ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਨੂੰ ਕਾਬੂ ਕਰਨ ਵਾਸਤੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਜਿਸ ਸਦਕਾ ਪੰਜਾਬ ਵਿੱਚ ਕਰੋਨਾ ਨੂੰ ਠੱਲ ਪਾਈ ਗਈ ਹੈ। ਸਰਕਾਰ ਵੱਲੋਂ ਕ੍ਰੋਨਾ ਸੰਬਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਸਮੇਂ-ਸਮੇਂ ਤੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਸੀ ਅਤੇ ਪੰਜਾਬ ਵਿਚ ਕਰੋਨਾ ਟੀਕਾਕਰਨ ਅਤੇ ਟੈਸਟ ਸਮਰੱਥਾ ਨੂੰ ਵਧਾਏ ਜਾਣ ਤੋਂ ਬਾਦ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਸੀ। ਪੰਜਾਬ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਉਥੇ ਹੀ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ ਸੀ।
ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋਣ ਕਾਰਨ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੇ, ਜਿਨ੍ਹਾਂ ਨੂੰ ਮੁੜ ਪੈਰਾਂ ਸਿਰ ਹੋਣਾ ਮੁਸ਼ਕਿਲ ਹੋ ਗਿਆ ਸੀ। ਪੰਜਾਬ ਵਿੱਚ ਇੱਥੇ ਸਕੂਲ ਵਿੱਚੋਂ ਦਸ ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀ ਹੁਸ਼ਿਆਰਪੁਰ ਦੇ ਅਧੀਨ ਆਉਂਦੇ ਪਿੰਡ ਪਲਹਾੜ ਵਿੱਚ 12 ਵਿਦਿਆਰਥੀਆਂ ਦੀ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਸੀ।
ਜਿਸ ਕਾਰਨ ਬਾਕੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਨੂੰ 10 ਦਿਨਾਂ ਲਈ ਬੰਦ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਜਿਸ ਵਾਸਤੇ ਐਸ ਡੀ ਐਮ ਮੁਕੇਰੀਆਂ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਥੇ ਹੀ ਹੁਣ ਦੱਸਿਆ ਗਿਆ ਹੈ ਕਿ ਇਸ ਸਕੂਲ ਵਿੱਚ ਆਉਣ ਵਾਲੇ 510 ਵਿਦਿਆਰਥੀਆਂ ਦੇ ਸੈਂਪਲ ਲਏ ਗਏ ਸਨ। ਜਿਨ੍ਹਾਂ ਵਿੱਚੋਂ ਦਸ ਹੋਰ ਵਿਦਿਆਰਥੀਆ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਹੋ ਗਈ। ਜਿਸ ਤੋਂ ਬਾਅਦ ਇਸ ਸਕੂਲ ਵਿਚ ਕਰੋਨਾ ਦੇ ਸ਼ਿਕਾਰ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ 22 ਦੱਸੀ ਜਾ ਰਹੀ ਹੈ।
ਇਸ ਸਕੂਲ ਆਉਣ ਵਾਲੇ ਬੱਚਿਆਂ ਦੇ ਮਾਪਿਆਂ ਵਿਚ ਵੀ ਗਹਿਰਾ ਡਰ ਵੇਖਿਆ ਜਾ ਰਿਹਾ ਹੈ। ਉਥੇ ਹੀ ਬਲਾਕ ਨੋਡਲ ਅਫਸਰ ਹਰਮਿੰਦਰ ਸਿੰਘ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਕਰੋਨਾ ਨੂੰ ਕੰਟਰੋਲ ਕਰਨ ਵਾਸਤੇ ਜਨਤਕ ਥਾਵਾਂ ਉੱਪਰ ਵੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਵੱਲੋਂ ਹੀ ਹੋਰ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿਚ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
Previous Postਪੰਜਾਬ ਚ ਇਥੋਂ ਆਈ ਵੱਡੀ ਖਬਰ ਗੱਡੀਆਂ ਵਾਲੇ ਹੋ ਜਾਣ ਸਾਵਧਾਨ 15 ਦਿਨਾਂ ਚ ਸ਼ੁਰੂ ਹੋਣ ਲੱਗਾ ਇਹ ਕੰਮ
Next Postਵਿਆਹੀ ਕੁੜੀ ਨੂੰ ਭਰ ਜਵਾਨੀ ਚ ਮਿਲੀ ਮੌਤ ਮਾਪੇ ਨੇ ਲਗਾਇਆ ਸੋਹਰਿਆਂ ਤੇ ਇਹ ਦੋਸ਼ – ਤਾਜਾ ਵੱਡੀ ਖਬਰ