ਆਈ ਤਾਜ਼ਾ ਵੱਡੀ ਖਬਰ
ਪੰਜਾਬ ਅੰਦਰ ਜਿਥੇ ਤਿਉਹਾਰਾਂ ਦੇ ਮੌਸਮ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੇ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਇਨਾਂ ਤਿਉਹਾਰਾਂ ਦੇ ਸੀਜ਼ਨ ਵਿੱਚ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਪਰ ਕੁਝ ਹਾਦਸੇ ਅਚਾਨਕ ਹੈ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਵਾਪਰਨ ਨਾਲ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੀਆਂ ਵੱਖ-ਵੱਖ ਘਟਨਾਵਾਂ ਦੇ ਵਿਚ ਜਿਥੇ ਭਾਰੀ ਨੁਕਸਾਨ ਹੁੰਦਾ ਹੈ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।
ਪਿਛਲੇ ਕੁਝ ਸਮੇਂ ਤੋਂ ਜਿੱਥੇ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਥੇ ਹੀ ਦੀਵਾਲੀ ਦੇ ਮੌਕੇ ਤੇ ਅਜਿਹੀਆਂ ਵਾਪਰੀਆਂ ਘਟਨਾਵਾਂ ਵਿੱਚ ਭਾਰੀ ਮਾਲੀ ਨੁਕਸਾਨ ਵੀ ਹੋਇਆ ਹੈ। ਹੁਣ ਇਥੇ ਲੱਗੀ ਭਿਆਨਕ ਅੱਗ ਕਾਰਨ ਤਬਾਹੀ ਮਚੀ ਹੈ ਜਿੱਥੇ ਹਾਹਾਕਾਰ ਮਚ ਗਈ ਅਤੇ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਗੁਰਦਾਸਪੁਰ ਦੇ ਗੀਤਾ ਭਵਨ ਰੋਡ ਤੇ ਸਥਿਤ ਸੀਤਾ ਰਾਮ ਪੈਟਰੋਲ ਪੰਪ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਨਰਾਇਣ ਹੈਂਡਲੂਮ ਦੁਕਾਨ ਵਿਚ ਭਿਆਨਕ ਅੱਗ ਲੱਗ ਗਈ।
ਜਿਸ ਕਾਰਨ ਦੁਕਾਨ ਵਿਚ ਮੌਜੂਦ ਲੱਖਾਂ ਦਾ ਸਮਾਨ ਅੱਗ ਦੀ ਭੇਟ ਚੜ੍ਹ ਗਿਆ ਹੈ ਅਤੇ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਨਰਾਇਣ ਹੈਂਡਲੂਮ ਦੁਕਾਨ ਦੇ ਮਾਲਕ ਨਾਰਾਇਣ ਕੁਮਾਰ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਦੁਕਾਨ ਵਿਚ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਬੀਤੀ ਰਾਤ ਦੁਕਾਨ ਬੰਦ ਕਰ ਕੇ ਚਲੇ ਗਏ ਸਨ। ਜਿਸ ਤੋਂ ਬਾਅਦ ਕਿਸੇ ਵੱਲੋਂ ਫੋਨ ਕਰਕੇ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦੀ ਦੁਕਾਨ ਵਿੱਚੋਂ ਧੂੰਆਂ ਨਿਕਲ ਰਿਹਾ ਹੈ।
ਜਿਸ ਸਮੇਂ ਤੱਕ ਉਹ ਦੁਕਾਨ ਦੇ ਕੋਲ ਪਹੁੰਚੇ ਤਾਂ ਉਸ ਸਮੇਂ ਤੱਕ ਦੁਕਾਨ ਵਿੱਚ ਲੱਗੀ ਹੋਈ ਅੱਗ ਕਾਫੀ ਫੈਲ ਚੁੱਕੀ ਸੀ। ਜਿਸ ਤੋਂ ਬਾਅਦ ਜੇ ਸੀ ਬੀ ਦੀ ਮਦਦ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦੁਕਾਨ ਦਾ ਸ਼ਟਰ ਤੋੜ ਕੇ ਅੱਗ ਉਪਰ ਕਾਬੂ ਪਾਇਆ ਗਿਆ ਹੈ। ਜਿੱਥੇ ਇਸ ਹਾਦਸੇ ਵਿੱਚ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਉੱਥੇ ਹੀ ਇਸ ਅੱਗ ਦੇ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
Previous Post12 ਲੱਖ ਲਾ ਮੁੰਡੇ ਵਾਲਿਆਂ ਭੇਜਿਆ ਕਨੇਡਾ ਪਰ ਕੁੜੀ ਨੇ ਨਹੀਂ ਸਦਿਆ ਤਾਂ ਮੁੰਡੇ ਨੇ ਕਰਤਾ ਇਹ ਭਿਆਨਕ ਕਾਂਡ
Next Postਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲਿਆਂ ਲਈ ਪਾਕਿਸਤਾਨ ਨੇ ਕਰਤਾ ਅਚਾਨਕ ਹੁਣ ਇਹ ਐਲਾਨ