ਆਈ ਤਾਜ਼ਾ ਵੱਡੀ ਖਬਰ
ਜਿੱਥੇ ਇੱਕ ਪਾਸੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਨੇ ,ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਕੋਸ਼ਿਸ਼ਾਂ ਦੇ ਵਿੱਚ ਹਨ ਕੀ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ ਤੇ ਦੂਜੇ ਪਾਸੇ ਪੰਜਾਬ ਕਾਂਗਰਸ ਦੀ ਕਾਟੋ ਕਲੇਸ਼ ਵੀ ਜਾਰੀ ਹੈ । ਇਸ ਪਾਰਟੀ ਦੇ ਮੰਤਰੀ ਇੱਕ ਦੂਜੇ ਨੂੰ ਹੀ ਘੇਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ । ਇਸ ਪਾਰਟੀ ਦੇ ਵਿੱਚ ਹੀ ਘਮਾਸਾਨ ਮਚਿਆ ਹੋਇਆ ਹੈ ।ਉਥੇ ਹੀ ਇਸੇ ਕਾਟੋ ਕਲੇਸ਼ ਵਿਚਕਾਰ ਜਿੱਥੇ ਸੁਖਪਾਲ ਸਿੰਘ ਖਹਿਰਾ ਹੁਣ ਮੁਸ਼ਕਲਾਂ ਵਿਚ ਫਸੇ ਹੋਏ ਨਜ਼ਰ ਆ ਰਹੇ ਹਨ । ਦਰਅਸਲ ਬੀਤੇ ਦਿਨੀਂ ਸੁਖਪਾਲ ਖਹਿਰਾ ਨੂੰ ਈਡੀ ਵੱਲੋਂ ਗ੍ਰਿ-ਫ਼-ਤਾ-ਰ ਕੀਤਾ ਗਿਆ ਸੀ । ਜਿੱਥੇ ਈਡੀ ਦੇ ਵੱਲੋਂ ਸੁਖਪਾਲ ਖਹਿਰਾ ਦੇ ਲਈ ਚੌਦਾਂ ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਮਾਨਯੋਗ ਅਦਾਲਤ ਦੇ ਵੱਲੋਂ ਇੱਕ ਦਿਨ ਦਾ ਹੀ ਰਿਮਾਂਡ ਦਿੱਤਾ ਗਿਆ ਸੀ ਜਿਸ ਦੇ ਚੱਲਦੇ ਈਡੀ ਦੀ ਟੀਮ ਵਲੋਂ ਅੱਜ ਉਨ੍ਹਾਂ ਨੂੰ ਮੁਹਾਲੀ ਦੇ ਕੋਰਟ ਦੇ ਵਿੱਚ ਲਿਜਾਇਆ ਗਿਆ ਸੀ ।
ਜਿੱਥੇ ਮੋਹਾਲੀ ਕੋਰਟ ਦੇ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਸੱਤ ਦਿਨਾਂ ਦਾ ਰਿਮਾਂਡ ਦੇ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਦੇ ਕੋਲੋਂ ਕਈ ਮਾਮਲਿਆਂ ਤੇ ਵੀ ਪੁੱਛਗਿੱਛ ਕੀਤੀ ਜਾਵੇਗੀ । ਜ਼ਿਕਰਯੋਗ ਬੀਤੇ ਦਿਨੀਂ ਈਡੀ ਦੇ ਵੱਲੋਂ ਸੁਖਪਾਲ ਖਹਿਰਾ ਨੂੰ ਕਾਲੇ ਧਨ ਨੂੰ ਸਫੇਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ । ਈਡੀ ਦੇ ਵੱਲੋਂ ਸੁਖਪਾਲ ਖਹਿਰਾ ਦੇ ਕੋਲੋਂ ਪੁੱਛ ਪਡ਼ਤਾਲ ਕਰਨ ਦੇ ਲਈ ਚੰਡੀਗੜ੍ਹ ਦੇ ਸੈਕਟਰ 18 ਸਥਿਤ ਦਫ਼ਤਰ ਵਿੱਚ ਸੱਦਿਆ ਗਿਆ ਸੀ ਤੇ ਜਿਥੇ ਮੁੱਢਲੀ ਪੁੱਛ ਪੜਤਾਲ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਈਡੀ ਦੇ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।
