ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਕਾਂਗਰਸ ਸਰਕਾਰ ਨਾਲ ਜੁੜੀਆਂ ਬਹੁਤ ਸਾਰੀਆਂ ਖਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿੱਚ ਕਾਂਗਰਸ ਪਾਰਟੀ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਕਿਉਂਕਿ ਉਹ ਕੈਬਨਿਟ ਦੀਆਂ ਕੁੱਝ ਨੀਤੀਆਂ ਤੋਂ ਨਾਰਾਜ਼ ਨਜ਼ਰ ਆਏ ਸਨ। ਉਥੇ ਹੀ ਉਨ੍ਹਾਂ ਦੇ ਅਸਤੀਫੇ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਗਿਆ ਸੀ।
ਹੁਣ ਏਨੀ ਕਾਟੋ ਕਲੇਸ਼ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਵਾਪਸੀ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਸੀ ਕਿ ਉਹਨਾਂ ਵਲੋ ਆਪਣਾ ਅਸਤੀਫਾ ਵਾਪਸ ਲੈ ਲਿਆ ਗਿਆ ਹੈ। ਉਥੇ ਹੀ ਅੱਜ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਵਾਪਸੀ ਵੀ ਕਰ ਲਈ ਗਈ ਹੈ। ਜਿਸ ਸਮੇਂ ਉਨ੍ਹਾਂ ਵੱਲੋਂ ਦਫ਼ਤਰ ਵਿਚ ਜਾ ਕੇ ਆਪਣਾ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਗਿਆ।
ਉਸ ਸਮੇਂ ਉਸ ਮੌਕੇ ਤੇ ਉਨ੍ਹਾਂ ਦੇ ਨਾਲ ਕੁਝ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਜਿੱਥੇ 28 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 18 ਜੁਲਾਈ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਗਿਆ ਸੀ। ਉਥੇ ਹੀ ਉਨ੍ਹਾਂ ਨੂੰ ਕਾਂਗਰਸ ਵਿਧਾਇਕਾਂ ਵੱਲੋਂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਨਾਇਆ ਗਿਆ ਅਤੇ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਮੰਗਾਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ।
ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਖਿਆ ਗਿਆ ਸੀ ਕਿ ਉਹ ਕਿਸੇ ਵੀ ਕੀਮਤ ਤੇ ਪੰਜਾਬ ਦੇ ਭਵਿੱਖ ਨਾਲ ਕੋਈ ਵੀ ਸਮਝੌਤਾ ਨਹੀਂ ਕਰ ਸਕਦੇ। ਜਿੱਥੇ ਕੁਝ ਅਹੁਦਿਆਂ ਤੇ ਨਿਯੁਕਤ ਵਿਅਕਤੀਆਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਵੱਖ ਕਰ ਦਿੱਤਾ ਗਿਆ ਹੈ। ਉਥੇ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਗਿਆ ਸੀ। ਅੱਜ ਉਨ੍ਹਾਂ ਵੱਲੋਂ ਆਪਣੇ ਦਫ਼ਤਰ ਜਾ ਕੇ ਮੁੜ ਤੋਂ ਆਪਣੇ ਕੰਮਕਾਜ ਨੂੰ ਸੰਭਾਲਿਆ ਗਿਆ ਹੈ।
Previous Postਸੁਸ਼ਾਂਤ ਰਾਜਪੂਤ ਦੇ ਪ੍ਰੀਵਾਰ ਤੇ ਟੁੱਟਾ ਦੁੱਖਾਂ ਦਾ ਪਹਾੜ 6 ਜੀਆਂ ਦੀ ਹੋਈ ਏਦਾਂ ਮੌਤ – ਛਾਈ ਸੋਗ ਦੀ ਲਹਿਰ
Next Postਵਿਸ਼ਵ ਕੱਪ ਚ ਹਾਰ ਕੇ ਇੰਡੀਆ ਆਉਣ ਲੱਗਿਆ ਇਸ ਮਸ਼ਹੂਰ ਖਿਡਾਰੀ ਨੇ ਖਰੀਦ ਲਿਆ ਏਅਰਪੋਰਟ ਤੋਂ ਅਜਿਹਾ ਸਮਾਨ ਪੈ ਗਿਆ ਸਿਆਪਾ