ਕੇਂਦਰ ਸਰਕਾਰ ਨੇ ਅਚਾਨਕ ਮਾਰਚ 2022 ਤੱਕ ਲਈ ਕਰਤਾ ਇਹ ਵੱਡਾ ਐਲਾਨ – ਜਨਤਾ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਕਾਰ ਘਮਾਸਾਨ ਮਚਿਆ ਹੋਇਆ ਹੈ ।ਹਰ ਪਾਰਟੀ ਕੋਸ਼ਿਸ਼ਾਂ ਦੇ ਵਿੱਚ ਲੱਗੀ ਹੋਈ ਹੈ ਕਿ ਵੀਹ ਸੌ ਬਾਈ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ । ਪਰ ਦੂਜੇ ਪਾਸੇ ਬੇਸ਼ੱਕ ਕੇਂਦਰ ਸਰਕਾਰ ਦੇ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ , ਪਰ ਇਸ ਦੇ ਬਾਵਜੂਦ ਵੀ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਬੈਠ ਕੇ ਸੰਘਰਸ਼ ਕਰਦੇ ਹੋਏ ਨਜ਼ਰ ਆ ਰਹੇ ਹਨ ਤੇ ਕਿਸਾਨਾਂ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨ ਰੱਦ ਹੋਣ ਦੇ ਨਾਲ ਨਾਲ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਮਨਜ਼ੂਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ ।

ਇਸੇ ਵਿਚਕਾਰ ਹੁਣ ਕੇਂਦਰ ਸਰਕਾਰ ਨੇ ਵੀਹ ਸੌ ਬਾਈ ਤਕ ਅਜਿਹਾ ਵੱਡਾ ਐਲਾਨ ਕਰ ਦਿੱਤਾ । ਜਿਸ ਦੇ ਚੱਲਦੇ ਜਨਤਾ ਦੇ ਵਿਚ ਕਾਫੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ । ਦਰਅਸਲ ਹੁਣ ਕੇਂਦਰੀ ਮੰਤਰੀ ਮੰਡਲ ਦੇ ਵੱਲੋਂ ਇਕ ਵੱਡਾ ਫੈਸਲਾ ਲੈਂਦੇ ਹੋਏ ਪੰਜ ਕਿਲੋਗ੍ਰਾਮ ਮੁਫ਼ਤ ਅਨਾਜ ਦੀ ਯੋਜਨਾ ਹੁਣ ਚਾਰ ਮਹੀਨੇ ਭਾਵ ਮਾਰਚ 2022ਤਕ ਵਧਾਉਣ ਦਾ ਵੱਡਾ ਫੈਸਲਾ ਲਿਆ ਗਿਆ ਹੈ । ਜਿਸ ਦੇ ਚਲਦੇ ਹੁਣ ਇਸ ਸਕੀਮ ਦਾ ਫ਼ਾਇਦਾ ਲੈਣ ਵਾਲੇ ਲੋਕਾਂ ਦੇ ਵਿਚ ਕਾਫੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ ।

ਜ਼ਿਕਰਯੋਗ ਹੈ ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਵੱਲੋਂ ਦਿੱਤੀ ਗਈ ਹੈ ਤੇ ਉਨ੍ਹਾਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਨੂੰ ਅਗਲੇ ਸਾਲ ਮਾਰਚ ਤਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ । ਇਹ ਫ਼ੈਸਲਾ ਗ਼ਰੀਬ ਲੋਕਾਂ ਦੀ ਭਲਾਈ ਨੂੰ ਵੇਖਦੇ ਹੋਏ ਲਿਆ ਗਿਆ ਹੈ । ਜਿਸ ਦੇ ਚਲਦੇ ਹੁਣ ਕਾਰਡ ਧਾਰਕਾਂ ਨੂੰ ਅਗਲੇ ਸਾਲ ਮਾਰਚ ਤਕ ਮੁਫਤ ਰਾਸ਼ਨ ਮਿਲੇਗਾ ।

ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਕਰੋਨਾ ਮਹਾਂਮਾਰੀ ਦੇ ਫੈਲਣ ਕਾਰਨ ਆਰਥਿਕ ਸੰਕਟ ਦੇ ਮੱਦੇਨਜ਼ਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੁਆਰਾ ਕਵਰ ਕੀਤੇ ਗਏ ਸਾਰੇ ਲਾਭ ਪਾਤਰੀਆਂ ਨੂੰ ਤੀਹ ਨਵੰਬਰ ਤਕ ਇਸ ਯੋਜਨਾ ਦਾ ਲਾਭ ਲੈਣ ਲਈ ਮਨਜ਼ੂਰੀ ਦਿੱਤੀ ਗਈ ਸੀ । ਤੀਹ ਨਵੰਬਰ ਨੂੰ ਇਹ ਯੋਜਨਾ ਖ਼ਤਮ ਹੋ ਜਾਣੀ ਸੀ । ਇਸ ਯੋਜਨਾ ਦੇ ਤਹਿਤ ਲੋਕਾਂ ਨੂੰ ਗ਼ਰੀਬ ਲੋਕਾਂ ਨੂੰ ਪੰਜ ਕਿਲੋ ਅਨਾਜ ਮੁਫ਼ਤ ਦਿੱਤਾ ਚਾਹੁੰਦਾ ਸੀ , ਤਾਂ ਜੋ ਉਨ੍ਹਾਂ ਦੀ ਰੋਜ਼ੀ ਰੋਟੀ ਚੱਲ ਸਕੇ । ਪਰ ਇਸੇ ਵਿਚਕਾਰ ਹੁਣ ਕੇਂਦਰ ਸਰਕਾਰ ਦੇ ਵਲੋਂ ਵੱਡਾ ਫੈਸਲਾ ਲੈਂਦੇ ਹੋਏ ਇਸ ਯੋਜਨਾ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕਰ ਲਿਆ ਗਿਆ ਹੈ। ਜਿਸ ਦੇ ਚੱਲਦੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।