ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚਲੀ ਸਰਕਾਰ ਵੱਲੋਂ ਜਿਥੇ ਲੋਕਾਂ ਤੇ ਹਿੱਤਾਂ ਨੂੰ ਦੇਖਦੇ ਹੋਏ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਬੀਤੀ ਰਾਤ ਸੂਬੇ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਕਟੌਤੀ ਕਰ ਦਿੱਤੀ ਗਈ ਹੈ। ਉਥੇ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਕਿਸਾਨਾਂ ਦੇ ਹੋਏ ਨਰਮੇ ਦੀ ਫਸਲ ਦੇ ਨੁਕਸਾਨ ਨੂੰ ਵੀ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਆਖੀ ਗਈ ਸੀ। ਕੇਂਦਰ ਸਰਕਾਰ ਨੂੰ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਦੀ ਅਪੀਲ ਕੀਤੀ ਗਈ ਹੈ।
ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਕਿਸਾਨਾਂ ਦੇ ਹਿਤੈਸ਼ੀ ਅਤੇ ਜਲਦ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਮੁੱਖ ਮੰਤਰੀ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇਸ ਰੂਟ ਤੇ ਜਾਣ ਵਾਲੇ ਸਾਵਧਾਨ ਰਹਿਣ, ਕਿਉਂਕਿ ਹੁਣ ਇਹਨਾਂ ਦੁਆਰਾ ਇਹ ਹਾਈਵੇਅ ਜਾਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖਰੜ ਤੋਂ ਸਾਹਮਣੇ ਆਈ ਹੈ ਜਿੱਥੇ ਖਰੜ ਤੋਂ ਚੰਡੀਗੜ੍ਹ ਜਾਣ ਵਾਲੇ ਹਾਈਵੇ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਪੂਰੀ ਤਰਾਂ ਜਾਮ ਕਰ ਦਿੱਤਾ ਗਿਆ ਹੈ।
ਜਿਸ ਕਾਰਨ ਰਸਤਾ ਬੰਦ ਹੋਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਾਫੀ ਲੰਮਾ ਜਾਮ ਲੱਗ ਗਿਆ ਹੈ। ਕਿਉਂਕਿ ਬਹੁਤ ਸਾਰੇ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਥੇ ਬਹੁਤ ਸਾਰੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
ਆਪਣੀਆਂ ਵੱਖ-ਵੱਖ ਮੰਗਾਂ ਦੇ ਤਹਿਤ ਅੱਜ ਖਰੜ ਵਿੱਚ ਵੀ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਮੰਗਾਂ ਨੂੰ ਪੂਰੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਲਈ ਹੀ ਉਹਨਾਂ ਵੱਲੋਂ ਖਰੜ ਚੰਡੀਗੜ੍ਹ ਦੇ ਹਾਈਵੇ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ ਅਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਸਾਡਾ ਸੰਘਰਸ਼ ਜਾਰੀ ਰਹੇਗਾ।
Previous Postਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸੁਖਜਿੰਦਰ ਰੰਧਾਵਾ ਦੇ ਜਵਾਈ ਬਾਰੇ ਆਈ ਇਹ ਵੱਡੀ ਖਬਰ
Next Postਖੇਤੀ ਕਨੂੰਨਾਂ ਬਾਰੇ ਕੇਂਦਰ ਵਲੋਂ ਆਈ ਇਹ ਤਾਜਾ ਵੱਡੀ ਖਬਰ – ਕੇਂਦਰੀ ਮੰਤਰੀ ਨੇ ਦਸਿਆ ਕੇ ਰੱਦ ਹੋਣਗੇ ਜਾਂ ਨਹੀਂ