ਪੰਜਾਬ ਪੁਲਸ ਨੂੰ ਮਿਲ ਗਈ ਵੱਡੀ ਕਾਮਯਾਬੀ 100 ਜਿਆਦਾ ਵਾਰਦਾਤਾਂ ਕਰਨ ਵਾਲਾ ਇਹ ਗਿਰੋਹ ਆ ਗਿਆ ਆਖਰ ਕਾਬੂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਫਿਰ ਤੋਂ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਜਿੱਥੇ ਹੈ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਨੌਜਵਾਨ ਵੱਲੋਂ ਅੰਜਾਮ ਦਿੱਤਾ ਜਾਂਦਾ ਹੈ। ਉਥੇ ਵੀ ਦੇਸ਼ ਅੰਦਰ ਬੇਰੁਜ਼ਗਾਰੀ ਦੇ ਚਲਦੇ ਹੋਏ ਔਰਤਾਂ ਵੱਲੋਂ ਵੀ ਅਜਿਹੇ ਕੰਮਾਂ ਵਿੱਚ ਸ਼ਾਮਲ ਹੋ ਕੇ ਅਜਿਹੀਆਂ ਘਟਨਾਵਾ ਕੀਤੀਆਂ ਜਾ ਰਹੀਆਂ ਹਨ। ਪੁਲੀਸ ਵੱਲੋਂ ਜਥੇ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੇ ਪੁਖਤਾ ਇਤਜਾਮ ਕੀਤੇ ਜਾਂਦੇ ਹਨ। ਜਿਸ ਸਦਕਾ ਲੋਕਾਂ ਨੂੰ ਪੰਜਾਬ ਵਿੱਚ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਡਰ ਦੇ ਸਾਏ ਹੇਠ ਨਾ ਆਉਣਣ ਦਿੱਤਾ ਜਾਵੇ। ਉੱਥੇ ਹੀ ਬਹੁਤ ਸਾਰੇ ਅਜਿਹੇ ਗੈਰ-ਸਮਾਜੀ ਅਨਸਰ ਹੁੰਦੇ ਹਨ ਜਿਨ੍ਹਾਂ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਵੱਖ ਵੱਖ ਤਰੀਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ।

ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਪੰਜਾਬ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ ਜਿਥੇ 100 ਤੋਂ ਵਧੇਰੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਨੂੰ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਔਰਤਾਂ ਦੇ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕਰਕੇ ਲੁਧਿਆਣਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਗਰੋਹ ਵੱਲੋਂ ਵਧੇਰੇ ਕਰਕੇ ਬਜ਼ੁਰਗ ਲੋਕਾਂ ਨੂੰ ਲਿਫ਼ਟ ਦੇਣ ਦੇ ਬਹਾਨੇ ਗੱਡੀ ਵਿੱਚ ਬਿਠਾ ਕੇ ਲੁੱਟ ਕੀਤੀ ਜਾਂਦੀ ਸੀ। ਜਿਥੇ ਉਨ੍ਹਾਂ ਵੱਲੋਂ ਸੋਨਾ ਅਤੇ ਨਕਦੀ ਲੁੱਟ ਲਿਆ ਜਾਂਦਾ ਹੈ।

ਇਸ ਗਰੋਹ ਵੱਲੋਂ ਲੁਧਿਆਣਾ ਵਿਚ ਵੀ ਅਜਿਹੀਆਂ 11 ਵਾਰਦਾਤਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਮੋਗਾ ,ਅੰਮ੍ਰਿਤਸਰ ,ਕਰਤਾਰਪੁਰ,ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਜਗਰਾਉ,ਖੰਨਾ ਅਤੇ ਹਰਿਆਣਾ ਵਿਚ ਵੀ ਬਹੁਤ ਸਾਰੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ। ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਸ ਗੈਂਗ ਨੂੰ 4 ਲੋਕਾਂ ਵੱਲੋਂ ਚਲਾਇਆ ਜਾ ਰਿਹਾ ਸੀ।

ਜਿੱਥੇ ਇਸ ਗੈਂਗ ਨੂੰ ਲੁਧਿਆਣਾ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ ਉਥੇ ਹੀ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਕਾਬੂ ਕੀਤੇ ਗਏ ਇਸ ਗੈਂਗ ਕੋਲੋਂ ਕਾਫੀ ਸਾਮਾਨ ਬਰਾਮਦ ਕੀਤਾ ਗਿਆ ਹੈ ਜਿਸ ਵਿੱਚ ਇਕ ਸਵਿਫਟ ਕਾਰ, 8 ਸੋਨੇ ਦੀਆਂ ਚੂੜੀਆਂ, ਇੱਕ ਸੋਨੇ ਦੀ ਚੈਨ, ਦੋ ਸੋਨੇ ਦੇ ਬਰੈਸਲੇਟ, ਇੱਕ ਨਕਲੀ ਆਰਸੀ ਮੌਜੂਦ ਸਨ। ਉੱਥੇ ਕਿ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਦੀ ਭਾਲ ਪੁਲਿਸ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। ਇਨ੍ਹਾਂ ਮੁਲਜ਼ਮਾਂ ਦੀ ਪਹਿਚਾਣ ਜੀਤੋ, ਰੱਜੀ, ਗੁੱਗਾ ਅਤੇ ਸੁਖਚੈਨ ਸਿੰਘ ਵਜੋਂ ਹੋਈ ਹੈ।