ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ। ਜਿੱਥੇ 26 ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਿਸਾਨਾਂ ਨੂੰ ਇੱਕ ਸਾਲ ਦਾ ਸਮਾਂ ਹੋਣ ਵਾਲਾ ਸੀ। ਦੇਸ਼ ਦੇ ਕਿਸਾਨਾਂ ਵੱਲੋਂ ਇੱਕਜੁੱਟਤਾ ਦਿਖਾਉਂਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਗਏ ਅਤੇ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਇਕ ਸਾਲ ਦਾ ਸੰਘਰਸ਼ ਕੀਤਾ ਹੈ। ਇਸ ਸੰਘਰਸ਼ ਵਿੱਚ ਜਿੱਥੇ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਗਏ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ 11 ਦੌਰ ਦੀਆਂ ਬੈਠਕ ਵੀ ਬੇਸਿੱਟਾ ਰਹੀਆਂ ਹਨ। ਦੇਸ਼ ਦੇ ਕਿਸਾਨਾਂ ਵੱਲੋਂ ਸੰਘਰਸ਼ ਕਰਦੇ ਹੋਏ ਕਿਹਾ ਗਿਆ ਸੀ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਹੁਣ ਕਿਸਾਨਾ ਅੱਗੇ ਝੁੱਕ ਗਈ ਮੋਦੀ ਸਰਕਾਰ, ਕਿਸਾਨਾਂ ਦੀ ਹੋਈ ਜਿੱਤ ਅਤੇ ਖੇਤੀ ਕਨੂੰਨ ਲਏ ਗਏ ਵਾਪਿਸ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੀਆਂ ਬਰੂਹਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅੱਜ ਜਿੱਤ ਹੋਈ ਹੈ। ਜਿੱਥੇ ਅੱਜ ਦੇਸ਼-ਵਿਦੇਸ਼ ਵਿੱਚ ਸੰਗਤਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।
ਉੱਥੇ ਹੀ ਇਸ ਗੁਰ ਪੁਰਬ ਦੇ ਮੌਕੇ ਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਖੇਤੀ ਕਾਨੂੰਨ ਰੱਦ ਕਰਕੇ ਤੋਹਫ਼ਾ ਦੇ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਦਿੱਤੀ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਤੇ ਲੋਕਾਂ ਨੂੰ ਵਧਾਈ ਦਿੱਤੀ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿਤਾ ਗਿਆ। ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਵੀ ਆਪਣੇ ਘਰ ਸੁਰੱਖਿਅਤ ਜਾਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਖੇਤੀਬਾੜੀ ਵਿਕਾਸ ਨੂੰ ਦੇਖਦੇ ਹੋਏ ਕਿਸਾਨਾਂ ਦੀ ਮੰਗ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਜਿਥੇ ਛੋਟੇ ਕਿਸਾਨਾਂ ਦੀ ਗਿਣਤੀ 10 ਕਰੋੜ ਤੋਂ ਵਧੇਰੇ ਹੈ। ਉਥੇ ਹੀ ਮੈਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵੀ ਨਜ਼ਦੀਕ ਤੋਂ ਵੇਖਿਆ ਹੈ। ਕਿਸਾਨਾਂ ਦੇ ਸੰਘਰਸ਼ ਅੱਗੇ ਕੇਂਦਰ ਸਰਕਾਰ ਵੱਲੋਂ ਝੁਕਦੇ ਹੋਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।
Previous Postਕੈਪਟਨ ਤੋਂ ਬਾਅਦ ਹੁਣ CM ਚੰਨੀ ਨੇ ਇਹਨਾਂ ਲੋਕਾਂ ਲਈ ਮੁਫ਼ਤ ਬੱਸ ਸਫ਼ਰ ਬਾਰੇ ਕਰਤਾ ਇਹ ਵੱਡਾ ਐਲਾਨ
Next Postਪੰਜਾਬ ਚ ਏਥੇ ਨਗਰ ਕੀਰਤਨ ਚ ਵਾਪਰ ਗਿਆ ਇਸ ਗਲਤੀ ਨਾਲ ਇਹ ਭਾਣਾ – ਛਾਈ ਸੋਗ ਦੀ ਲਹਿਰ