ਕੈਨੇਡਾ ਦੀ ਸਿਟੀਜ਼ਨਸ਼ਿਪ ਬਾਰੇ ਹੋ ਗਿਆ ਹੁਣ ਇਹ ਨਵਾਂ ਐਲਾਨ – ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਭਾਰਤ ਦੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਜਾਣ ਲਈ ਕਈ  ਤਰ੍ਹਾਂ ਦੇ ਰਸਤੇ ਅਪਣਾਏ ਜਾਂਦੇ ਹਨ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਉਨ੍ਹਾਂ ਨੂੰ ਉੱਥੋਂ ਦੇ ਪੱਕੇ ਨਿਵਾਸੀ ਬਣਨ ਲਈ ਕਾਫੀ ਸਮਾਂ ਜਦੋ-ਜਹਿਦ ਕਰਨੀ ਪੈਂਦੀ ਹੈ। ਪੰਜਾਬ ਦੇ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਉਥੇ ਹੀ ਉਨ੍ਹਾਂ ਨੂੰ ਕੈਨੇਡਾ ਸਰਕਾਰ ਵੱਲੋਂ ਉਹਨਾਂ ਦੀ ਮਿਹਨਤ ਦੇ ਅਨੁਸਾਰ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਕਰੋਨਾ ਦੇ ਦੌਰ ਵਿੱਚ ਵੀ ਕੈਨੇਡਾ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾਂ ਦਿੱਤੀਆਂ ਗਈਆਂ ਸਨ। ਹੁਣ ਕਰੋਨਾ ਪਾਬੰਦੀਆਂ ਦੇ ਨਾਲ ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਆਉਣ ਦੀ ਖੁੱਲ੍ਹ ਦਿੱਤੀ ਗਈ ਹੈ। ਹੁਣ ਕੈਨੇਡਾ ਸਿਟੀਜ਼ਨਸ਼ਿਪ ਬਾਰੇ ਇਹ ਐਲਾਨ ਹੋ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਕਨੇਡਾ ਸਿਟੀਜਨਸ਼ਿਪ ਦਾ ਮੌਕਾ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦੇ ਮਾਪਿਆਂ ਵਿੱਚੋ ਇੱਕ ਵਿਅਕਤੀ ਕੈਨੇਡਾ ਦਾ ਜੰਮਪਲ ਹੋਵੇ ਜਾਂ ਉਨ੍ਹਾ ਵਿਚੋ ਇਕ ਜਾਣਾ ਕੈਨੇਡਾ ਦਾ ਨਾਗਰਿਕ ਹੋਣਾ ਚਾਹੀਦਾ ਹੈ। ਜਿਸ ਕਾਰਨ ਵਿਦੇਸ਼ ਵਿਚ ਜਨਮੇ ਬੱਚੇ ਵੀ ਹੁਣ ਕੈਨੇਡਾ ਦੀ ਨਾਗਰਿਕਤਾ ਹਾਸਲ ਕਰ ਸਕਣਗੇ। ਜਿਸ ਵਾਸਤੇ ਫੈਡਰਲ ਸਰਕਾਰ ਵੱਲੋਂ ਇੱਕ ਆਨਲਾਈਨ ਸਿਸਟਮ ਜਾਰੀ ਕੀਤਾ ਗਿਆ ਹੈ ਜਿਸ ਤੇ ਲੋਕ ਸਿਟੀਜ਼ਨਸ਼ਿਪ ਵਾਸਤੇ ਆਪਣੀਆਂ ਅਰਜ਼ੀਆਂ ਦਾਖ਼ਲ ਕਰ ਸਕਦੇ ਹਨ।

ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਦੇ ਅਧਾਰ ਤੇ ਇਮੀਗ੍ਰੇਸ਼ਨ ਰਿਫਿਊਜ਼ੀ ਅਤੇ ਸਿਟੀਜ਼ਨਸ਼ਿਪ ਕੈਨੇਡਾ ਦੀ ਆਨਲਾਈਨ ਪੋਰਟਲ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜਿਸ ਤੇ ਯੋਗ ਵਿਅਕਤੀ ਆਪਣੇ ਦਸਤਾਵੇਜ ਫੀਸ ਅਤੇ ਅਰਜ਼ੀ ਦੇ ਸਕਦੇ ਹਨ। ਉਥੇ ਹੀ ਇਨ੍ਹਾਂ ਅਰਜ਼ੀਆਂ ਨੂੰ ਦੇਣ ਵਾਲੇ ਲੋਕਾਂ ਵਿੱਚ ਆਪਣੇ ਮਾਤਾ ਪਿਤਾ ਦਾ ਸਿਟੀਜ਼ਨ ਦਾ ਸਬੂਤ ਵੀ ਨਾਲ ਪੇਸ਼ ਕਰਨਾ ਲਾਜ਼ਮੀ ਕੀਤਾ ਗਿਆ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਇਮੀਗ੍ਰੇਸ਼ਨ ਰਫਿਊਜੀ ਐਂਡ ਸਿਟੀਜ਼ਨਸ਼ਿੱਪ ਕੈਨੇਡਾ ਵੱਲੋਂ ਪ੍ਰੈਸ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕੈਨੇਡਾ ਤੇ ਅਮਰੀਕਾ ਤੋਂ ਬਾਹਰ ਬੈਠੇ ਲੋਕ ਵੀ ਇਨ੍ਹਾਂ ਅਰਜ਼ੀਆਂ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਦਫਤਰ ਨਹੀਂ ਜਾਣਾ ਪਵੇਗਾ। ਕੈਨੇਡਾ ਸਰਕਾਰ ਵੱਲੋਂ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।