ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਸਾਰੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਦਿਨ ਤਿਉਹਾਰਾਂ ਨੂੰ ਮਨਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਦੀਵਾਲੀ ਨੂੰ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਸੋਗਮਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕਿਉਂ ਕੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਦਿੰਦੀਆਂ ਹਨ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਕੋਈ ਵੀ ਪੂਰੀ ਨਹੀਂ ਕਰ ਸਕਦਾ ਉਹਨਾਂ ਦੇ ਜਾਣ ਨਾਲ ਉਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਜਾਂਦਾ ਹੈ।
ਹੁਣ ਦੀਵਾਲੀ ਦੀਆਂ ਖੁਸ਼ੀਆਂ ਵਿੱਚ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਕਾਰਨ ਛਾਈ ਸੋਗ ਦੀ ਲਹਿਰ। ਜਿੱਥੇ ਕੱਲ ਸਾਰੇ ਲੋਕਾਂ ਵੱਲੋਂ ਦੀਵਾਲੀ ਦੀਆਂ ਖੁਸ਼ੀਆਂ ਨੂੰ ਮਨਾਇਆ ਜਾ ਰਿਹਾ ਹੈ ਉਥੇ ਹੀ ਅੱਜ ਵਿਸ਼ਕਰਮਾ ਦਿਵਸ ਨੂੰ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਖੁਸ਼ੀਆਂ ਦੇ ਮੌਕੇ ਤੇ ਹੁਣ ਇਕ ਸੋਗਮਈ ਖਬਰ ਪ੍ਰਾਪਤ ਹੋਈ ਹੈ ਜਿੱਥੇ ਸਿੱਖਿਆ ਸ਼ਾਸਤਰੀ ਪ੍ਰਿੰ. ਜਗਦੀਸ਼ ਘਈ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।
ਦੱਸਿਆ ਗਿਆ ਹੈ ਕਿ ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਸਿਹਤ ਪੱਖੋਂ ਕੁੱਝ ਸਮੇਂ ਤੋਂ ਲਗਾਤਾਰ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਜੇਰੇ ਇਲਾਜ ਸਨ। ਉੱਥੇ ਹੀ ਬੀਤੀ ਰਾਤ ਦੀਵਾਲੀ ਦੇ ਮੌਕੇ ਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਜਿੱਥੇ ਪਰਿਵਾਰ ਦੀਆਂ ਦੀਵਾਲੀ ਦੀਆਂ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਗਈਆਂ।
ਸਿੱਖਿਆ ਸ਼ਾਸਤਰੀ ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਪੰਜਾਬੀ ਸਾਹਿੱਤ ਸਭਾ ਬਠਿੰਡਾ ਦੇ ਸਰਪ੍ਰਸਤ ਅਤੇ ਫੁਲਵਾੜੀ ਕਾਲਜ ਬਠਿੰਡਾ ਦੇ ਸੰਸਥਾਪਕ ਵੀ ਸਨ। ਉਥੇ ਹੀ ਵੱਖ ਵੱਖ ਪੰਜਾਬੀ ਸਹਿਤ ਨਾਲ ਜੁੜੀਆਂ ਹੋਈਆਂ ਹਸਤੀਆਂ ਵੱਲੋਂ ਸਿੱਖਿਆ ਸ਼ਾਸਤਰੀ ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਦੇ ਦਿਹਾਂਤ ਦੀ ਖਬਰ ਮਿਲਣ ਤੇ ਉਨਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਕਮੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।
Previous Postਵਾਪਰਿਆ ਕਹਿਰ ਭਿਆਨਕ ਹਾਦਸੇ ਚ ਵਿਛੀਆਂ ਲਾਸ਼ਾਂ ਹੋਈਆਂ ਏਨੀਆਂ ਜਿਆਦਾ ਮੌਤਾਂ ਇਲਾਕੇ ਚ ਪਿਆ ਮਾਤਮ
Next Postਬਾਦਲ ਪ੍ਰੀਵਾਰ ਨੇ ਪਰਸਨਲ ਫੋਟੋਆਂ ਸ਼ੇਅਰ ਕਰ ਕੇ ਦੱਸਿਆ ਕਿਵੇਂ ਮਨਾਈ ਦੀਵਾਲੀ – ਦੇਖੋ ਤਸਵੀਰਾਂ