ਆਈ ਤਾਜ਼ਾ ਵੱਡੀ ਖਬਰ
ਇੱਕ ਪਾਸੇ ਕਿਸਾਨ ਪਿਛਲੇ ਗਿਆਰਾਂ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਖੇਤੀਬਾਡ਼ੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ । ਹੁਣ ਤਕ ਇਸ ਕਿਸਾਨੀ ਅੰਦੋਲਨ ਦੌਰਾਨ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਲਗਾਤਾਰ ਹੀ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ ।ਜਿਸ ਚੱਲਦੇ ਕਿਸਾਨਾਂ ਦੇ ਵੱਲੋਂ ਵੀ ਸਮੇਂ ਸਮੇਂ ਤੇ ਪ੍ਰੋਗਰਾਮ ਉਲੀਕ ਕੇ ਜਿੱਥੇ ਕੇਂਦਰ ਦੀ ਸਰਕਾਰ ਤੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਕੇਂਦਰ ਸਰਕਾਰ ਇਨ੍ਹਾਂ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰ ਲੈਣ । ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਦਾ ਅੜੀਅਲ ਰਵੱਈਆ ਸਥਿਰ ਹੈ ਤੇ ਕਿਸਾਨਾਂ ਦੇ ਹੌਸਲੇ ਵੀ ਬੁਲੰਦ ਹਨ ।
ਇਸੇ ਬੁਲੰਦ ਹੌਸਲੇ ਤੇ ਸਦਕਾ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ । ਉੱਥੇ ਹੀ ਅੱਜ ਪੂਰੇ ਦੇਸ਼ ਦੇ ਵਿੱਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ , ਜਿੱਥੇ ਦੀਵਾਲੀ ਦਾ ਤਿਉਹਾਰ ਲੋਕਾਂ ਦੇ ਲਈ ਖੁਸ਼ੀਆਂ ਖੇੜੇ ਆਪਣੇ ਨਾਲ ਲੈ ਰਿਹਾ ਹੈ ਉਥੇ ਹੀ ਦੂਜੇ ਪਾਸੇ ਇਹ ਤਿਉਹਾਰ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ । ਦਰਅਸਲ ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਕਿਸਾਨ ਜੋ ਸਿੰਘੂ ਬਾਰਡਰ ਤੇ ਪਿਛਲੇ ਗਿਆਰਾਂ ਮਹੀਨਿਆਂ ਤੋਂ ਆਪਣੀਆਂ ਹੱਕੀ ਮੰਗਾਂ ਖਾਤਰ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਕੇ ਬੈਠੇ ਹੋਏ ਨੇ ਤੇ ਅੱਜ ਦੀਵਾਲੀ ਦੇ ਤਿਉਹਾਰ ਮੌਕੇ ਸਿੰਘੂ ਬਾਰਡਰ ਤੇ ਇਕ ਅਜਿਹੀ ਮੰਦਭਾਗੀ ਘਟਨਾ ਵਾਪਰੀ ਜਿਸ ਦੀ ਚਰਚਾ ਪੂਰੇ ਦੇਸ਼ ਭਰ ਦੇ ਵਿੱਚ ਛਿੜੀ ਹੋਈ ਹੈ ।
ਦਰਅਸਲ ਅੱਜ ਦੇਰ ਸ਼ਾਮ ਸਿੰਘੂ ਬਾਰਡਰ ਤੇ ਕਿਸਾਨੀ ਅੰਦੋਲਨ ਦੇ ਵਿੱਚ ਕਿਸਾਨਾਂ ਦੇ ਵੱਲੋਂ ਲਗਾਏ ਹੋਏ ਟੈਂਟਾਂ ਨੂੰ ਅੱਗ ਲੱਗ ਗਈ । ਹਾਲਾਂਕਿ ਅੱਗ ਕਿਉਂ ਤੇ ਕਿਸ ਤਰ੍ਹਾਂ ਲੱਗੀ ਇਸ ਦਾ ਕਾਰਨ ਸਾਫ਼ ਨਹੀਂ ਹੋ ਸਕਿਆ ਪਰ , ਮੌਕੇ ਤੇ ਕਿਸਾਨਾਂ ਦੇ ਵੱਲੋਂ ਇਸ ਘਟਨਾ ਦੀ ਸੂਚਨਾ ਦਮਕਲ ਵਿਭਾਗ ਨੂੰ ਦਿੱਤੀ ਗਈ ਤੇ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ । ਉੱਥੇ ਹੀ ਅਜੇ ਇਹ ਵੀ ਸਾਫ਼ ਨਹੀਂ ਹੋ ਸਕਿਆ ਇਸ ਅੱਗ ਨੇ ਕਿੰਨਾ ਕੁ ਨੁਕਸਾਨ ਕੀਤਾ ਹੈ।
ਪਰ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬੇਸ਼ੱਕ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਮੌਕੇ ਤੇ ਕਾਬੂ ਅੱਗ ਤੇ ਪਾ ਲਿਆ ਸੀ, ਪਰ ਮੌਕੇ ਤੇ ਮੌਜੂਦਾ ਲੋਕਾਂ ਦਾ ਕਹਿਣਾ ਹੈ ਕਿ ਅੱਧਾ ਘੰਟਾ ਬੀਤ ਜਾਣ ਤੋਂ ਬਾਅਦ ਵੀ ਫਾਇਰ ਬ੍ਰਿਗੇਡ ਦੀ ਮਦਦ ਨਹੀਂ ਮਿਲ ਸਕੀ । ਜਿਸ ਕਾਰਨ ਉਨ੍ਹਾਂ ਨੇ ਸਖ਼ਤ ਮਿਹਨਤ ਮੁਸ਼ੱਕਤ ਦੇ ਨਾਲ ਅੱਗ ਤੇ ਕਾਬੂ ਪਾਇਆ ਹੈ । ਬੇਸ਼ੱਕ ਅੱਗ ਲੱਗਣ ਦੇ ਕਾਰਨ ਸਾਫ ਨਹੀਂ ਹੋਏ ਪਰ ਇਸ ਘਟਨਾ ਦੇ ਵਾਪਰਨ ਦੇ ਨਾਲ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।
Previous Postਹੁਣੇ ਹੁਣੇ ਅਮਰੀਕਾ ਚ ਹੋਇਆ ਭਿਆਨਕ ਹਮਲਾ ਹੋਈਆਂ ਏਨੀਆਂ ਮੌਤਾਂ ਅਤੇ ਏਨੇ ਜਖਮੀ
Next Postਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੈਸ਼ ਇਨਾਂ ਹੋਈਆਂ ਮੌਤਾਂ – ਤਾਜਾ ਵੱਡੀ ਖਬਰ