ਹੁਣੇ ਹੁਣੇ ਕਿਸਾਨਾਂ ਲਈ ਆਈ ਵੱਡੀ ਮਾੜੀ ਖਬਰ ਵਾਪਰਿਆ ਇਹ ਭਿਆਨਕ ਹਾਦਸਾ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਉਸ ਸਮੇਂ ਤੋਂ ਹੀ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ। ਉਥੇ ਹੀ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜਦੋਂ ਤਕ ਇਨ੍ਹਾਂ ਖ਼ੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ ਉਸ ਸਮੇਂ ਤੱਕ ਉਹ ਆਪਣੇ ਘਰ ਵਾਪਸ ਨਹੀਂ ਪਰਤਣਗੇ। ਇਸ ਕਿਸਾਨੀ ਸੰਘਰਸ਼ ਦੌਰਾਨ ਜਿਥੇ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਸੱਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਸ ਕਿਸਾਨੀ ਸੰਘਰਸ਼ ਦੌਰਾਨ ਜਿੱਥੇ ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਸ਼-ਹੀ-ਦ ਹੋਏ ਹਨ ਉਥੇ ਬਹੁਤ ਸਾਰੇ ਰਸਤੇ ਵਿੱਚ ਵੀ ਵਾਪਰਨ ਵਾਲੇ ਹਾਦਸਿਆਂ ਦੀ ਚਪੇਟ ਵਿਚ ਆਏ ਹਨ। ਹੁਣ ਟਿਕਰੀ ਬਾਰਡਰ ਤੇ ਜਾ ਰਹੇ ਕਿਸਾਨਾਂ ਨਾਲ ਇੱਕ ਹਾਦਸਾ ਵਾਪਰਿਆ ਹੈ ਜਿਥੇ ਇਕ ਕਿਸਾਨ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰਿਆਣਾ ਦੇ ਸੋਨੀਪਤ ਤੋਂ ਸਾਹਮਣੇ ਆਈ ਹੈ ਜਿੱਥੇ ਬੀਤੀ ਰਾਤ ਦਿੱਲੀ ਜਾ ਰਹੇ ਕਿਸਾਨਾਂ ਦੇ ਟਰੈਕਟਰ ਟਰਾਲੀ ਨਾਲ ਇਕ ਟਰੱਕ ਦੀ ਭਿਆਨਕ ਟੱਕਰ ਹੋ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਡੇਲਵਾਂ ਤੋਂ 35 ਕਿਸਾਨ ਦੋ ਟਰੈਕਟਰ ਟਰਾਲੀਆਂ ਵਿੱਚ ਬੁੱਧਵਾਰ ਰਾਤ ਨੂੰ ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਗਏ ਸਨ। ਜਦੋਂ ਇਹ ਕਿਸਾਨ ਹਰਿਆਣੇ ਵਿੱਚ ਰੋਹਤਕ ਪਾਣੀਪਤ ਹਾਈਵੇ ਦੇ ਨਜ਼ਦੀਕ ਪੈਂਦੇ ਪਿੰਡ ਮਾਹਰਾਂ ਕੋਲ ਪਹੁੰਚੇ ਤਾਂ ਕਿਸਾਨਾਂ ਦੀ ਟਰਾਲੀ ਨੂੰ ਇੱਕ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ। ਉੱਥੇ ਹੀ ਇਸ ਹਾਦਸੇ ਵਿੱਚ ਟਰੱਕ ਦੋ ਕਿਸਾਨਾਂ ਨੂੰ 20 ਫੁੱਟ ਦੂਰ ਤਕ ਘੜੀਸਦਾ ਹੋਇਆ ਆਪਣੇ ਨਾਲ ਲੈ ਗਿਆ।

ਇਸ ਹਾਦਸੇ ਵਿਚ ਜਿੱਥੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ ਇਕ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਉਥੇ ਹੀ ਇਸ ਘਟਨਾ ਤੋਂ ਬਾਅਦ ਕਿਸਾਨਾਂ ਵੱਲੋਂ ਲਗਭਗ ਦੋ ਘੰਟੇ ਤਕ ਸੜਕ ਤੇ ਜਾਮ ਲਗਾ ਕੇ ਇਨਸਾਫ ਦੀ ਮੰਗ ਕੀਤੀ ਗਈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੋਹਾਨਾ ਭੇਜ ਦਿੱਤਾ ਗਿਆ ਹੈ। ਉਥੇ ਹੀ ਕਿਸਾਨਾਂ ਨੂੰ ਸਮਝਾ ਬੁਝਾ ਕੇ ਹਾਈਵੇ ਨੂੰ ਮੁੜ ਤੋਂ ਚਾਲੂ ਕਰਵਾਇਆ। ਮ੍ਰਿਤਕ ਕਿਸਾਨ ਦੀ ਪਹਿਚਾਣ ਬਲਜੀਤ ਸਿੰਘ ਵਜੋਂ ਹੋਈ ਹੈ ਜੋ ਘਟਨਾ ਦੇ ਸਮੇਂ ਟਰੈਕਟਰ ਦੇ ਕੋਲ ਖੜਾ ਸੀ।