ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਤੋਂ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਦਾ ਕਾਰਜਕਾਲ ਚਰਨਜੀਤ ਸਿੰਘ ਚੰਨੀ ਵਲੋ ਸੰਭਾਲਿਆ ਗਿਆ ਹੈ। ਉਸ ਸਮੇਂ ਤੋਂ ਹੀ ਉਨ੍ਹਾਂ ਵੱਲੋਂ ਵੱਖ-ਵੱਖ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾਂਦੇ ਐਲਾਨਾਂ ਦੇ ਕਾਰਨ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਹੈ। ਉਥੇ ਹੀ ਮੁੱਖ ਮੰਤਰੀ ਵੱਲੋਂ ਵੀ ਲੋਕਾਂ ਦੇ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਲਝਾ ਲਿਆ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਹੀ ਉਨ੍ਹਾਂ ਲਈ ਕਈ ਤਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਵਿੱਚ ਇਹਨਾਂ ਨੂੰ ਹਫਤੇ ਚ ਇੱਕ ਛੁੱਟੀ ਦੇਣ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਅੱਜ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਾਰੇ ਦੇਸ਼ ਅੰਦਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਸ਼ਖ਼ਸੀਅਤਾਂ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਧਾਰਮਿਕ ਅਸਥਾਨਾਂ ਉਪਰ ਪਹੁੰਚ ਕੇ ਨਤਮਸਤਕ ਹੋਇਆ ਗਿਆ ਹੈ। ਜਿਨ੍ਹਾਂ ਵੱਲੋਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਬਾਲਮੀਕ ਜੀ ਦੀ ਵਿਚਾਰਧਾਰਾ ਬਾਰੇ ਵੀ ਗੱਲਬਾਤ ਕੀਤੀ ਗਈ ਹੈ।
ਉਥੇ ਹੀ ਅੱਜ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਭਗਵਾਨ ਵਾਲਮੀਕੀ ਜੀ ਦੇ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ ਸਨ। ਜਿੱਥੇ ਉਨ੍ਹਾਂ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਹਫ਼ਤੇ ਵਿਚ ਇਕ ਛੁੱਟੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕ ਜੀ ਦੇ ਤੀਰਥ ਅਸਥਾਨ ਉਪਰ ਪੁੱਜ ਕੇ ਨਤਮਸਤਕ ਹੋਇਆ ਗਿਆ, ਉਥੇ ਹਾਜਰ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਇਸ ਤਰ੍ਹਾਂ ਉਨ੍ਹਾਂ ਵੱਲੋਂ ਸਫ਼ਾਈ ਕਰਮਚਾਰੀਆਂ ਦੇ ਹਿਤਾਂ ਨੂੰ ਦੇਖਦੇ ਹੋਏ ਇਕ ਐਲਾਨ ਕੀਤਾ ਗਿਆ ਹੈ ਜਿਸ ਨਾਲ ਸਫ਼ਾਈ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸਫ਼ਾਈ ਕਰਮਚਾਰੀਆਂ ਨੂੰ ਹਫ਼ਤੇ ਵਿਚ ਇਕ ਛੁੱਟੀ ਮਿਲੇਗੀ। ਉਨ੍ਹਾਂ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਸਫ਼ਾਈ ਕਰਮਚਾਰੀਆਂ ਵਿੱਚ ਰਾਹਤ ਵੇਖੀ ਜਾ ਰਹੀ ਹੈ।
Previous Postਪੰਜਾਬ ਚ ਅੱਗ ਨੇ ਮਚਾਈ ਭਾਰੀ ਤਬਾਹੀ 200 ਪ੍ਰੀਵਾਰਾਂ ਦੇ ਆਸ਼ਿਆਨੇ ਸੜ ਕੇ ਹੋਏ ਸਵਾਹ ਮਚੀ ਹਾਹਾਕਾਰ
Next Postਪੰਜਾਬ ਕਾਂਗਰਸ ਚ ਹੁਣ ਹੋ ਗਿਆ ਸਿੱਧਾ ਕੰਮ ਸ਼ੁਰੂ – ਕੈਪਟਨ ਬਾਰੇ ਹੁਣ ਇਸ ਮੰਤਰੀ ਵਲੋਂ ਆ ਗਈ ਇਹ ਵੱਡੀ ਖਬਰ