ਆਈ ਤਾਜ਼ਾ ਵੱਡੀ ਖਬਰ
ਉਪ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਪਣੇ ਅਹੁੱਦੇ ਤੇ ਬਿਰਾਜਮਾਨ ਹੁੰਦੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਉੱਥੇ ਹੀ ਕਾਂਗਰਸ ਦੀਆਂ ਰੈਲੀਆਂ ਦਾ ਆਗਾਜ਼ ਹੋਣ ਤੇ ਜਿਥੇ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚ ਰਹੇ ਹਨ ਉਥੇ ਹੀ ਬੇਰੁਜ਼ਗਾਰ ਨੌਜਵਾਨ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਜਿੱਥੇ ਬਹੁਤ ਸਾਰੇ ਨੌਜਵਾਨ ਵੱਖ-ਵੱਖ ਵਿਭਾਗਾਂ ਵਿਚ ਠੇਕੇ ਤੇ ਤੈਨਾਤ ਕੀਤੇ ਗਏ ਹਨ। ਉਨ੍ਹਾਂ ਵੱਲੋਂ ਵੀ ਪੱਕੇ ਕਰਨ ਲਈ ਆਪਣੀਆਂ ਮੰਗਾਂ ਜਾਰੀ ਰੱਖੀਆਂ ਜਾ ਰਹੀਆਂ ਹਨ। ਇਸ ਰਾਹੀਂ ਵੱਖ-ਵੱਖ ਵਿਭਾਗਾਂ ਵਿੱਚ ਤੈਨਾਤੀ ਵਾਸਤੇ ਬਹੁਤ ਸਾਰੇ ਮੁਲਾਜ਼ਮਾਂ ਵੱਲੋਂ ਸਰਕਾਰੀ ਨੌਕਰੀ ਦੀ ਮੰਗ ਲਈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਮਿਲ ਸਕੇ।
ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਪਣੇ ਸਮੇਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਸੀ। ਉੱਥੇ ਹੀ ਬਹੁਤ ਸਾਰੇ ਵਾਅਦਿਆਂ ਨੂੰ ਪੂਰੇ ਵੀ ਨਹੀਂ ਕੀਤਾ ਗਿਆ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿੱਥੇ ਇਹ ਮਨਜ਼ੂਰੀ ਦਿੱਤੀ ਗਈ ਹੈ ਜਿਸ ਕਾਰਨ ਲੋਕਾਂ ਵਿਚ ਖੁਸ਼ੀ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾ ਨਾਲ ਸਬੰਧਤ ਅਸਾਮੀਆਂ ਨੂੰ ਭਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਉਨ੍ਹਾਂ ਵੱਲੋਂ ਪੰਜਾਬ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਇਹ ਫੈਸਲਾ ਕੀਤੀ ਗਈ ਮੀਟਿੰਗ ਵਿੱਚ ਲਿਆ ਗਿਆ। ਜਿੱਥੇ ਉਨ੍ਹਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਉੱਚ ਪੱਧਰੀ ਮੀਟਿੰਗ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਬੁਲਾਈ ਗਈ ਸੀ।
ਉਨ੍ਹਾਂ ਵੱਲੋਂ ਜਿੱਥੇ ਦੋ ਹਜ਼ਾਰ ਸਰੀਰਕ ਸਿੱਖਿਆ ਅਧਿਆਪਕ ਪ੍ਰਾਇਮਰੀ ਸਕੂਲਾਂ ਵਿਚ ਨਿਯੁਕਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਦੀ ਸਿਹਤ ਨੂੰ ਨਰੋਆ ਰੱਖਿਆ ਜਾ ਸਕੇ। ਉੱਥੇ ਹੀ ਸਿੱਖਿਆ ਵਿਭਾਗ ਦੇ ਵੱਖ ਵੱਖ ਅਹੁਦਿਆਂ ਤੇ 10,880 ਅਧਿਆਪਕਾਂ ਦੀਆਂ ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਅਧਿਆਪਕਾਂ ਵਿੱਚ ਭਰਤੀ ਨੂੰ ਲੈ ਕੇ ਖੁਸ਼ੀ ਵੇਖੀ ਜਾ ਰਹੀ ਹੈ।
Previous Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ ਇਥੇ ਲੱਗ ਗਿਆ10 ਕਿਲੋਮੀਟਰ ਲੰਬਾ ਜਾਮ – ਮਚੀ ਹਾਹਾਕਾਰ
Next Postਸਾਵਧਾਨ ਪੰਜਾਬ ਚ ਇਹਨਾਂ 2 ਦਿਨਾਂ ਚ ਆ ਸਕਦਾ ਮੀਂਹ , ਮੌਸਮ ਵਿਭਾਗ ਵਲੋਂ ਜਾਰੀ ਹੋਇਆ ਇਹ ਅਲਰਟ