ਆਖਰ ਆਮ ਆਦਮੀ ਪਾਰਟੀ ਵਲੋਂ ਪੰਜਾਬ ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆ ਗਈ ਇਹ ਖਬਰ

ਆਈ ਤਾਜ਼ਾ ਵੱਡੀ ਖਬਰ  

ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ। ਸਾਰੀਆ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਆਪਣੀ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਬਹੁਤ ਸਾਰੀਆਂ ਪਾਰਟੀਆਂ ਵਿਚ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦੇ ਆਪਣੀ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ ਵਿਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਵੱਖ-ਵੱਖ ਚੋਣ ਹਲਕਿਆਂ ਅੰਦਰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਕਾਂਗਰਸ ਵਿਚ ਚਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਤੱਕ ਜਾਰੀ ਹੈ।

ਆਮ ਆਦਮੀ ਪਾਰਟੀ ਵਿੱਚ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਮਾਮਲਾ ਭਖਿਆ ਹੋਇਆ ਹੈ। ਹੁਣ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪਾਰਟੀ ਦੇ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕੀਤੇ ਜਾਣ ਲਈ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਵੀ ਕੀਤੀ ਗਈ ਸੀ। ਉੱਥੇ ਹੀ ਹੁਣ ਹਲਕਾ ਤਲਵੰਡੀ ਸਾਬੋ ਤੋਂ ਆਪ ਦੀ ਨੈਸ਼ਨਲ ਕੌਂਸਲ ਮੈਂਬਰ ਅਤੇ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਨੂੰ ਲੈ ਕੇ ਇਕ ਵੱਡਾ ਖੁਲਾਸਾ ਕੀਤਾ ਹੈ।

ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਰਵਈਏ ਤੋਂ ਅੱਕ ਚੁੱਕੇ ਹਨ। ਉਥੇ ਹੀ ਪੰਜਾਬ ਦੇ ਲੋਕਾਂ ਵੱਲੋਂ ਤੀਜੀ ਪਾਰਟੀ ਨੂੰ ਮੌਕਾ ਦਿੱਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ ਤਾਂ ਜੋ ਪੰਜਾਬ ਦਾ ਵਿਕਾਸ ਹੋ ਸਕੇ। ਜਿਸ ਵਾਸਤੇ ਪੰਜਾਬ ਦੇ ਲੋਕਾਂ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਜਾਵੇਗਾ।

ਉਥੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਲੰਮੇ ਹੱਥੀਂ ਲੈਂਦੇ ਹੋਏ ਆਖਿਆ ਹੈ ਕਿ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੀ ਰੀਸ ਕੀਤੀ ਜਾ ਰਹੀ ਹੈ। ਉਥੇ ਹੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਨਵੰਬਰ ਦੇ ਆਖਰੀ ਹਫਤੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਦੇ ਚਿਹਰੇ ਦੇ ਨਾਲ ਹੀ ਲੜੀਆਂ ਜਾਣਗੀਆਂ।