ਆਈ ਤਾਜ਼ਾ ਵੱਡੀ ਖਬਰ
ਅੱਜ ਦੇ ਦੌਰ ਵਿੱਚ ਜਿੱਥੇ ਡਾਕਟਰ ਨੂੰ ਰੱਬ ਦੇ ਬਰਾਬਰ ਦਾ ਦਰਜਾ ਦਿੱਤਾ ਜਾਂਦਾ ਹੈ। ਉਥੇ ਉਨ੍ਹਾਂ ਵੱਲੋਂ ਬਹੁਤ ਸਾਰੇ ਚਮਤਕਾਰ ਕੀਤੇ ਜਾਣ ਦੀਆਂ ਖਬਰਾਂ ਵੀ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ , ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆ ਹਨ। ਜਿੱਥੇ ਇਨਸਾਨ ਦੀ ਜ਼ਿੰਦਗੀ ਨੂੰ ਬਚਾਉਣ ਲਈ ਡਾਕਟਰਾਂ ਵੱਲੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਵਿਗਿਆਨ ਵੱਲੋਂ ਆਏ ਦਿਨ ਹੀ ਨਵੀਆਂ ਨਵੀਆਂ ਕਾਢਾਂ ਕੱਢੀਆਂ ਜਾ ਰਹੀਆਂ ਹਨ ਜਿਸ ਨਾਲ ਇਨਸਾਨ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਸਕੇ। ਇਨਸਾਨ ਦੀ ਜਿੰਦਗੀ ਨੂੰ ਬਚਾਉਣ ਲਈ ਜਿੱਥੇ ਜਾਨਵਰਾਂ ਵਿੱਚ ਬਹੁਤ ਸਾਰੇ ਤਜਰਬੇ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਸਹਾਇਤਾ ਨਾਲ ਇਨਸਾਨੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ।
ਹੁਣ ਅਮਰੀਕਾ ਤੇ ਡਾਕਟਰ ਵੱਲੋਂ ਇਕ ਅਜਿਹਾ ਵੱਡਾ ਕ੍ਰਿਸ਼ਮਾ ਕੀਤਾ ਗਿਆ ਹੈ ਜਿਸ ਦੀ ਸਾਰੀ ਦੁਨੀਆ ਵਿੱਚ ਚਰਚਾ ਹੋ ਰਹੀ ਹੈ ਅਤੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਿਊਯਾਰਕ ਸਾਹਮਣੇ ਆਈ ਹੈ ਜਿੱਥੇ ਅਮਰੀਕੀ ਡਾਕਟਰਾਂ ਵੱਲੋਂ ਇੱਕ ਬਹੁਤ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਿੱਥੇ ਅਮਰੀਕੀ ਡਾਕਟਰਾਂ ਦੀ ਟੀਮ ਵੱਲੋਂ ਮਨੁੱਖੀ ਸਰੀਰ ਵਿੱਚ ਸੂਰ ਦੀ ਕਿਡਨੀ ਦਾ ਟਰਾਂਸਪਲਾਂਟ ਕੀਤਾ ਗਿਆ ਹੈ। ਜਿੱਥੇ ਇਸ ਤਜਰਬੇ ਦੇ ਜ਼ਰੀਏ ਬਹੁਤ ਸਾਰੀਆਂ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ।
ਉੱਥੇ ਹੀ ਇਸ ਟਰਾਂਸਪਲਾਂਟ ਪ੍ਰਣਾਲੀ ਨੂੰ ਇਨਸਾਨੀ ਜ਼ਿੰਦਗੀ ਲਈ ਸੁਰੱਖਿਅਤ ਵੀ ਮੰਨਿਆ ਜਾ ਰਿਹਾ ਹੈ। ਹੁਣ ਡਾਕਟਰਾਂ ਦੀ ਇੱਕ ਟੀਮ ਵੱਲੋਂ ਸਫਲਤਾਪੂਰਵਕ ਟਰਾਂਸਪਲਾਂਟ ਕੀਤਾ ਗਿਆ ਹੈ ਜਿਸ ਵਿੱਚ ਸੂਰ ਦੀ ਕਿਡਨੀ ਮਨੁੱਖ ਦੇ ਸਰੀਰ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਡਾਕਟਰ ਵੱਲੋਂ ਇਹ ਨਿਰੀਖਣ ਉਸ ਮਰੀਜ਼ ਤੇ ਕੀਤਾ ਗਿਆ ਹੈ, ਜਿਸ ਦੀ ਕਿਡਨੀ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਅਤੇ ਉਸ ਬਰੇਨ ਵੀ ਪੂਰੀ ਤਰ੍ਹਾਂ ਡੈੱਡ ਹੋ ਚੁੱਕਿਆ ਸੀ, ਅਤੇ ਉਸ ਨੂੰ ਲਾਈਫ ਸਪੋਰਟ ਸਿਸਟਮ ਤੋਂ ਵੀ ਹਟਾਇਆ ਜਾ ਰਿਹਾ ਸੀ।
ਇਸ ਤੋਂ ਪਹਿਲਾਂ ਡਾਕਟਰਾਂ ਦੀ ਟੀਮ ਵੱਲੋਂ ਉਸ ਦੇ ਪਰਵਾਰਕ ਮੈਂਬਰਾਂ ਵੱਲੋਂ ਇਸ ਪ੍ਰੀਖਣ ਕੀਤੇ ਜਾਣ ਦੀ ਇਜਾਜ਼ਤ ਮੰਗੀ ਗਈ ਸੀ। ਜਿਸ ਤੋਂ ਬਾਅਦ ਡਾਕਟਰਾਂ ਵੱਲੋਂ ਇਹ ਤਜਰਬਾ ਸਫਲਤਾਂ ਪੂਰਵਕ ਕੀਤਾ ਗਿਆ ਹੈ। ਜਿਸ ਨਾਲ ਕਿਡਨੀ ਟ੍ਰਾਂਸਪਲਾਂਟ ਕਰਵਾਉਣ ਵਾਲੇ ਬਹੁਤ ਸਾਰੇ ਮਰੀਜ਼ਾਂ ਵਿਚ ਇਕ ਹੋਰ ਨਵੀਂ ਆਸ ਪੈਦਾ ਹੋ ਗਈ ਹੈ। ਜਿੱਥੇ ਪਹਿਲਾਂ ਲੋਕਾਂ ਨੂੰ ਲੰਮਾ ਸਮਾਂ ਇਸ ਵਾਸਤੇ ਇੰਤਜਾਰ ਕਰਨਾ ਪੈਂਦਾ ਸੀ। ਉਥੇ ਹੀ ਇਸ ਚਮਤਕਾਰ ਨਾਲ ਬਹੁਤ ਸਾਰੇ ਮਰੀਜ਼ਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇਗੀ।
Previous Postਪੰਜਾਬ ਚ ਵਿਆਹ ਤੋਂ 8 ਦਿਨ ਪਹਿਲਾਂ ਹੀ ਕੁੜੀ ਬਾਰੇ ਆ ਗਈ ਇਹ ਖਬਰ, ਪੈ ਗਿਆ ਅਜੀਬ ਚੱਕਰ – ਤਾਜਾ ਵੱਡੀ ਖਬਰ
Next Postਜਲੰਧਰ ਦੇ ਮੁੰਡੇ ਨੇ ਵਲੈਤ ਚ ਕਰਤਾ ਇਹ ਕਾਂਡ ਗੋਰਿਆਂ ਦੀਆਂ ਵੀ ਨਿਕਲੀਆਂ ਧਾਹਾਂ – ਆਇਆ ਪੁਲਸ ਦੇ ਅੜਿੱਕੇ