ਆਈ ਤਾਜ਼ਾ ਵੱਡੀ ਖਬਰ
ਦੇਸ਼ ਭਰ ਵਿੱਚ ਸਡ਼ਕੀ ਹਾਦਸਿਆਂ ਦਾ ਗ੍ਰਾਫ ਹਰ ਰੋਜ਼ ਹੀ ਵੱਧਦਾ ਜਾ ਰਿਹਾ ਹੈ । ਰੋਜ਼ ਹੀ ਸੜਕੀ ਹਾਦਸੇ ਦੌਰਾਨ ਕਿਸੇ ਨਾ ਕਿਸੇ ਵਿਅਕਤੀ ਤੇ ਵੱਲੋਂ ਆਪਣੀ ਜਾਨ ਗਵਾਈ ਜਾਂਦੀ ਹੈ । ਇਨ੍ਹਾਂ ਸੜਕੀ ਹਾਦਸਿਆਂ ਦੌਰਾਨ ਹੁਣ ਤਕ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਹਨ । ਕੁੱਝ ਸਡ਼ਕੀ ਹਾਦਸੇ ਇੰਨੇ ਜ਼ਿਆਦਾ ਭਿਆਨਕ ਹੁੰਦੇ ਹਨ ਕਿ ਇਹ ਸਡ਼ਕੀ ਹਾਦਸੇ ਘਰਾਂ ਦੇ ਘਰ ਤਬਾਹ ਕਰ ਜਾਂਦੇ ਹਨ । ਕੁਝ ਹਾਦਸੇ ਤਾਂ ਅਜਿਹੇ ਵੀ ਵਾਪਰਦੇ ਹਨ ਜੋ ਦਿਲ ਨੂੰ ਝੰ-ਜੋ-ੜ ਕੇ ਰੱਖ ਦਿੰਦੇ ਹਨ , ਅਜਿਹਾ ਹੀ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲਾ ਸੜਕੀ ਹਾਦਸਾ ਵਾਪਰਿਆ ਹੈ । ਜਿਸ ਸਡ਼ਕੀ ਹਾਦਸੇ ਦੌਰਾਨ ਕਈਆਂ ਦੀ ਮੌਤ ਹੋ ਚੁੱਕੀ ਹੈ । ਇਹ ਹਾਦਸਾ ਏਨਾ ਜ਼ਿਆਦਾ ਭਿਆਨਕ ਸੀ ਕਿਸ ਭਿਆਨਕ ਹਾਦਸੇ ਨੂੰ ਵੇਖ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਵੀ ਦੁੱਖ ਦਾ ਪ੍ਰਗਟਾਵਾ ਕਰ ਦਿੱਤਾ ਹੈ ।
ਮਾਮਲਾ ਜੰਮੂ ਕਸ਼ਮੀਰ ਤੋਂ ਸਾਹਮਣੇ ਆਇਆ ਹੈ , ਜਿੱਥੇ ਜੰਮੂ ਕਸ਼ਮੀਰ ਦੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ । ਦਰਅਸਲ ਇਕ ਮਿੰਨੀ ਬੱਸ ਜੋ ਕਿ ਠਥੜੀ ਤੋਂ ਡੋਡਾ ਜਾ ਰਹੀ ਸੀ ਤੇ ਰਸਤੇ ਵਿਚ ਇਹ ਬੱਸ ਇੱਕ ਖਾਈ ਵਿਚ ਡਿੱਗ ਗਈ । ਜਿਸ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਤੇ ਸਾਰੇ ਲੋਕ ਇਸ ਹਾਦਸੇ ਦੌਰਾਨ ਜ਼ਖਮੀ ਹੋ ਗਏ । ਸੂਚਨਾ ਮਿਲਦੇ ਸਾਰ ਹੀ ਐਂ-ਬੂ-ਲੈਂ-ਸ ਵੀ ਮੌਕੇ ਤੇ ਪਹੁੰਚ ਗਈ ਤੇ ਮੌਕੇ ਤੇ ਪਹੁੰਚੀ ਐਂਬੂਲੈਂਸ ਦੇ ਜ਼ਰੀਏ ਜ਼ਖ਼ਮੀਆਂ ਨੂੰ ਹਸਪਤਾਲ ਦੇ ਵਿੱਚ ਰਵਾਨਾ ਕੀਤਾ ਗਿਆ ।
ਇਸ ਦੇ ਨਾਲ ਹੀ ਜਦੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਪ੍ਰਾਪਤ ਹੋਈ ਤੇ ਪੁਲੀਸ ਵੀ ਮੌਕੇ ਤੇ ਪਹੁੰਚ ਗਈ ਤੇ ਪੁਲੀਸ ਵੱਲੋਂ ਬਚਾਅ ਕਾਰਜ ਕੀਤੇ ਜਾ ਰਹੇ ਹਨ । ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਲੋਕਾਂ ਦੇ ਵਿਚ ਕਾਫੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਇਸ ਹਾਦਸੇ ਨੂੰ ਲੈ ਕੇ ਹੁਣ ਕੇਂਦਰੀ ਮੰਤਰੀ ਡਾ ਜਤਿੰਦਰ ਨੇ ਕਿਹਾ ਹੈ ਕਿ ਇਸ ਪੂਰੀ ਘਟਨਾ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ ਤੇ ਹੋਰ ਵੀ ਲੋਡ਼ ਮੁਤਾਬਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ।
ਜ਼ਿਕਰਯੋਗ ਹੈ ਕਿ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ,ਜਿਸ ਕਾਰਨ ਆਲੇ ਦੁਆਲੇ ਦੇ ਇਲਾਕਿਆਂ ਦੇ ਵਿੱਚ ਸਨਸਨੀ ਦਾ ਮਾਹੌਲ ਫੈਲਿਆ ਹੋਇਆ ਹੈ। ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਤੇ ਵੱਲੋਂ ਵੀ ਇਸ ਭਿਆਨਕ ਸੜਕ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਸ ਸਡ਼ਕੀ ਹਾਦਸੇ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਦੋ ਦੋ ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ । ਇਸ ਦੇ ਨਾਲ ਹੀ ਜੋ ਲੋਕ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਹਨ ਉਨ੍ਹਾਂ ਜ਼ਖ਼ਮੀਆਂ ਨੂੰ ਪੰਜਾਹ ਹਜ਼ਾਰ ਰੁਪਏ ਦੇਣ ਦਾ ਅੈਲਾਨ ਵੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਲੋਂ ਕੀਤਾ ਗਿਆ ਹੈ ।
Home ਤਾਜਾ ਖ਼ਬਰਾਂ ਹੁਣੇ ਹੁਣੇ ਇਥੇ ਵਾਪਰਿਆ ਕਹਿਰ ਹੋਈਆਂ ਏਨੀਆਂ ਜਿਆਦਾ ਮੌਤਾਂ ਪ੍ਰਧਾਨ ਮੰਤਰੀ ਮੋਦੀ ਨੇ ਵੀ ਕੀਤਾ ਅਫਸੋਸ ਜਾਹਰ
ਤਾਜਾ ਖ਼ਬਰਾਂ
ਹੁਣੇ ਹੁਣੇ ਇਥੇ ਵਾਪਰਿਆ ਕਹਿਰ ਹੋਈਆਂ ਏਨੀਆਂ ਜਿਆਦਾ ਮੌਤਾਂ ਪ੍ਰਧਾਨ ਮੰਤਰੀ ਮੋਦੀ ਨੇ ਵੀ ਕੀਤਾ ਅਫਸੋਸ ਜਾਹਰ
Previous Postਅੰਮ੍ਰਿਤਸਰ ਏਅਰਪੋਰਟ ਤੋਂ ਉਡੀ ਫਲਾਈਟ ਨੂੰ ਨਹੀਂ ਦਿੱਤੀ ਗਈ ਲੈਂਡਿੰਗ ਦੀ ਮਨਜ਼ੂਰੀ ਵਾਪਿਸ ਫਿਰ ਜਹਾਜ ਲਿਆਂਦਾ ਗਿਆ ਅੰਮ੍ਰਿਤਸਰ
Next Postਚੋਟੀ ਦੀ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਮਾਰੀ ਰਾਜਨੀਤੀ ਚ ਛਾਲ ਇਸ ਪਾਰਟੀ ਚ ਹੋਈ ਸ਼ਾਮਲ – ਤਾਜਾ ਵੱਡੀ ਖਬਰ