ਨਹੀਂ ਟਲਦਾ ਸਿੱਧੂ ਮੁੱਖ ਮੰਤਰੀ ਦਾ ਤਖਤਾ ਪਲਟਣ ਤੋਂ ਬਾਅਦ ਵੀ – ਹੁਣ ਆ ਗਈ ਇਹ ਵੱਡੀ ਖਬਰ ਸੋਚਾਂ ਚ ਪਈ ਕਾਂਗਰਸ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਅਤੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਸਾਰੀਆਂ ਪਾਰਟੀਆਂ ਦੇ ਵਿੱਚ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈ-ਰਾ-ਨ ਕਰ ਦਿੰਦੀਆਂ ਹਨ। ਜਿੱਥੇ ਸਾਰੀਆ ਪਾਰਟੀਆਂ ਵੱਲੋਂ ਆਪਣੀਆਂ ਨੀਤੀਆਂ ਦੇ ਤਹਿਤ ਲੋਕਾਂ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਸਦਕਾ ਉਨ੍ਹਾਂ ਦੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਹੋ ਸਕੇ ਅਤੇ ਵੋਟਰਾਂ ਨੂੰ ਵੀ ਇਸ ਸਭ ਦੇ ਜ਼ਰੀਏ ਭਰਮਾਇਆ ਜਾ ਸਕੇ। ਕਾਂਗਰਸ ਪਾਰਟੀ ਵਿੱਚ ਜਿਥੇ ਪਿਛਲੇ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਅਤੇ ਕਾਂਗਰਸ ਪਾਰਟੀ ਵਿੱਚ ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ, ਜਿਸ ਵਿੱਚ ਨਵਜੋਤ ਸਿੱਧੂ ਦੇ ਗੁੱਸੇ ਹੋਣ ਦੀ ਗੱਲ ਵੀ ਜ਼ਾਹਿਰ ਹੋ ਜਾਂਦੀ ਹੈ।

ਹੁਣ ਨਵਜੋਤ ਸਿੱਧੂ ਮੁੱਖ ਮੰਤਰੀ ਦਾ ਤਖਤਾ ਪਲਟਣ ਤੋਂ ਬਾਅਦ ਵੀ ਟਲਦਾ ਨਜ਼ਰ ਨਹੀਂ ਆ ਰਿਹਾ ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਕਾਂਗਰਸ ਸਰਕਾਰ ਵੀ ਚਿੰਤਾ ਵਿੱਚ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਵੱਲੋਂ ਇਕ ਵਾਰ ਫਿਰ ਤੋਂ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ। ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੁਝ ਹੀ ਸਮਾਂ ਬਾਕੀ ਬਚਿਆ ਹੈ ਉੱਥੇ ਹੀ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਜਿਸ ਦਾ ਖਮਿਆਜਾ ਪਾਰਟੀ ਨੂੰ ਹੋਣ ਵਾਲੀਆਂ ਚੋਣਾਂ ਵਿਚ ਭੁਗਤਣਾ ਵੀ ਪੈ ਸਕਦਾ ਹੈ।

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮੰਗ ਕੀਤੀ ਗਈ ਹੈ ਕਿ ਹਾਈਕਮਾਂਡ ਉਨ੍ਹਾਂ ਦੇ ਪੰਜਾਬ ਮਾਡਲ ਨੂੰ ਲਾਗੂ ਕਰੇ। ਅਗਰ ਇਸ ਤਰਾਂ ਨਹੀਂ ਕੀਤਾ ਜਾਂਦਾ ਹੈ ਤਾਂ ਉਹ ਚੋਣ ਲੜਨ ਤੋਂ ਇਨਕਾਰ ਕਰ ਦੇਣਗੇ,ਅਤੇ ਇਸ ਸਭ ਲਈ ਉਹ ਕਿਤੇ ਵੀ ਜ਼ਿੰਮੇਵਾਰ ਨਹੀਂ ਹੋਣਗੇ। ਉਨ੍ਹਾਂ ਵੱਲੋਂ ਇਹ ਗੱਲ ਬੀਤੇ ਦਿਨੀਂ ਲੁਧਿਆਣਾ ਵਿਚ ਵਪਾਰੀਆਂ ਨਾਲ ਕੀਤੀ ਮੁਲਾਕਾਤ ਵਿੱਚ ਰੱਖੀ ਗਈ ਹੈ।

ਜਿਸ ਕਾਰਨ ਨਵਜੋਤ ਸਿੱਧੂ ਇਕ ਵਾਰ ਫਿਰ ਤੋਂ ਰੁੱਸਦੇ ਹੋਏ ਨਜ਼ਰ ਆ ਰਹੇ ਹਨ। ਕਿਉਂਕਿ ਉਨ੍ਹਾਂ ਵੱਲੋਂ ਪਾਰਟੀ ਲਈ ਅਜਿਹਾ ਰਵਈਆ ਅਪਣਾਇਆ ਜਾ ਰਿਹਾ ਹੈ ਜਿਸ ਨਾਲ ਪਾਰਟੀ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ। ਬੀਤੇ ਦਿਨੀ ਮੁੱਖ ਮੰਤਰੀ ਚੰਨੀ ਦੇ ਘਰ ਬਲਾਕ ਪ੍ਰਧਾਨਾਂ ਦੀ ਇੱਕ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਨਵਜੋਤ ਸਿੱਧੂ ਦਾ ਸ਼ਾਮਲ ਹੋਣਾ ਜ਼ਰੂਰੀ ਸੀ ਪਰ ਉਹ ਨਹੀਂ ਪਹੁੰਚੇ। ਇਸ ਤਰ੍ਹਾਂ ਹੀ ਨਵਜੋਤ ਸਿੱਧੂ ਪੰਜਾਬ ਭਵਨ ਵਿੱਚ ਵੀ ਰੈਗੂਲਰ ਹਾਜ਼ਰ ਨਹੀਂ ਹੋ ਰਹੇ। ਉਥੇ ਹੀ ਉਹ ਹਮੇਸ਼ਾ ਪਾਰਟੀ ਦੇ ਖ਼ਿਲਾਫ਼ ਬੋਲਦੇ ਹੋਏ ਨਜ਼ਰ ਆ ਰਹੇ ਹਨ।