ਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਇਹਨਾਂ ਲੋਕਾਂ ਨੂੰ 3100 – 3100 ਰੁਪਏ ਦੀਵਾਲੀ ਦਾ ਤੋਹਫਾ ਦੇਣ ਦਾ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਤਿਉਹਾਰਾਂ ਦਾ ਸੀਜ਼ਨ ਹੈ,ਲੋਕਾਂ ਦੇ ਵਿੱਚ ਇਨ੍ਹਾਂ ਤਿਉਹਾਰਾਂ ਨੂੰ ਲੈ ਕੇ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ । ਦੀਵਾਲੀ ਦੇ ਤਿਉਹਾਰ ਦੇ ਵਿਚ ਇਕ ਦਿਨ ਬਾਕੀ ਹੈ ਤੇ ਲੋਕ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਕਾਫ਼ੀ ਸਾਮਾਨ ਖਰੀਦ ਰਹੇ ਹਨ । ਇਸ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਦੇ ਵਿੱਚ ਰੌਣਕਾਂ ਹੀ ਰੌਣਕਾਂ ਨਜ਼ਰ ਆ ਰਹੀਆਂ ਨੇ ਹਰ ਪਾਸੇ ਤਿਉਹਾਰਾਂ ਦਾ ਰੰਗ ਦਿਖਾਈ ਦੇ ਰਿਹਾ ਹੈ । ਦੂਜੇ ਪਾਸੇ ਪੰਜਾਬ ਸਿਆਸਤ ਤੇ ਵਿਚ ਵੀ ਪੰਜਾਬ ਸਿਆਸਤ ਦਾ ਗੂੜ੍ਹਾ ਰੰਗ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਖਾਈ ਦੇ ਰਿਹਾ ਹੈ ।

ਜਿੱਥੇ ਬੀਤੇ ਕੁਝ ਦਿਨ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਪੰਜਾਬੀਆਂ ਨੂੰ ਦੀਵਾਲੀ ਦਾ ਗਿਫ਼ਟ ਦੇਂਦੇ ਹੋਏ ਤਿੱਨ ਰੁਪਏ ਬਿਜਲੀ ਦੀਆਂ ਕੀਮਤਾਂ ਦੇ ਵਿੱਚ ਘਾਟਾ ਕੀਤਾ ਸੀ , ਉੱਥੇ ਹੀ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ , ਜਿਸ ਦੇ ਚਲਦੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ 3100-3100 ਦੀਵਾਲੀ ਗਿਫਟ ਦੇ ਰੂਪ ਤੇ ਵਿਚ ਤੋਹਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਵੇਖਦੇ ਹੋਏ ਉਸਾਰੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੀਵਾਲੀ ਦਾ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ ।

ਸਰਦਾਰ ਚਰਨਜੀਤ ਸਿੰਘ ਚੰਨੀ ਨੇ BOCW ਵੈੱਲਫੇਅਰ ਬੋਰਡ ਨਾਲ ਜੁੜੇ ਹੋਏ ਮਜ਼ਦੂਰਾਂ ਦੇ ਲਈ ਇਕ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੂੰ 3100 ਰੁਪਏ ਅੰਤ੍ਰਿਮ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ ਇਹ ਸਾਰੀ ਉਹ ਮਜ਼ਦੂਰ ਹਨ ਜੋ ਕਰੋਨਾ ਮਹਾਂਮਾਰੀ ਦੇ ਕਾਰਨ ਆਪਣੀ ਰੋਜ਼ੀ ਰੋਟੀ ਗੁਆ ਚੁੱਕੇ ਹਨ । ਸਰਦਾਰ ਚਰਨਜੀਤ ਸਿੰਘ ਚੰਨੀ ਦੇ ਇਸ ਫੈਸਲੇ ਤੋਂ ਬਾਅਦ ਉਨ੍ਹਾਂ ਮਜ਼ਦੂਰਾਂ ਦੇ ਵਿਚ ਕਾਫੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ ਕਿਉਂਕਿ ਉਹ ਪਹਿਲਾਂ ਹੀ ਵਧ ਰਹੀ ਮਹਿੰਗਾਈ ਤੇ ਨਾਲ ਆਪਣੀ ਗੁਆਚੀ ਹੋਈ ਨੌਕਰੀ ਦੇ ਕਾਰਨ ਕਾਫ਼ੀ ਪ੍ਰੇਸ਼ਾਨ ਸਨ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਪੰਚਾਂ ਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ । ਅਤੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜਲਦ ਤੋਂ ਜਲਦ ਅਜਿਹੇ ਮਜ਼ਦੂਰਾਂ ਦੀ ਨਾਮ ਰਜਿਸਟਰ ਕੀਤੇ ਜਾਣ ਤਾਂ ਜੋ ਬੋਰਡ ਵੱਲੋਂ ਸਮੇਂ ਸਮੇਂ ਤੇ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਇਹ ਲੋਕ ਲਾਭ ਲੈ ਸਕਣ । ਜ਼ਿਕਰਯੋਗ ਹੈ ਕਿ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮੱਦਦ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਗਿਆ ਹੈ ਕਿ ਸਰਕਾਰ ਸਮਾਜ ਤੇ ਯੋਗ ਅਤੇ ਕਮਜ਼ੋਰ ਵਰਗਾਂ ਦੀ ਮਦਦ ਲਈ ਵੱਧ ਤੋਂ ਵੱਧ ਕੰਮ ਕਰੇਗੀ ਤਾਂ ਜੋ ਉਨ੍ਹਾਂ ਲੋਕਾਂ ਦੀ ਮਦਦ ਹੋ ਸਕੇ ।