ਆਈ ਤਾਜ਼ਾ ਵੱਡੀ ਖਬਰ
ਪੰਜਾਬ ਅੰਦਰ ਆਏ ਦਿਨ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ ਉਥੇ ਹੀ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੇ ਹਾ-ਦ-ਸਿ-ਆਂ ਦੇ ਸ਼ਿਕਾਰ ਹੋਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਜਾਂਦੇ ਹਨ। ਬਹੁਤ ਸਾਰੇ ਲੋਕ ਆਪਣੇ ਘਰ ਦਾ ਗੁਜ਼ਾਰਾ ਕਰਨ ਲਈ ਕੰਮਕਾਰ ਦੇ ਸਿਲਸਿਲੇ ਵਿਚ ਆਪਣੇ ਘਰ ਤੋਂ ਕੰਮ ਤੇ ਜਾਂਦੇ ਹਨ ਅਤੇ ਉਥੇ ਹੀ ਕਿਸੇ ਨਾ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਪ੍ਰਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਨ੍ਹਾਂ ਦੇ ਪਰਿਵਾਰਾਂ ਦਾ ਮੁੱਖ ਕਮਾਈ ਕਰਨ ਵਾਲਾ ਮੈਂਬਰ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦਾ ਹੈ।
ਹੁਣ ਪੰਜਾਬ ਵਿੱਚ ਇੱਥੇ ਮਾਹੌਲ ਖਰਾਬ ਹੋ ਗਿਆ ਹੈ ਜਿੱਥੇ ਗੱਡੀਆਂ ਨੂੰ ਅੱਗ ਲਗਾਈ ਗਈ ਹੈ ਅਤੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਤੋਂ ਸਾਹਮਣੇ ਆਈ ਹੈ ਜਿੱਥੇ ਬਠਿੰਡਾ ਵਿੱਚ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਬੀਤੇ ਕੱਲ ਰਿਫਾਇਨਰੀ ਵਿੱਚ ਡਿੱਗਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ ਸੀ। ਜਿਸ ਦੀ ਉਮਰ 22 ਸਾਲ ਸੀ ਅਤੇ ਜੋ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦਾ ਰਹਿਣ ਵਾਲਾ ਸੀ। ਜਿਸ ਦੀ ਪਹਿਚਾਣ ਅਭਿਸ਼ੇਕ ਵਜੋਂ ਹੋਈ ਹੈ।
ਜਿਸ ਦੀ ਮੌਤ ਨੂੰ ਲੈ ਕੇ ਹੀ ਬਾਕੀ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਰਿਫਾਇਨਰੀ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਮਜ਼ਦੂਰਾਂ ਵੱਲੋਂ ਗੁੱਸੇ ਵਿੱਚ ਆ ਕੇ ਪ੍ਰਦਰਸ਼ਨ ਕਰਦੇ ਹੋਏ ਤਿੰਨ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਜਿੱਥੇ ਮਜ਼ਦੂਰਾਂ ਵੱਲੋਂ ਗੁੱਸੇ ਵਿੱਚ ਗੱਡੀਆਂ ਨੂੰ ਅੱਗ ਲਗਾਈ ਗਈ ਹੈ ਉਸ ਕਾਰਨ ਵੀ ਦੋ ਵਿਅਕਤੀਆਂ ਦੀ ਮੌਤ ਹੋ ਗਈ। ਰਿਫਾਇਨਰੀ ਵਿੱਚ ਸਥਿਤੀ ਵਧੇਰੇ ਗੰਭੀਰ ਹੋਣ ਕਾਰਨ ਪੁਲਿਸ ਫੋਰਸ ਨੂੰ ਬੁਲਾਇਆ ਗਿਆ ਹੈ।
ਉਥੇ ਹੀ ਇਸ ਘਟਨਾ ਨੂੰ ਲੈ ਕੇ ਰਿਫਾਇਨਰੀ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਵਿਚ ਆਖਿਆ ਗਿਆ ਹੈ ਕਿ 22 ਸਾਲਾ ਮ੍ਰਿਤਕ ਨੌਜਵਾਨ ਅਭਿਸ਼ੇਕ ਵੱਲੋਂ ਕੰਮ ਕਰਦੇ ਸਮੇਂ ਸੁਰੱਖਿਆ ਕਿੱਟ ਵੀ ਪਾਈ ਹੋਈ ਸੀ, ਜਿੱਥੇ ਪ੍ਰਬੰਧਕਾਂ ਦਾ ਕੋਈ ਵੀ ਕਸੂਰ ਨਹੀਂ ਹੈ, ਉਥੇ ਹੀ ਕੰਮ ਦੌਰਾਨ ਵਾਪਰੇ ਅਚਾਨਕ ਹਾਦਸੇ ਵਿੱਚ ਇਸ ਨੌਜਵਾਨ ਦੀ ਮੌਤ ਹੋ ਗਈ ਹੈ। ਜਿਸ ਕਾਰਨ ਮਜ਼ਦੂਰਾਂ ਵੱਲੋਂ ਸਥਿਤੀ ਵਧੇਰੇ ਗੰਭੀਰ ਕਰ ਦਿੱਤੀ ਗਈ ਹੈ।
Previous Postਪੰਜਾਬ ਚ ਇਥੇ ਦੀਵਾਲੀ ਤੋਂ ਪਹਿਲਾਂ ਘਰ ਦੇ ਅੰਦਰ ਹੋਇਆ ਇਹ ਵੱਡਾ ਕਾਂਡ – ਤਾਜਾ ਵੱਡੀ ਖਬਰ
Next Postਦੀਵਾਲੀ ਦੀਆਂ ਖੁਸ਼ੀਆਂ ਤੋਂ ਪਹਿਲਾ ਵਾਪਰਿਆ ਕਹਿਰ – ਹੋਈਆਂ ਪੰਜਾਬ ਚ ਇਥੇ ਮੌਤਾਂ , ਤਾਜਾ ਵੱਡੀ ਖਬਰ