ਆਈ ਤਾਜ਼ਾ ਵੱਡੀ ਖਬਰ
ਅਜੇ ਪੂਰੀ ਦੁਨੀਆਂ ਦੇ ਵਿੱਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਘਟਿਆ ਨਹੀਂ । ਦੁਨੀਆਂ ਦੇ ਵਿੱਚ ਹਰ ਰੋਜ਼ ਹੀ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਨੇ, ਜਿਸ ਨੂੰ ਲੈ ਕੇ ਸਰਕਾਰਾਂ ਦੇ ਵੱਲੋਂ ਸਮੇਂ ਸਮੇਂ ਤੇ ਉਪਰਾਲੇ ਕੀਤੇ ਜਾਂਦੇ ਹਨ । ਕਰੋਨਾ ਮਹਾਂਮਾਰੀ ਦੇ ਸਮੇਂ ਜਿੱਥੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ , ਕਿਉਂਕਿ ਸਰਕਾਰ ਵੱਲੋਂ ਇਸ ਭਿਆਨਕ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ । ਇਨ੍ਹਾਂ ਲਗਾਈਆਂ ਗਈਆਂ ਪਾਬੰਦੀਆਂ ਦੇ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ , ਕਿਉਂਕਿ ਬਹੁਤ ਸਾਰੇ ਲੋਕਾਂ ਦਾ ਕੰਮਕਾਰ ਇਸਦੇ ਨਾਲ ਕਾਫੀ ਪ੍ਰਭਾਵਿਤ ਹੋਇਆ ।
ਪਰ ਜਿਵੇਂ ਜਿਵੇਂ ਹੁਣ ਦੁਨੀਆਂ ਦੇ ਵਿੱਚ ਕੋਰੋਨਾ ਦੇ ਮਾਮਲੇ ਘਟ ਰਹੇ ਹਨ, ਉਸ ਦੇ ਚੱਲਦੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ਾਂ ਦੇ ਹਾਲਾਤਾਂ ਅਨੁਸਾਰ ਇਨ੍ਹਾਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ । ਇਸ ਭਿਆਨਕ ਮਹਾਂਮਾਰੀ ਤੋਂ ਬਚਣ ਦੇ ਲਈ ਸਿਰਫ਼ ਤੇ ਸਿਰਫ਼ ਕੋਰੋਨਾ ਵੈਕਸੀਨ ਹੀ ਇੱਕ ਮਾਤਰ ਜ਼ਰੀਆ ਸਮਝਿਆ ਜਾਂਦਾ ਹੈ । ਜਿਸਦੇ ਚੱਲਦੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਦੇ ਲਈ ਕੋਰੋਨਾ ਵੈਕਸੀਨ ਉਪਲੱਬਧ ਕਰਵਾਈ ਜਾ ਰਹੀ ਹੈ ।
ਇਸੇ ਵਿਚਕਾਰ ਹੁਣ ਕੋਰੋਨਾ ਵੈਕਸੀਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦਰਅਸਲ ਕਾਫ਼ੀ ਲੰਬੇ ਸਮੇਂ ਤੋਂ ਬਾਅਦ ਹੁਣ ਪੂਰੀ ਤਰ੍ਹਾਂ ਸਵਦੇਸ਼ੀ ਕੋਰੋਨਾ ਵੈਕਸੀਨ ਵਿਸ਼ਵ ਸਿਹਤ ਸੰਗਠਨ ਦੇ ਵੱਲੋਂ ਮਨਜ਼ੂਰੀ ਦੇ ਦਿੱਤੀ ਹੈ । ਵਿਸ਼ਵ ਸਿਹਤ ਸੰਗਠਨ ਦੇ ਵੱਲੋਂ ਬੁੱਧਵਾਰ ਨੂੰ ਕੋਵੈਕਸੀਨ ਦੀ ਅੈਮਰਜੈਂਸੀ ਸਥਿਤੀ ਦੇ ਵਿੱਚ ਮਨਜ਼ੂਰੀ ਦਿੱਤੀ ਗਈ ਹੈ । ਦਰਅਸਲ ਭਾਰਤ ਸਰਕਾਰ ਤੇ ਵਲੋ ਇਸ ਨੂੰ ਮਨਜ਼ੂਰੀ ਦੇਣ ਦਿੱਲੀ ਵਿਸ਼ਵ ਸਿਹਤ ਸੰਗਠਨ ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਸੀ ਤੇ ਦੁਨੀਆਂ ਦੇ ਕਈ ਵੱਡੇ ਦੇਸ਼ ਪਹਿਲਾਂ ਹੀ ਕੋਵੈਕਸੀਨ ਦੀ ਵਰਤੋ ਨੂੰ ਮਨਜ਼ੂਰੀ ਦੇ ਚੁੱਕੇ ਹਨ
ਉਥੇ ਹੀ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਵਿਸ਼ਵ ਸਿਹਤ ਸੰਗਠਨ ਦੀ ਤਕਨੀਕੀ ਸਲਾਹਕਾਰ ਕਮੇਟੀ ਨੇ ਕੋਵੈਕਸੀਨ ਐਮਰਜੈਂਸੀ ਵਰਤੋ ਨੂੰ ਹਰੀ ਝੰਡੀ ਦੇ ਦਿੱਤੀ ਹੈ । ਜਿਸ ਕਾਰਨ ਹੁਣ ਭਾਰਤ ਵਿਚ ਇਸ ਵੈਕਸੀਨ ਦਾ ਉਤਪਾਦਨ ਕਰਨ ਵਾਲੀ ਕੰਪਨੀ ਦੇ ਵੱਲੋਂ ਸਰਕਾਰ ਦੇ ਜ਼ਰੀਏ ਵਿਸ਼ਵ ਸਿਹਤ ਸੰਗਠਨ ਦੇ ਕੋਲੋਂ ਮਨਜ਼ੂਰੀ ਦਿਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ । ਤੇ ਹੁਣ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਫ਼ਲ ਹੁੰਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ।
Previous Postਵਿਆਹ ਦੇ 4 ਦਿਨਾਂ ਬਾਅਦ ਲਾੜੀ ਦੀ ਮਿਲੀ ਇਸ ਹਾਲਾਤ ਚ ਲਾਸ਼ – ਪੁਲਸ ਨੇ ਫੋਰਨ ਕੀਤਾ ਇਹ ਕੰਮ
Next Postਤੋਬਾ ਤੋਬਾ ਘਰਵਾਲੀ ਨੇ ਕੀਤੀ ਘਰਵਾਲੇ ਨਾਲ ਅਜਿਹਾ ਮਾੜਾ ਕਾਂਡ – ਸੁਣ ਸਭ ਰਹਿ ਗਏ ਹੈਰਾਨ