ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ।

ਜਿੱਥੇ ਰਾਹੁਲ ਕੁਮਾਰ ਦੀ ਹਾਲਤ ਗੰਭੀਰ ਹੋਣ ਦੇ ਕਾਰਨ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਭੇਜ ਦਿੱਤਾ ਗਿਆ ਸੀ। ਜਿੱਥੇ 19 ਸਾਲਾ ਨੌਜਵਾਨ ਜੇਰੇ ਇਲਾਜ ਸੀ ਉਥੇ ਹੀ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਜਿਥੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।