ਪੰਜਾਬ ਦੇ ਵਿਦਿਆਰਥੀਆਂ ਲਈ ਚੰਨੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਲੋਕਾਂ ਦੇ  ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਬਹੁਤ ਸਾਰੀਆਂ ਯੋਜਨਾਵਾਂ ਦਾ ਫ਼ਾਇਦਾ ਪੰਜਾਬ ਦੇ ਲੋਕਾਂ ਨੂੰ ਹੋ ਰਿਹਾ ਹੈ। ਪੰਜਾਬ ਅੰਦਰ ਜਿੱਥੇ ਬੇਰੁਜ਼ਗਾਰੀ ਘੱਟ ਕਰਨ ਲਈ ਸਰਕਾਰ ਵੱਲੋਂ ਬਹੁਤ ਸਾਰੇ ਰੁਜਗਾਰ ਦਿੱਤੇ ਜਾ ਰਹੇ ਹਨ। ਉਥੇ ਹੀ ਵਿੱਦਿਅਕ ਅਦਾਰਿਆਂ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਪੰਜਾਬ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਥੇ ਹੀ ਬੱਚਿਆਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਬਹੁਤ ਸਾਰੇ ਐਲਾਨ ਵੀ ਕੀਤਾ ਜਾ ਰਹੇ ਹਨ।

ਹੁਣ ਪੰਜਾਬ ਦੇ ਵਿਦਿਆਰਥੀਆਂ ਲਈ ਚੰਨੀ ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ ਜਿਸ ਨਾਲ ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ। ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ । ਉਸ ਨਾਲ ਬੱਚਿਆਂ ਨੂੰ ਬਹੁਤ ਸਾਰੀਆਂ ਰਾਹਤ ਵੀ ਦਿੱਤੀਆਂ ਜਾ ਰਹੀਆਂ ਹਨ। ਜਿਸ ਨਾਲ ਵਿਦਿਆਰਥੀਆਂ ਨੂੰ ਭਰਪੂਰ ਫਾਇਦਾ ਵੀ ਹੋ ਰਿਹਾ ਹੈ। ਹੁਣ ਸਰਕਾਰੀ ਸਕੂਲਾਂ ਵਿੱਚ ਪੜਦੇ ਜਨਰਲ ਵਰਗ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਲੜਕਿਆਂ ਲਈ ਪੰਜਾਬ ਮੰਤਰੀ ਮੰਡਲ ਵਿੱਚ ਇਹ ਫੈਸਲਾ ਲਿਆ ਗਿਆ ਹੈ।

ਜਿਸ ਦੇ ਤਹਿਤ ਸਰਕਾਰ ਵੱਲੋਂ ਇਨ੍ਹਾਂ ਲੜਕੀਆਂ ਨੂੰ ਮੁਫ਼ਤ ਵਰਦੀਆਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦਾ ਫਾਇਦਾ ਉਹਨਾਂ ਵਿਦਿਆਰਥੀਆਂ ਨੂੰ ਹੋਵੇਗਾ ਜਿਨ੍ਹਾਂ ਦੀ ਗਿਣਤੀ ਲਗਭਗ 2.66 ਲੱਖ ਰਹਿ ਗਈ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਇਸ ਸਹੂਲਤ ਲਈ ਪੰਜਾਬ ਸਰਕਾਰ ਵੱਲੋ 15.98 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਜੋ ਕਿ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਹੀ ਖਰਚੇ ਜਾਣਗੇ।

ਪੰਜਾਬ ਮੰਤਰੀ ਮੰਡਲ ਵਿੱਚ ਹੋਈ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਤੋਂ ਬਾਅਦ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਿਉਂਕਿ ਜਰਨਲ ਵਰਗ ਦੇ ਵਿੱਚ ਵੀ ਬਹੁਤ ਸਾਰੇ ਅਜਿਹੇ ਪਰਿਵਾਰ ਹਨ ਜੋ ਕਿ ਆਰਥਿਕ ਤੌਰ ਤੇ ਕਮਜ਼ੋਰ ਹਨ, ਅਤੇ ਅਜਿਹੀਆਂ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਹੀ ਪੰਜਾਬ ਸਰਕਾਰ ਵੱਲੋਂ ਅੱਜ ਇਹ ਐਲਾਨ ਕੀਤਾ ਗਿਆ ਹੈ।