ਨਹੀਂ ਟਲਿਆ ਨਵਜੋਤ ਸਿੱਧੂ ਹੁਣ ਆ ਗਈ ਇਹ ਤਾਜਾ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵਿੱਚ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਜਿੱਥੇ ਕੱਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਉਥੇ ਹੀ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਦੇ ਵਿਚਕਾਰ ਚੱਲੀਆਂ ਆ ਰਹੀਆਂ ਦੂਰੀਆਂ ਵੀ ਕੈਦਾਰਨਾਥ ਦੀ ਯਾਤਰਾ ਤੋਂ ਬਾਦ ਦੂਰ ਹੋ ਗਈਆਂ ਲੱਗ ਰਹੀਆਂ ਸਨ। ਪਰ ਹੁਣ ਨਵਜੋਤ ਸਿੱਧੂ ਵੱਲੋਂ ਇਕ ਹੋਰ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਕਾਂਗ੍ਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਇਕ ਵਾਰ ਫਿਰ ਆਪਣੀ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਹੋਇਆ ਬੇਅਦਬੀ ਦੇ ਮਾਮਲੇ ਬਾਰੇ ਗੱਲਬਾਤ ਕੀਤੀ ਗਈ ਹੈ। ਜਿੱਥੇ ਪਹਿਲਾਂ ਹੀ ਉਹ ਡੀਜੀਪੀ ਅਤੇ ਏ ਜੀ ਦੀ ਨਿਯੁਕਤੀ ਤੇ ਨਰਾਜ਼ ਸਨ। ਉੱਥੇ ਹੀ ਉਨ੍ਹਾਂ ਵੱਲੋਂ ਆਪਣੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਹੋਇਆ ਆਖਿਆ ਗਿਆ ਹੈ ਕਿ ਜਿਥੇ ਸਰਕਾਰ ਵੱਲੋਂ ਬੇਅਦਬੀ ਦੇ ਮਾਮਲੇ ਨੂੰ ਸੁਲਝਾਉਣ ਲਈ 6 ਮਹੀਨੇ ਦਾ ਸਮਾਂ ਲਿਆ ਗਿਆ ਸੀ। ਉਹ ਸਮਾਂ ਪੂਰਾ ਹੋ ਚੁੱਕਿਆ ਹੈ ਅਤੇ ਇੱਕ ਮਹੀਨਾ ਇਕ ਦਿਨ ਦਾ ਸਮਾਂ ਹੋਣ ਤੇ ਵੀ ਇਸ ਮਸਲੇ ਦਾ ਹੱਲ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਉਹਨਾਂ ਕਿਹਾ ਕਿ ਉਹਨਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣ ਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਮਸਲੇ ਹੱਲ ਕਰਾਏ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਪਰ ਲੋਕਾਂ ਨੂੰ ਇਹ ਨਹੀਂ ਪਤਾ ਹੈ ਕੇ ਮਸਲੇ ਹੱਲ ਕਰਵਾਉਣ ਲਈ ਐਡਮਿਨਿਸਟ੍ਰੇਟਰ ਪਾਵਰਾਂ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਮੈਂ ਸਿਆਸਤ ਵਿੱਚ ਲੋਕਾਂ ਦੇ ਵਿਸ਼ਵਾਸ਼ ਸਦਕਾ ਹਾਂ ਨਾ ਕਿ ਕਿਸੇ ਸਿਆਸੀ ਕੁਰਸੀ ਦੀ ਖ਼ਾਤਰ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਦੇ ਮਾਮਲੇ ਨੂੰ ਹੱਲ ਕਰਵਾਉਣਾ ਮੇਰਾ ਮਕਸਦ ਹੈ ਅਤੇ ਪੰਜਾਬ ਦੇ ਖ਼ਜ਼ਾਨੇ ਨੂੰ ਵੀ ਭਰਨਾ।

ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ, ਉੱਥੇ ਹੀ ਸਰਕਾਰ ਲਈ ਇਹ ਵੀ ਜ਼ਰੂਰੀ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਖ਼ਜ਼ਾਨੇ ਨੂੰ ਕਿਸ ਤਰਾ ਭਰਨਾ ਹੈ। ਜਿਸ ਵਾਸਤੇ ਉਨ੍ਹਾਂ ਨੂੰ ਰੋਡ ਮੈਪ ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਇਸ ਮਾਮਲੇ ਦੇ ਦੋਸ਼ੀ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਬੇਲ ਕਰਵਾਈ ਗਈ ਹੈ। ਇਹ ਕੀ ਇਸ ਮਸਲੇ ਨੂੰ ਹੱਲ ਕਰਨ ਵਾਸਤੇ ਸਿਰਫ ਡੰਗ ਟਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਹੁਣ ਤੱਕ ਸਰਕਾਰ ਨੂੰ ਇਸ ਮਸਲੇ ਨੂੰ ਹੱਲ ਕਰਕੇ ਰਿਪੋਰਟ ਨੂੰ ਜਨਤਕ ਕਰਨਾਂ ਚਾਹੀਦਾ ਸੀ।