ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਕਰੋਨਾ ਦੇ ਕਹਿਰ ਨੂੰ ਬੜੀ ਮੁਸ਼ਕਲ ਨਾਲ ਠੱਲ ਪਾਈ ਗਈ ਹੈ। ਸੂਬੇ ਅੰਦਰ ਜਿੱਥੇ ਸਾਰੇ ਲੋਕਾਂ ਦਾ ਕਰੋਨਾ ਟੀਕਾਕਰਣ ਆਰੰਭ ਕੀਤਾ ਗਿਆ ਸੀ। ਪੰਜਾਬ ਵਿਚ 18 ਸਾਲ ਤੋ ਉੱਪਰ ਉਮਰ ਵਰਗ ਦੇ ਲੋਕਾਂ ਦਾ ਕਰੋਨਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਸੀ। ਜਿਸ ਸਦਕਾ ਕਰੋਨਾ ਨੂੰ ਠੱਲ ਪਾਈ ਜਾ ਸਕੇ। ਬੜੀ ਮੁਸ਼ਕਲ ਨਾਲ ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਮਲੇਰੀਆ ਅਤੇ ਡੇਂਗੂ ਦੇ ਮਾਮਲੇ ਲਗਾਤਾਰ ਸਾਹਮਣੇ ਆਉਣ ਕਾਰਨ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
ਮੋਹਾਲੀ ਦੇ ਵਿੱਚ ਜਿੱਥੇ ਸਰਕਾਰ ਵੱਲੋਂ ਸਰਕਾਰੀ ਹਸਪਤਾਲ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਵੱਖਰਾ ਵਾਰਡ ਬਣਾਏ ਜਾਣ ਦਾ ਵੀ ਐਲਾਨ ਕੀਤਾ ਗਿਆ ਸੀ। ਉਥੇ ਹੀ ਲੋਕਾਂ ਨੂੰ ਆਪਣਾ ਬਚਾਅ ਰੱਖਣ ਵਾਸਤੇ ਸਾਵਧਾਨੀਆਂ ਨੂੰ ਵਰਤੇ ਜਾਣ ਦੀ ਅਪੀਲ ਕੀਤੀ ਗਈ ਹੈ। ਕਿਉਂਕਿ ਪੰਜਾਬ ਵਿੱਚ ਡੇਂਗੂ ਦੇ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ। ਹੁਣ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਤੋਂ ਸਾਹਮਣੇ ਆਈ ਹੈ।
ਜਿੱਥੇ ਬੇਦਾਗ ਕਾਂਗਰਸੀ ਆਗੂ, ਅਤੇ ਸਾਬਕਾ ਵਿਧਾਇਕ ਅਤੇ ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਰਵਿੰਦਰ ਸਿੰਘ ਬੱਬਲ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿੱਥੇ ਉਹ ਡੇਂਗੂ ਦੀ ਚਪੇਟ ਵਿਚ ਆ ਗਏ ਸਨ, ਉਥੇ ਹੀ ਉਨ੍ਹਾਂ ਦੀ ਗੰਭੀਰ ਹਾਲਤ ਦੇ ਚਲਦੇ ਹੋਏ ਉਹਨਾਂ ਨੂੰ ਫਿਰੋਜ਼ਪੁਰ ਦੇ ਅਨਿਲ ਬਾਗੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਹਾਲਤ ਵਧੇਰੇ ਗੰਭੀਰ ਹੋ ਗਈ। ਜਿਸ ਕਾਰਨ ਉਨ੍ਹਾਂ ਨੂੰ ਫਿਰੋਜ਼ਪੁਰ ਦੇ ਅਨਿਲ ਬਾਗੀ ਹਸਪਤਾਲ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਸੀ।
ਜਿੱਥੇ ਉਹ ਗੰਭੀਰ ਹਾਲਤ ਦੇ ਕਾਰਨ ਜੇਰੇ ਇਲਾਜ ਸਨ। ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਵਖ ਵਖ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Previous Postਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਕਰਤਾ ਇਹ ਵੱਡਾ ਐਲਾਨ – ਜਨਤਾ ਚ ਛਾਈ ਖੁਸ਼ੀ
Next Postਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 1 ਤਰੀਕ ਬਾਰੇ ਕਰਤਾ ਇਹ ਐਲਾਨ – ਤਾਜਾ ਵੱਡੀ ਖਬਰ