ਜ਼ਿਕਰਯੋਗ ਹੈ ਕਿ ਈਡੀ ਦੀ ਟੀਮ ਤੇ ਵੱਲੋਂ ਬੀਤੇ ਦਿਨੀਂ ਯਾਨੀ ਵੀਰਵਾਰ ਨੂੰ ਦੇਰ ਸ਼ਾਮ ਸੁਖਪਾਲ ਖਹਿਰਾ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਖੁੱਲਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਈਵੀ ਦੇ ਵੱਲੋਂ ਸੁਖਪਾਲ ਖਹਿਰਾ ਲਈ ਚੌਦਾਂ ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਵੱਲੋਂ ਉਨ੍ਹਾਂ ਨੂੰ ਇਕ ਦਿਨ ਦਾ ਹੀ ਰਿਮਾਂਡ ਦਿੱਤਾ ਗਿਆ । ਅਦਾਲਤ ਨੇ ਦੱਸਿਆ ਕਿ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਤੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ । ਉਥੇ ਹੀ ਹੁਣ ਸੁਖਪਾਲ ਖਹਿਰਾ ਨੂੰ ਸੱਤ ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ ਮਾਨਯੋਗ ਅਦਾਲਤ ਦੇ ਵੱਲੋਂ ਸੁਖਪਾਲ ਖਹਿਰਾ ‘ਤੇ ਦੋਸ਼ ਹੈ ਕਿ ਉਹ ਯੂ. ਐੱਸ. ਏ. ਤੋਂ 1 ਲੱਖ 19 ਹਜ਼ਾਰ ਡਾਲਰ ਲੈ ਕੇ ਭਾਰਤ ਆਏ ਸਨ।
ਜਿਸ ਨੂੰ ਲੈ ਕੇ ਹੁਣ ਸੁਖਪਾਲ ਸਿੰਘ ਖਹਿਰਾ ਦੇ ਵੱਲੋਂ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ ਜਿਸ ਦੇ ਵਿਚ ਉਨ੍ਹਾਂ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਵੱਲੋਂ ਯੂ ਐੱਸ ਏ ਦੌਰੇ ਉੱਤੇ ਗਏ ਸਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਪੋਰਟਲ ਤੇ ਮੇਰਾ ਦੌਰਾ ਵੀ ਸਾਂਝਾ ਕੀਤਾ ਸੀ ਅਤੇ ਪਾਰਟੀ ਨੇ ਹੀ ਮੇਰਾ ਪ੍ਰੋਗਰਾਮ ਕਰਵਾਇਆ ਸੀ ਜਿਸ ਤੋਂ ਪਾਰਟੀ ਹੁਣ ਮੁੱਕਰ ਰਹੀ ਹੈ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰੇ ਤੇ ਲੱਗੇ ਸਾਰੇ ਦੋਸ਼ ਝੂਠੇ ਹਨ । ਉਨ੍ਹਾਂ ਕਿਹਾ ਕਿ ਮੈਂ ਬੇਕਸੂਰ ਹਾਂ ਤੇ ਇਸ ਤੇ ਮੇਰੇ ਕੋਲੋਂ ਸਬੂਤ ਵੀ ਹਨ ਉਨ੍ਹਾਂ ਕਿਹਾ ਕਿ ਸਾਰੇ ਕੁਝ ਸਿਆਸੀ ਰੰਜਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ ।
Previous Postਪੰਜਾਬੀਆਂ ਲਈ ਆ ਗਈ ਇਹ ਵੱਡੀ ਖਬਰ ਅੰਮ੍ਰਿਤਸਰ ਏਅਰਪੋਰਟ ਤੇ ਹੋਣ ਲਗੀ ਇਹ ਸ਼ੁਰੂਆਤ
Next Postਪੰਜਾਬ: ਵਿਆਹ ਤੋਂ ਬਾਅਦ ਜਦੋਂ ਡੋਲੀ ਤੁਰਨ ਲੱਗੀ ਤਾਂ ਖੁਲ ਗਿਆ ਲਾੜੇ ਦਾ ਗੁਪਤ ਭੇਦ – ਪੁਲਸ ਨੇ ਫੋਰਨ ਕੀਤਾ ਗਿਰਫ਼ਤਾਰ