ਗੈਸ ਸਲੰਡਰ ਵਰਤਣ ਵਾਲਿਆਂ ਲਈ ਹੁਣ ਹੋ ਗਿਆ ਇਹ ਵੱਡਾ ਐਲਾਨ- ਲੋਕਾਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਲਗਾਤਾਰ ਵਧ ਰਹੀ ਮਹਿੰਗਾਈ ਬਹੁਤ ਸਾਰੇ ਪਰਿਵਾਰਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਨ ਲਈ ਮਜ਼ਬੂਰ ਕਰ ਰਹੀ ਹੈ। ਕਿਉਂਕਿ ਕਰੋਨਾ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਦੀ ਆਰਥਿਕ ਸਥਿਤੀ ਕਾਫ਼ੀ ਕਮਜ਼ੋਰ ਹੋ ਚੁੱਕੀ ਹੈ। ਉਥੇ ਹੀ ਦੇਸ਼ ਅੰਦਰ ਵਧ ਰਹੀਆਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਹਰ ਘਰ ਦੇ ਵਿੱਚ ਰਸੋਈ ਗੈਸ ਦਾ ਹੋਣਾ ਲਾਜ਼ਮੀ ਹੈ ਉਸ ਤੋਂ ਬਿਨਾਂ ਇਨਸਾਨ ਖਾਣਾ ਬਣਾਉਣ ਬਾਰੇ ਸੋਚ ਵੀ ਨਹੀਂ ਸਕਦਾ। ਕਈ ਜਗਾ ਤੇ ਲੋਕਾਂ ਨੂੰ ਗੈਸ ਸਿਲੰਡਰ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਦਿਨ ਲੰਮਾ ਇੰ-ਤ-ਜ਼ਾ-ਰ ਵੀ ਕਰਨਾ ਪੈ ਜਾਂਦਾ ਹੈ।

ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਲੋਕਾਂ ਦੇ ਹਿੱਤਾਂ ਵਿੱਚ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ। ਹੁਣ ਗੈਸ ਸਲੰਡਰ ਵਰਤਣ ਵਾਲਿਆਂ ਲਈ ਇਕ ਵੱਡਾ ਐਲਾਨ ਹੋ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਐਲਪੀਜੀ ਗੈਸ ਸਿਲੰਡਰ ਬੁੱਕ ਕਰਵਾਉਣ ਵਾਲੇ ਲੋਕਾਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਪਹਿਲਾ ਜਿੱਥੇ ਲੋਕਾਂ ਨੂੰ ਗੈਸ ਸਲੰਡਰ ਬੁਕਿੰਗ ਕਰਾਉਣ ਵਾਸਤੇ ਭਾਰੀ ਜੱਦੋਜਹਿਦ ਕਰਨੀ ਪੈਂਦੀ ਸੀ ਉਥੇ ਹੀ ਹੁਣ ਉਨ੍ਹਾਂ ਨੂੰ ਐਲ ਪੀ ਜੀ ਗੈਸ ਸਲੰਡਰ ਬੁਕਿੰਗ ਕਰਵਾਉਣ ਲਈ ਮਿੱਸਡ ਕਾਲ਼ ਦੇ ਕੇ ਬੁਕਿੰਗ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ।

ਉਥੇ ਹੀ ਵਟਸਐਪ ਰਾਹੀਂ ਵੀ ਐਲਪੀਜੀ ਤੇ ਗੈਸ ਸਲੰਡਰ ਬੁੱਕ ਕੀਤੇ ਜਾ ਸਕਣਗੇ। ਇਹ ਸਹੂਲਤ ਇੰਡੀਅਨ ਆਇਲ ਦੀ ਇੰਡੇਨ ਗੈਸ ਦੇ ਗਾਹਕਾਂ ਨੂੰ ਦਿੱਤੀ ਜਾ ਰਹੀ ਹੈ। ਮਿਸਡ ਕਾਲ ਕਰ ਕੇ ਆਪਣਾ ਐਲ ਪੀ ਜੀ ਗੈਸ ਸਿਲੰਡਰ ਬੁੱਕ ਕਰਵਾਉਣ ਲਈ ਗਾਹਕ ਦਿੱਤੇ ਗਏ ਨੰਬਰ 8454955555 ਤੇ ਮਿਸਡ ਕਾਲ ਕਰ ਸਕਦੇ ਹਨ ਅਤੇ ਆਪਣਾ ਗੈਸ ਸਿਲੰਡਰ ਬੁਕ ਕਰਵਾ ਸਕਦੇ ਹਨ।

ਰਜਿਸਟਰ ਮੁਬਾਇਲ ਨੰਬਰ ਤੋਂ ਹੀ ਇਹ ਬੁਕਿੰਗ ਕੀਤੀ ਜਾ ਸਕਦੀ ਹੈ। ਇਸ ਨਾਲ ਜਿੱਥੇ ਗਾਹਕਾਂ ਦਾ ਖਰਚਾ ਘਟੇਗਾ ਉੱਥੇ ਹੀ ਸਮੇਂ ਦੀ ਬੱਚਤ ਵੀ ਹੋਵੇਗੀ। ਕੰਪਨੀ ਵੱਲੋਂ ਇਹ ਸਹੂਲਤ ਬਹੁਤ ਸਾਰੇ ਬਜ਼ੁਰਗਾਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਦੇਖਦੇ ਹੋਏ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਰਾਮ ਨਾਲ ਗੈਸ ਸਿਲੰਡਰ ਪ੍ਰਾਪਤ ਕਰ ਸਕਣ।