ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਹੈ। ਓਥੇ ਹੀ ਦੇਸ਼ ਅੰਦਰ ਸ਼ੁਰੂ ਕੀਤੀ ਗਈ ਟੀਕਾਕਰਣ ਮੁਹਿੰਮ ਤੋਂ ਬਾਅਦ ਕਰੋਨਾ ਕੇਸਾਂ ਵਿਚ ਲਗਾਤਾਰ ਕਮੀ ਦਰਜ ਕੀਤੀ ਗਈ ਹੈ। ਕਰੋਨਾ ਦੇ ਚਲਦੇ ਹੋਏ ਜਿਥੇ ਲੋਕਾਂ ਨੂੰ ਆਰਥਿਕ ਮੁ-ਸੀ-ਬ-ਤਾਂ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ ਹੈ। ਕਿਉਂਕਿ ਰੁਜ਼ਗਾਰ ਬੰਦ ਹੋ ਜਾਣ ਕਾਰਨ ਕਈ ਪਰਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਜਿੱਥੇ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸਹੂਲਤਾਂ ਜਾਰੀ ਕੀਤੀਆਂ ਗਈਆਂ ਸਨ। ਉਥੇ ਹੀ ਕਰੋਨਾ ਤੋਂ ਸੁਰੱਖਿਅਤ ਰਹਿਣ ਵਾਸਤੇ ਸਰਕਾਰ ਵੱਲੋਂ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣ ਦੀ ਵੀ ਅਪੀਲ ਕੀਤੀ ਹੈ।
ਹੁਣ ਜੇ ਇੱਥੇ ਕਰੋਨਾ ਟੀਕਾਕਰਨ ਨਹੀਂ ਹੋਇਆ ਤਾਂ ਪੈਟਰੌਲ ,ਰਾਸ਼ਨ ਅਤੇ ਗੈਸ ਸਿਲੰਡਰ ਲਈ ਸਖ਼ਤ ਹੁਕਮ ਲਾਗੂ ਕਰ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਜਿਥੇ ਸਾਰੇ ਸੂਬਿਆਂ ਨੂੰ ਲੋਕਾਂ ਦਾ ਸੌ ਫੀਸਦੀ ਕਰੋਨਾ ਟੀਕਾਕਰਨ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹੁਣ ਮਹਾਰਾਸ਼ਟਰ ਸਰਕਾਰ ਵੱਲੋਂ ਵੀ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖਤ ਹੁਕਮ ਲਾਗੂ ਕਰ ਦਿੱਤੇ ਗਏ ਹਨ, ਜਿਸ ਸਦਕਾ ਮਹਾਰਾਸ਼ਟਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੋਕਾਂ ਦਾ ਸੌ ਫ਼ੀਸਦੀ ਟੀਕਾਕਰਨ ਕੀਤਾ ਜਾਵੇ।
ਉਥੇ ਹੀ ਕੁਝ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਹਨ, ਜਿਸ ਵਿਚ ਔਰੰਗਾਬਾਦ ਜਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ ਨੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਸਖਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਜਿਨ੍ਹਾਂ ਲੋਕਾਂ ਵੱਲੋਂ ਕਰੋਨਾ ਦੀ ਕੋਈ ਵੀ ਖ਼ੁਰਾਕ ਨਹੀਂ ਲਈ ਗਈ ਹੈ ਉਨ੍ਹਾਂ ਲੋਕਾਂ ਨੂੰ ਜ਼ਿਲ੍ਹੇ ਅੰਦਰ ਕਿਸੇ ਵੀ ਸੈਰ-ਸਪਾਟੇ ਵਾਲੀ ਜਗ੍ਹਾ ਤੇ ਯਾਤਰਾ ਨਹੀਂ ਕਰਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਰਸੋਈ ਗੈਸ, ਰਾਸ਼ਨ ਅਤੇ ਪੈਟਰੋਲ ਵੀ ਨਹੀਂ ਮਿਲੇਗਾ।
ਇਸ ਲਈ ਜ਼ਿਲ੍ਹੇ ਅੰਦਰ ਸਾਰੇ ਲੋਕਾਂ ਨੂੰ ਕਰੋਨਾ ਟੀਕਾਕਰਨ ਦੀ ਇੱਕ ਖੁਰਾਕ ਲੈਣੀ ਲਾਜ਼ਮੀ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਟੀਕਾ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸਖਤ ਹੁਕਮ ਜਾਰੀ ਕੀਤੇ ਗਏ ਹਨ। ਮਹਾਰਾਸ਼ਟਰ ਸੂਬੇ ਵਿੱਚ ਸਾਰੇ ਜ਼ਿਲ੍ਹਿਆਂ ਨੂੰ 30 ਨਵੰਬਰ ਤਕ ਸੌ ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕੀਤੇ ਜਾਣ ਦਾ ਟੀਚਾ ਰੱਖਿਆ ਗਿਆ ਹੈ।
Home ਤਾਜਾ ਖ਼ਬਰਾਂ ਜੇ ਵੈਕਸੀਨ ਨਹੀਂ ਲਗਾਈ ਤਾਂ ਨਹੀਂ ਮਿਲੇਗਾ ਪਟਰੋਲ, ਰਾਸ਼ਨ ਅਤੇ ਨਾ ਹੀ ਗੈਸ ਸਲੰਡਰ ਏਥੇ ਹੋ ਗਿਆ ਸਖਤ ਹੁਕਮ
Previous Postਜਸਵਿਦਰ ਭਲੇ ਤੇ ਟੁੱਟਾ ਦੁੱਖਾਂ ਦਾ ਪਹਾੜ – ਪ੍ਰਸੰਸਕਾਂ ਅਤੇ ਫਿਲਮ ਇੰਡਸਟਰੀ ਚ ਛਾਇਆ ਸੋਗ
Next Postਪੰਜਾਬ ਚ ਏਥੇ ਵਾਪਰਿਆ ਭਿਆਨਕ ਹਾਦਸਾ – ਇਲਾਕੇ ਚ ਪਿਆ ਮਾਤਮ ਛਾਇਆ ਸੋਗ