ਆਈ ਤਾਜ਼ਾ ਵੱਡੀ ਖਬਰ
ਕਾਂਗਰਸ ਪਾਰਟੀ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ, ਜਿਸ ਨੂੰ ਸੁਣ ਕੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ। ਕਿਉਂਕਿ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਾਂਗਰਸ ਵਿੱਚ ਰੁੱਸੇ ਵਿਧਾਇਕਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਨੂੰ ਬਹੁਮਤ ਨਾਲ ਜਿੱਤ ਪ੍ਰਾਪਤ ਹੋ ਸਕੇ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ-ਬਾਰ ਦਿੱਲੀ ਬੁਲਾਏ ਜਾਣ ਤੇ ਆਪਣਾ ਅਪਮਾਨ ਸਮਝਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ। ਜਿਸ ਤੋਂ ਬਾਅਦ ਉਹ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ।
ਉਥੇ ਹੀ ਬੀਤੇ ਕੱਲ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਉਨ੍ਹਾਂ ਦੇ ਮੁੜ ਤੋਂ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਜਿੱਥੇ ਕਿਹਾ ਸੀ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਬੇਟੇ ਰਾਹੁਲ ਗਾਂਧੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਨ ਵਾਸਤੇ ਉਹਨਾਂ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਆਉਣਗੇ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਖੁਦ ਕੈਪਟਨ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਉਹਨਾਂ ਖ਼ਬਰਾਂ ਦੀ ਪੁਸ਼ਟੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਬਿਆਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਹੈ ਕਿ ਉਹ ਕਾਂਗਰਸ ਪਾਰਟੀ ਨਾਲੋਂ ਵੱਖ ਹੋ ਚੁੱਕੇ ਹਨ ਅਤੇ ਕਿਸੇ ਵੀ ਕੀਮਤ ਤੇ ਦੁਬਾਰਾ ਕਾਂਗਰਸ ਪਾਰਟੀ ਵਿਚ ਸ਼ਾਮਲ ਨਹੀਂ ਹੋ ਸਕਦੇ। ਉਨ੍ਹਾਂ ਦੱਸਿਆ ਕਿ ਅਗਲੀਆਂ ਹੋਣ ਵਾਲੀਆਂ ਚੋਣਾਂ ਵਿੱਚ ਉਹਨਾਂ ਵੱਲੋਂ ਆਪਣੀ ਐਲਾਨੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਹੀ ਚੋਣ ਲੜੀ ਜਾਵੇਗੀ। ਜਿਸ ਵਾਸਤੇ ਚੋਣ ਕਮਿਸ਼ਨ ਵੱਲੋਂ ਰਜਿਸਟ੍ਰੇਸ਼ਨ ਹੋਣ ਅਤੇ ਚੋਣ ਨਿਸ਼ਾਨ ਜਾਰੀ ਕੀਤੇ ਜਾਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਉਸ ਤੋਂ ਬਾਅਦ ਜਲਦੀ ਹੀ ਪਾਰਟੀ ਵੱਲੋਂ ਇੱਕ ਵੱਡਾ ਧਮਾਕਾ ਐਲਾਨ ਕਰਕੇ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੇਰੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਸਾਰੀਆਂ ਧਾਰਨਾਵਾਂ ਮਨਘੜਤ ਹਨ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਹਾਰਾਣੀ ਪਰਨੀਤ ਕੌਰ ਦੀ ਹੋ ਰਹੀ ਮੀਟਿੰਗ ਨੂੰ ਵੀ ਇਸ ਮਾਮਲੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ। ਪਰ ਹੁਣ ਸਾਰੀਆਂ ਗੱਲਾਂ ਦੀ ਪੁਸ਼ਟੀ ਖੁਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰ ਦਿੱਤੀ ਗਈ ਹੈ।
Previous Postਪੰਜਾਬ ਪੁਲਸ ਚੋ ਆਈ ਮਾੜੀ ਖਬਰ ਥੋੜੇ ਦਿਨਾਂ ਚ ਮਿਲ ਰਹੀ ਸੀ ਵੱਡੀ ਤਰੱਕੀ ਪਰ ਪਹਿਲਾਂ ਹੀ ਹੋਈ ਮੌਤ
Next Postਹੁਣੇ ਹੁਣੇ ਗਿਰਫ਼ਤਾਰ ਹੋਏ ਹੋਏ ਸੁਖਪਾਲ ਖਹਿਰਾ ਬਾਰੇ ਆ ਗਈ ਮਾੜੀ ਖਬਰ ਪ੍ਰਸੰਸਕ ਪਏ ਫਿਕਰਾਂ ਚ