ਆਖਰ ਖੇਤੀ ਕਨੂੰਨ ਦੀ ਵਾਪਸੀ ਤੋਂ ਬਾਅਦ ਬੋਲੀਵੁਡ ਐਕਟਰ ਅਤੇ ਸਾਂਸਦ ਸੰਨੀ ਦਿਓਲ ਵਲੋਂ ਆ ਗਈ ਇਹ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਕੇਂਦਰ ਸਰਕਾਰ ਦੇ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਦੇਸ਼ ਭਰ ਦੇ ਕਿਸਾਨਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਸੀ , ਜਿਸ ਦੇ ਚੱਲਦੇ ਦੇਸ਼ ਵਾਸੀਆਂ ਦੇ ਵਿਚ ਕਾਫੀ ਖੁਸ਼ੀ ਦੀ ਲਹਿਰ ਸੀ । ਹਰ ਵਰਗ , ਹਰ ਸਿਆਸੀ ਲੀਡਰ ਦੇ ਵੱਲੋਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਅਤੇ ਦੇਸ਼ ਭਰ ਦੇ ਵਿੱਚ ਮਿਠਾਈਆਂ ਲੱਡੂ ਵੰਡੇ ਗਏ । ਜ਼ਿਕਰਯੋਗ ਹੈ ਕਿ ਕਾਫ਼ੀ ਲੰਬੇ ਸਮੇਂ ਤੋਂ ਕਿਸਾਨ ਇਹਨਾਂ ਖੇਤੀਬਾਡ਼ੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ, ਕਿਸਾਨਾਂ ਦੇ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ । ਪਰ ਕੇਂਦਰ ਸਰਕਾਰ ਆਪਣੇ ਅੜੀਅਲ ਵਤੀਰੇ ਤੇ ਸਥਿਰ ਸੀ । ਪਰ ਬੀਤੇ ਦਿਨੀਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਮੋਦੀ ਜਿਨ੍ਹਾਂ ਦੇ ਵੱਲੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਪਿਛਲੇ ਡੇਢ ਸਾਲ ਤੋਂ ਇਕ ਵੀ ਟਿੱਪਣੀ ਨਹੀਂ ਕੀਤੀ ਗਈ ਸੀ , ਉਨ੍ਹਾਂ ਦੇ ਵੱਲੋਂ ਬੀਤੇ ਦਿਨੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ।

ਬੇਸ਼ੱਕ ਕੇਂਦਰ ਸਰਕਾਰ ਦੇ ਵੱਲੋਂ ਹੁਣ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ , ਪਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤਕ ਇਹ ਕਾਨੂੰਨ ਪੱਕੇ ਤੌਰ ਤੇ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ । ਹਾਲਾਂਕਿ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਸਿਆਸੀ ਲੀਡਰਾਂ ਦੇ ਵੱਲੋਂ , ਕਈ ਹਸਤੀਆਂ ਦੇ ਵੱਲੋਂ ਜਿੱਥੇ ਇਸ ਅੰਦੋਲਨ ਦਾ ਸਮਰਥਨ ਕੀਤਾ ਗਿਆ, ਉਥੇ ਹੀ ਅਜਿਹੇ ਬਹੁਤ ਸਾਰੇ ਲੋਕ ਵੀ ਸਨ ਜਿਨ੍ਹਾਂ ਦੇ ਵੱਲੋਂ ਇਸ ਕਿਸਾਨੀ ਸੰਘਰਸ਼ ਦਾ ਵਿਰੋਧ ਕੀਤਾ ਗਿਆ । ਜਿਨ੍ਹਾਂ ਵਿਚੋਂ ਇਕ ਨਾਮ ਹੈ ਸਨੀ ਦਿਓਲ ।

ਜਿਨ੍ਹਾਂ ਦੇ ਵੱਲੋਂ ਕਿਸਾਨੀ ਅੰਦੋਲਨ ਦਾ ਵਿਰੋਧ ਕੀਤਾ ਗਿਆ ਸੀ ਤੇ ਇਸੇ ਵਿਰੋਧ ਕਾਰਨ ਉਨ੍ਹਾਂ ਨੂੰ ਵੀ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ । ਵੱਖ ਵੱਖ ਥਾਵਾਂ ਤੇ ੳੁਨ੍ਹਾਂ ਖ਼ਿਲਾਫ਼ ਧਰਨੇ ਪ੍ਰਦਰਸ਼ਨ ਵੀ ਕਿਸਾਨਾਂ ਦੇ ਵੱਲੋਂ ਕੀਤੇ ਗਏ ਅਤੇ ਹੁਣ ਇਸੇ ਵਿਚਕਾਰ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫ਼ਿਲਮੀ ਸਿਤਾਰੇ ਸਨੀ ਦਿਓਲ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦਰਅਸਲ ਸੰਸਦ ਮੈਂਬਰ ਤੇ ਫ਼ਿਲਮੀ ਅਦਾਕਾਰ ਸਨੀ ਦਿਓਲ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵੱਲੋਂ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਧੰਨ ਧੰਨ ਗੁਰੂ ਨਾਨਕ ਦੇਵ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਪ੍ਰਕਾਸ਼ ਪੁਰਬ ਮੌਕੇ ਤੇ ਭਾਰਤ ਸਰਕਾਰ ਦੇ ਵੱਲੋਂ ਤਿੰਨੇ ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਕਾਰਨ ਦੇਸ਼ ਭਾਰਤ ਦੀ ਲੋਕ ਕਾਫੀ ਖੁਸ਼ ਹਨ ।

ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਦੇਸ਼ ਦੀ ਖੁਸ਼ਹਾਲੀ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕੀ ਵਾਹਿਗੁਰੂ ਦੀ ਮਿਹਰ ਭਰਿਆ ਹੱਥ ਇਸੇ ਤਰ੍ਹਾਂ ਹੀ ਬਣਿਆ ਰਹੇ । ਜ਼ਿਕਰਯੋਗ ਹੈ ਕਿ ਹੁਣ ਤੱਕ ਕਈ ਸਿਆਸੀ ਦੀ ਇਥੋਂ ਦੇ ਵੱਲੋਂ ਆਪਣੇ ਟਵਿੱਟਰ ਅਕਾਉਂਟ ਦੇ ਉੱਪਰ ਟਵਿਟਰ ਦੇ ਜ਼ਰੀਏ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਵਿਚੋਂ ਹੁਣ ਇਕ ਚਿਹਰਾ ਸਨੀ ਦਿਓਲ ਦੇ ਵੱਲੋਂ ਵੀ ਦੇਸ਼ ਦੇ ਪ੍ਰਧਾਨਮੰਤਰੀ ਮੋਦੀ ਦੀ ਇਸ ਫੈਸਲੇ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ।