ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਏ ਦਿਨ ਵਾਪਰਣ ਵਾਲੇ ਸੜਕ ਹਾਦਸਿਆਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਕਿਉਂਕਿ ਇਕ ਇਨਸਾਨ ਦੀ ਗਲਤੀ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਕਈ ਲੋਕਾਂ ਨੂੰ ਕਈ ਦਿਨ ਤਕ ਹਸਪਤਾਲਾਂ ਵਿਚ ਦਾਖ਼ਲ ਹੋਣਾ ਪੈਂਦਾ ਹੈ। ਅਜਿਹੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਕਾਰਨ ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਨ੍ਹਾਂ ਸੜਕ ਹਾਦਸਿਆਂ ਦੇ ਕਾਰਨ ਪਰਿਵਾਰ ਵਿੱਚ ਕਮਾਈ ਦਾ ਜਰਿਆ ਇਕੋ ਇਕ ਇਨਸਾਨ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦਾ ਹੈ ਜਿਸ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।
ਹੁਣ ਪੰਜਾਬ ਵਿੱਚ ਇਥੇ ਭਿਆਨਕ ਸੜਕ ਹਾਦਸਾ ਹੋਇਆ ਹੈ ਜਿਸ ਕਾਰਨ ਮੌਤ ਹੋਣ ਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੇ ਨਜ਼ਦੀਕ ਪੈਂਦੇ ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਬਾਦਸ਼ਾਹਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਜਲੰਧਰ ਨਕੋਦਰ ਰੋਡ ਤੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫਤਾਰ ਬੱਸ ਵੱਲੋਂ ਇੱਕ ਸਵਾਰੀਆਂ ਨਾਲ ਭਰੇ ਹੋਏ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਗਈ।
ਉਥੇ ਹੀ ਇਸ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਵੀ ਇਸ ਟੱਕਰ ਦੀ ਚਪੇਟ ਵਿਚ ਆ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਆਟੋ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਮ੍ਰਿਤਕ ਆਟੋ ਚਾਲਕ ਦੀ ਆਟੋ ਰਿਕਸ਼ਾ ਵਿਚ ਸਵਾਰ ਇਕ ਔਰਤ ਸਮੇਤ ਤਿੰਨ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋਈਆਂ ਹਨ। ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿੱਚ ਨਜ਼ਦੀਕ ਦੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ ਜਿੱਥੇ ਸਵਾਰੀਆਂ ਜ਼ੇਰੇ ਇਲਾਜ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਥਾਣਾ ਲਾਂਬੜਾ ਦੀ ਪੁਲਸ ਟੀਮ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ।
ਜਿਨ੍ਹਾਂ ਵੱਲੋਂ ਜਿਥੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਉੱਥੇ ਹੀ ਇਕ ਆਟੋ ਚਾਲਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਹੀ ਵਾਪਰਿਆ ਹੈ। ਅੱਜ ਵਾਪਰੇ ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਆਖਰ ਨਵਜੋਤ ਸਿੱਧੂ ਵਲੋਂ ਕੇਜਰੀਵਾਲ ਬਾਰੇ ਆਈ ਇਹ ਤਾਜਾ ਵੱਡੀ ਖਬਰ – ਕੀਤਾ ਇਹ ਖੁਲਾਸਾ
Next Postਕੇਂਦਰ ਸਰਕਾਰ ਨੇ ਅਚਾਨਕ ਮਾਰਚ 2022 ਤੱਕ ਲਈ ਕਰਤਾ ਇਹ ਵੱਡਾ ਐਲਾਨ – ਜਨਤਾ ਚ ਖੁਸ਼ੀ