ਪੰਜਾਬ ਦੇ ਕਿਸਾਨਾਂ ਲਈ ਆਈ ਵੱਡੀ ਖਬਰ 15 ਦਸੰਬਰ ਤੱਕ ਹੋਵੇਗਾ ਇਹ ਕੰਮ – ਕਿਸਾਨਾਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਲੋਂ ਤਿੰਨੇ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਹੈ ,ਪਰ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕਰ ਦਿੰਦੀ ਤੇ ਨਾਲ ਹੀ ਉਨ੍ਹਾਂ ਦੀਆਂ ਹੋਰਾਂ ਮੰਗਾਂ ਨੂੰ ਮਨਜ਼ੂਰ ਨਹੀਂ ਕਰ ਲੈਂਦੀ, ਉਦੋਂ ਤੱਕ ਕਿਸਾਨੀ ਸੰਘਰਸ਼ ਇਸੇ ਤਰ੍ਹਾਂ ਹੀ ਦਿੱਲੀ ਦੇ ਬਾਰਡਰਾ ਤੇ ਜਾਰੀ ਰਹੇਗਾ । ਲਗਾਤਾਰ ਹੀ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਤੇ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ ।ਵੱਖ ਵੱਖ ਰਾਜਾਂ ਤੋਂ ਵੀ ਕਿਸਾਨ ਲਗਾਤਾਰ ਬਾਰਡਰਾਂ ਵੱਲ ਨੂੰ ਰੁਖ਼ ਕਰ ਰਹੇ ਹਨ । ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਦੇ ਵਿੱਚ ਜਿੱਥੇ ਕਿਸਾਨਾਂ ਨੂੰ ਖਾਦ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ,ਕਿਸਾਨ ਖਾਦ ਦੀ ਕਮੀ ਦੇ ਕਾਰਨ ਫਸਲਾਂ ਦੀ ਬਿਜਾਈ ਨਹੀਂ ਕਰ ਪਾ ਰਹੇ ਤੇ ਕਿਸਾਨਾਂ ਦੇ ਵੱਲੋਂ ਇਸ ਖਾਦ ਦੀ ਕਮੀ ਨੂੰ ਲੈ ਕੇ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ ।

,ਜਿੱਥੇ ਕਿਸਾਨ ਖਾਦ ਦੀ ਕਮੀ ਨੂੰ ਲੈ ਕੇ ਲਗਾਤਾਰ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀ ਇਸ ਦਿੱਕਤ ਨੂੰ ਦੂਰ ਕੀਤਾ ਜਾਵੇ । ਇਸੇ ਵਿਚਕਾਰ ਹੁਣ ਪੰਜਾਬ ਦੇ ਕਿਸਾਨਾਂ ਦੇ ਲਈ ਇੱਕ ਵੱਡੀ ਖ਼ੁਸ਼ੀ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ । ਹੁਣ ਕਿਸਾਨਾਂ ਦੇ ਮੁਰਝਾਏ ਹੋਏ ਚਿਹਰਿਆਂ ਤੇ ਖੁਸ਼ੀ ਦੀ ਝਲਕ ਦਿਖਣ ਵਾਲੀ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਕਿਸਾਨਾਂ ਨੂੰ ਹੁਣ ਪੰਦਰਾਂ ਦਸੰਬਰ ਤੋਂ ਲੋੜੀਂਦੀ ਮਾਤਰਾ ਵਿੱਚ ਯੂਰੀਆ ਮੁਹੱਈਆ ਕਰਵਾਉਣ ਦੇ ਲਈ ਪੰਜਾਬ ਵਿੱਚ ਹੁਣ ਪੰਜ ਲੱਖ ਮੈਟ੍ਰਿਕ ਟਨ ਯੂਰੀਏ ਦੀ ਖੇਪ ਪਹੁੰਚ ਸਕਦੀ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੇ ਵੱਲੋਂ ਅੱਜ ਯਾਨੀ ਮੰਗਲਵਾਰ ਨੂੰ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮਾਂਡਵੀਆ ਕੋਲ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਵੱਧ ਤੋਂ ਵੱਧ ਯੂਰੀਆ ਖਾਦ ਮੁਹੱਈਆ ਕਰਵਾਈ ਜਾਵੇ ।

ਕਿਉਂਕਿ ਪੰਦਰਾਂ ਦਸੰਬਰ ਤੱਕ ਯੂਰੀਏ ਦੀ ਖੇਤੀਬਾੜੀ ਤੇ ਲਈ ਸਖ਼ਤ ਜ਼ਰੂਰਤ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਇਸ ਸਮੇਂ ਕਣਕ ਦੀ ਬਿਜਾਈ ਹੋ ਰਹੀ ਹੈ ਤੇ ਕਣਕ ਦੀ ਬਿਜਾਈ ਦੇ ਸਮੇਂ ਦੌਰਾਨ ਯੂਰੀਆ ਖਾਦ ਦੀ ਜ਼ਰੂਰਤ ਹੁੰਦੀ ਹੈ । ਪਰ ਪੰਜਾਬ ਦੇ ਵਿੱਚ ਲਗਾਤਾਰ ਹੀ ਕਿਸਾਨਾਂ ਨੂੰ ਖਾਦ ਦੀ ਕਮੀ ਆ ਰਹੀ ਹੈ । ਜਿਸ ਕਾਰਨ ਕਿਸਾਨਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਨੇ, ਉਥੇ ਹੀ ਕਿਸਾਨਾਂ ਕੇਂਦਰ ਸਰਕਾਰ ਖ਼ਿਲਾਫ਼ ਜਿੱਥੇ ਖੇਤੀਬਾਡ਼ੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਨੇ ਉੱਥੇ ਹੀ ਕਿਸਾਨਾਂ ਦੇ ਵੱਲੋਂ ਖਾਦ ਦੀ ਕਮੀ ਕਾਰਨ ਕੇਂਦਰ ਸਰਕਾਰ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ।

ਪਰ ਇਸੇ ਵਿਚਕਾਰ ਹੁਣ ਕਿਸਾਨਾਂ ਦੇ ਲਈ ਖ਼ੁਸ਼ੀ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਦੀ ਇਸ ਮਹੱਤਵਪੂਰਨ ਜ਼ਰੂਰਤ ਨੂੰ ਵੇਖਦੇ ਹੋਏ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਵੱਲੋਂ ਜਿੱਥੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਦੇ ਕੋਲੋਂ ਮੰਗ ਕੀਤੀ ਹੈ ਕਿ ਪੰਦਰਾਂ ਦਸੰਬਰ ਤੱਕ ਸੂਬੇ ਵਿਚ ਜ਼ਰੂਰਤ ਮੁਤਾਬਕ ਯੂਰੀਏ ਦੀ ਖੇਪ ਭੇਜੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਦੇ ਸਮੇਂ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।