ਆਈ ਤਾਜ਼ਾ ਵੱਡੀ ਖਬਰ
ਵੀਹ ਸੌ ਬਾਈ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਕਾਫੀ ਸਰਗਰਮ ਨਜ਼ਰ ਆ ਰਹੇ ਹਨ । ਜਿੱਥੇ ਉਨ੍ਹਾਂ ਵੱਲੋਂ ਪੰਜਾਬੀਆਂ ਦੀ ਭਲਾਈ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ , ਲੋਕਾਂ ਦੀਆਂ ਸਮੱਸਿਆਵਾਂ ਤੇ ਦਿੱਕਤਾਂ ਨੂੰ ਹੱਲ ਕੀਤਾ ਜਾ ਰਿਹਾ ਹੈ, ਜ਼ਮੀਨੀ ਪੱਧਰ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਦੇ ਨਾਲ ਗੱਲਬਾਤ ਕਰ ਰਹੇ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕੱਢ ਰਹੇ ਹਨ । ਬੇਸ਼ੱਕ ਵਿਰੋਧੀ ਪਾਰਟੀਆਂ ਚਰਨਜੀਤ ਸਿੰਘ ਚੰਨੀ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਦੇ ਵਿੱਚ ਲੱਗੀਆਂ ਹੋਈਆਂ ਨੇ ਤੇ ਲਗਾਤਾਰ ਹੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਜੋ ਐਲਾਨ ਕੀਤੇ ਜਾ ਰਹੇ ਨੇ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ, ਇੱਥੋਂ ਤਕ ਕਿ ਚਰਨਜੀਤ ਸਿੰਘ ਚੰਨੀ ਦੀ ਪਾਰਟੀ ਦੇ ਹੀ ਮੰਤਰੀ ਉਨ੍ਹਾਂ ਦੇ ਐਲਾਨਾਂ ਨੂੰ ਲੈ ਕੇ ਉਨ੍ਹਾਂ ਨੂੰ ਘੇਰਦੇ ਹੋਏ ਨਜ਼ਰ ਆ ਰਹੇ ਹਨ।
ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ।ਦਰਅਸਲ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਮਾਝਾ ਮਿਸ਼ਨ ਤਹਿਤ ਅੱਜ ਡੇਰਾ ਬਿਆਸ ਵਿਖੇ ਪਹੁੰਚੇ ਹਨ । ਜਿੱਥੇ ਉਨ੍ਹਾਂ ਦੇ ਵੱਲੋਂ ਡੇਰਾ ਬਿਆਸ ਮੁਖੀ ਦੇ ਨਾਲ ਮੁਲਾਕਾਤ ਵੀ ਕੀਤੀ ਗਈ। ਇੰਨਾ ਹੀ ਨਹੀਂ ਸਗੋਂ ਡੇਰਾ ਮੁਖੀ ਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਤਕਰੀਬਨ ਇਕ ਘੰਟੇ ਤੱਕ ਮੀਟਿੰਗ ਵੀ ਹੋਈ । ਇਸ ਦੌਰਾਨ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਡੇਰਾ ਮੁਖੀ ਦਾ ਆਸ਼ੀਰਵਾਦ ਵੀ ਲਿਆ ਗਿਆ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਡੇਰਾ ਰਾਧਾ ਸੁਆਮੀ ਬਿਆਸ ਤੇ ਵੱਲੋਂ ਪੰਜ ਏਕੜ ਜ਼ਮੀਨ ਵਿਚ ਇਕ ਸਬ ਤਹਿਸੀਲ ਬਣਾਈ ਗਈ ਹੈ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕੀਤਾ ਗਿਆ ।
ਜਿਸ ਸਬੰਧੀ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਸਬ ਤਹਿਸੀਲ ਦੇ ਲਈ ਡੇਰਾ ਮੁਖੀ ਦਾ ਬਹੁਤ ਧੰਨਵਾਦੀ ਹਾਂ , ਸਿਆਸੀ ਗੱਲਬਾਤ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸੰਤਾਂ ਨਾਲ ਸਿਆਸੀ ਗੱਲਾਂ ਨਹੀਂ ਕੀਤੀਆਂ ਜਾਂਦੀਆਂ ਸਿਰਫ਼ ਤੇ ਸਿਰਫ਼ ਉਨ੍ਹਾਂ ਦਾ ਆਸ਼ੀਰਵਾਦ ਹੀ ਲਿਆ ਜਾਂਦਾ ਹੈ । ਸੋ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਹੀ ਪੰਜਾਬ ਦੇ ਵੱਖ ਵੱਖ ਥਾਂਵਾਂ ਤੇ ਜਾ ਕੇ ਦੌਰੇ ਕਰ ਰਹੇ ਨੇ , ਕਈ ਵੱਡੇ ਵੱਡੇ ਐਲਾਨ ਕਰ ਰਹੇ ਨੇ , ਜਿੱਥੇ ਅੱਜ ਉਹ ਡੇਰਾ ਬਿਆਸ ਵਿਖੇ ਪਹੁੰਚੇ ਹਨ। ਉਥੇ ਉਨ੍ਹਾਂ ਵੱਲੋਂ ਡੇਰਾ ਮੁਖੀ ਦਾ ਅਸ਼ੀਰਵਾਦ ਲਿਆ ਗਿਆ ਤੇ ਫਿਰ ਚਰਨਜੀਤ ਸਿੰਘ ਚੰਨੀ ਨੇ ਤਿੰਨਾਂ ਨਗਰ ਦਾ ਵੀ ਦੌਰਾ ਕੀਤਾ । ਜਿੱਥੇ ਚਰਨਜੀਤ ਸਿੰਘ ਚੰਨੀ ਨੇ ਗੁਰਦਾਸਪੁਰ ਵਿੱਚ ਖੰਡ ਮਿੱਲ ਦੀ ਸਮਰੱਥਾ ਬਿਤਾਉਣ ਵਾਲੀ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ।
ਜ਼ਿਕਰਯੋਗ ਹੈ ਕਿ ਪੰਜਾਬ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸਿਆਸਤ ਦਾ ਰੰਗ ਉੱਭਰ ਕੇ ਸਾਹਮਣੇ ਆ ਰਿਹਾ ਹੈ । ਹਰ ਇੱਕ ਸਿਆਸੀ ਪਾਰਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ ਤੇ ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਵੀ ਪੰਜਾਬੀਆਂ ਦੀ ਭਲਾਈ ਦੇ ਲਈ ਕਾਰਜ ਕੀਤੇ ਜਾ ਰਹੇ ਨੇ , ਕਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮਾਝਾ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਚੱਲਦਿਆਂ ਹੁਣ ਉਨ੍ਹਾਂ ਵੱਲੋਂ ਮਾਝਾ ਖੇਤਰ ਦੇ ਖੇਤਰਾਂ ਵਿੱਚ ਦੌਰੇ ਕੀਤੇ ਜਾ ਰਹੇ ਹਨ ।
Previous Postਨੌਕਰੀ ਕਰਨ ਵਾਲੇ ਕਰਮਚਾਰੀਆਂ ਲਈ ਆ ਗਈ ਵੱਡੀ ਖਬਰ – ਹੋ ਗਿਆ ਇਹ ਵੱਡਾ ਐਲਾਨ
Next Postਆਖਰ ਏਨੇ ਦਿਨਾਂ ਦੀ ਚੁਪੀ ਤੋਂ ਬਾਅਦ ਕੈਪਟਨ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