ਚੰਨੀ ਸਰਕਾਰ ਨੇ ਹੁਣ ਕਰਤਾ ਇਹ ਵੱਡਾ ਐਲਾਨ ਇਹਨਾਂ 40 ਹਜਾਰ ਪ੍ਰੀਵਾਰਾਂ ਲਈ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਅਹੁਦਾ ਸੰਭਾਲਿਆ ਗਿਆ ਹੈ ਉਸ ਤੋਂ ਬਾਅਦ ਫਿਰ ਉਨ੍ਹਾਂ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ ਜਿਥੇ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਸਦਕਾ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਖਾਤਮਾ ਵੀ ਹੋ ਰਿਹਾ ਹੈ। ਬੀਤੇ ਦਿਨੀਂ ਜਿੱਥੇ ਉਨ੍ਹਾਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਕਟੌਤੀ ਕੀਤੀ ਗਈ ਹੈ। ਉੱਥੇ ਹੀ ਬਹੁਤ ਸਾਰੇ ਬੇਘਰ ਲੋਕਾਂ ਨੂੰ ਉਨ੍ਹਾਂ ਦੇ ਘਰ ਲਈ ਜ਼ਮੀਨ ਵੀ ਦੇ ਦਿੱਤੀ ਗਈ ਹੈ।

ਬੀਤੇ ਦਿਨੀਂ ਬਿਜਲੀ ਦੀਆਂ ਦਰਾਂ ਵਿਚ ਵੀ ਕੀਤੀ ਗਈ ਕ-ਟੌ-ਤੀ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਰਾਹਤ ਦਿੱਤੀ ਗਈ। ਉੱਥੇ ਹੀ ਗੁਲਾਬੀ ਸੁੰਡੀ ਦੇ ਹਮਲੇ ਦੇ ਕਾਰਨ ਨਰਮੇ ਦੀ ਫਸਲ ਦੀ ਹੋਈ ਤਬਾਹੀ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਗਿਆ ਹੈ। ਹੁਣ ਚੰਨੀ ਸਰਕਾਰ ਵੱਲੋਂ 40 ਹਜ਼ਾਰ ਪਰਿਵਾਰਾਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪੰਜਾਬ ਭਵਨ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਫੈਸਲਾ ਲੈਂਦੇ ਹੋਏ ਪੰਜਾਬ ਦੇ 40,000 ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਫੈਸਲੇ ਦੇ ਮੁਤਾਬਕ ਨਗਰ ਸੁਧਾਰ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਅਧੀਨ 40 ਹਜ਼ਾਰ ਪਰਿਵਾਰਾਂ ਨੂੰ ਰਾਹਤ ਦਿੱਤੀ ਹੈ, ਇਨ੍ਹਾਂ ਯੋਜਨਾਵਾਂ ਦੇ ਅਨੁਸਾਰ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਵਿਆਜ ਦਰ ਘੱਟ ਕੀਤੇ ਜਾਣ ਦੀ ਅਪੀਲ ਵੀ ਕੀਤੀ ਗਈ ਸੀ।

ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਕਿਉਂਕਿ ਇੰਪਰੂਵਮੈਂਟ ਟਰੱਸਟਾਂ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਵਿਆਜ ਦਰ 15 ਫੀਸਦੀ ਸਲਾਨਾ ਸੀ, ਜਿਸ ਨੂੰ ਹੁਣ ਘਟਾ ਕੇ 7.5 ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਵਿਆਜ ਦਰਾਂ ਵਿੱਚ ਕੀਤੀ ਗਈ ਅੱਧੀ ਕਟੋਤੀ ਨੂੰ ਲੈ ਕੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।