ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਰਾਕੇਸ਼ ਟਕੇਤ ਵਲੋਂ ਜਾਰੀ ਹੋ ਗਿਆ ਇਹ ਵੱਡਾ ਬਿਆਨ- ਸੋਚਾਂ ਚ ਪਈ ਮੋਦੀ ਸਰਕਾਰ

ਆਈ ਤਾਜ਼ਾ ਵੱਡੀ ਖਬਰ 

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਉਪਰ ਪੱਕੇ ਮੋਰਚੇ ਲਾਏ ਹੋਏ ਹਨ, ਜਿਥੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਇਨ੍ਹਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਹੋਈਆਂ 11 ਦੌਰ ਦੀਆਂ ਬੈਠਕ ਵੀ ਬੇਨਤੀਜਾ ਰਹੀ ਹਨ।

ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਰਾਕੇਸ਼ ਟਿਕੈਤ ਵੱਲੋਂ ਇਕ ਵੱਡਾ ਐਲਾਨ ਜਾਰੀ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਅੰਦੋਲਨ ਕੀਤਾ ਜਾ ਰਿਹਾ ਹੈ। ਉਥੇ ਹੀ ਬੀਤੇ ਦਿਨੀਂ ਦਿੱਲੀ ਦੇ ਗਾਜ਼ੀਪੁਰ ਅਤੇ ਟਿਕਰੀ ਬਾਰਡਰ ਤੋਂ ਪੁਲਿਸ ਵੱਲੋਂ ਬੈਰੀਕੇਡ ਹਟਾਏ ਜਾਣੇ ਸ਼ੁਰੂ ਕੀਤੇ ਗਏ ਹਨ। ਜਿਸ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਗਰ ਉਹਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ । ਕਿਸਾਨਾਂ ਵੱਲੋਂ ਸਰਕਾਰੀ ਦਫਤਰਾਂ ਦੇ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਜਿੱਥੇ ਸਰਕਾਰੀ ਦਫਤਰਾਂ ਨੂੰ ਅਨਾਜ ਮੰਡੀ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।

ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਜਾਰੀ ਕਰਦੇ ਹੋਏ ਆਖਿਆ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਦਾ ਇਹ ਸੰਘਰਸ਼ ਜਾਰੀ ਰਹੇਗਾ ਅਤੇ ਕਿਸਾਨਾਂ ਵੱਲੋਂ ਆਪਣੇ ਟੈਂਟਾਂ ਦੀ ਮੁਰੰਮਤ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਲਈ ਦਰਵਾਜ਼ੇ ਬੰਦ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਲਈ ਵੀ ਦਰਵਾਜ਼ੇ ਬੰਦ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਨੂੰ ਹਟਾਇਆ ਨਹੀਂ ਜਾ ਸਕਦਾ। 26 ਨਵੰਬਰ ਨੂੰ ਇਸ ਕਿਸਾਨੀ ਸੰਘਰਸ਼ ਨੂੰ ਸ਼ੁਰੂ ਹੋਏ ਪੂਰਾ ਇਕ ਸਾਲ ਹੋ ਜਾਵੇਗਾ। ਹੁਣ ਕਿਸਾਨ ਆਗੂ ਟਿਕੈਤ ਵੱਲੋਂ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਸਤੇ 26 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਦਿੱਲੀ ਦੀ ਸਰਹੱਦ ਉੱਪਰ ਹੀ ਦੀਵੇ ਜਗਾ ਕੇ ਦੀਵਾਲੀ ਮਨਾਈ ਜਾਵੇਗੀ।