ਖੇਤੀ ਕਨੂੰਨਾਂ ਦੀ ਵਾਪਸੀ ਤੋਂ ਬਾਅਦ ਹੁਣ ਰਾਜੇਵਾਲ ਨੇ ਕਰਤਾ ਇਹ ਵੱਡਾ ਐਲਾਨ – ਲੈ ਲਿਆ ਇਹ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਅੱਜ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਵੀ ਵਾਪਸ ਆਪਣੇ ਘਰ ਜਾਣ ਵਾਸਤੇ ਅਪੀਲ ਕੀਤੀ ਗਈ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਦੇ ਹੋਏ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਦੇਸ਼ ਵਾਸੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਰਹੇ ਹਨ।

ਹੁਣ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਕਿਸਾਨ ਆਗੂ ਵੱਲੋਂ ਇਹ ਐਲਾਨ ਕੀਤਾ ਗਿਆ,ਜਿੱਥੇ ਇਹ ਫ਼ੈਸਲਾ ਲਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਉੱਥੇ ਹੀ ਕਿਸਾਨ ਜਥੇਬੰਦੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਇਸ ਬਾਰੇ ਬੋਲਦੇ ਹੋਏ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਨ ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਇਹ ਵੀ ਐਲਾਨ ਕਰ ਦਿੱਤਾ ਗਿਆ ਹੈ ਕੇ ਇਹ ਕਿਸਾਨੀ ਸੰਘਰਸ਼ ਅਤੇ ਇਹ ਮੋਰਚਾ ਉਸ ਸਮੇਂ ਤੱਕ ਜਾਰੀ ਰਹੇਗਾ।

ਜਦੋਂ ਤਕ ਕੇਂਦਰ ਸਰਕਾਰ ਪਾਰਲੀਮੈਂਟ ਵਿੱਚ ਇਨ੍ਹਾਂ ਕਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਐਮਐਸਪੀ ਉਪਰ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਸਾਰੇ ਦੇਸ਼ ਦੇ ਕਿਸਾਨਾਂ ਦਾ ਮਸਲਾ ਹੈ। ਕੇਂਦਰ ਸਰਕਾਰ ਵੱਲੋਂ ਇਸ ਬਾਰੇ ਕੋਈ ਵੀ ਐਲਾਨ ਨਹੀਂ ਕੀਤਾ ਗਿਆ, ਕਿਉਂਕਿ ਪ੍ਰਧਾਨ ਮੰਤਰੀ ਐਮਐਸਪੀ ਉਪਰ ਕੁਝ ਵੀ ਨਹੀਂ ਬੋਲੇ ਹਨ। ਜਿੱਥੇ ਉਨ੍ਹਾਂ ਵੱਲੋਂ ਅੱਜ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਮੁਬਾਰਕਬਾਦ ਦਿੱਤੀ ਗਈ ਹੈ।

ਉਥੇ ਹੀ ਇਹ ਗੱਲ ਵੀ ਆਖੀ ਗਈ ਹੈ ਕਿ ਇਹ ਮੋਰਚਾ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤਕ ਐਮ ਐਸ ਪੀ ਦੀ ਗਰੰਟੀ ਬਾਰੇ ਗੱਲ ਨਹੀਂ ਹੁੰਦੀ ਅਤੇ ਖੇਤੀ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ ਹੈ ਉਸ ਸਮੇਂ ਤੱਕ ਕਿਸਾਨ ਦਿੱਲੀ ਦੀਆਂ ਬਰੂਹਾਂ ਤੋਂ ਵਾਪਸ ਆਪਣੇ ਘਰ ਨਹੀਂ ਜਾਣਗੇ, ਇਹ ਸੰਘਰਸ਼ ਤੇ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੀ ਗਲਤੀ ਮੰਨ ਲਈ ਗਈ ਹੈ। ਜੋ ਕਿ ਉਨ੍ਹਾਂ ਸਾਰੇ ਲੋਕਾਂ ਦੀ ਜਿੱਤ ਹੈ ਜਿਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ।