ਹੁਣੇ ਹੁਣੇ ਸਕੂਲਾਂ ਨੂੰ ਅਗਲੇ ਆਦੇਸ਼ ਤੱਕ ਬੰਦ ਕਰਨ ਬਾਰੇ ਹੋ ਗਿਆ ਏਥੇ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਜਿਥੇ ਕਰੋਨਾ ਦਾ ਕਹਿਰ ਮੁੜ ਤੋਂ ਵੱਧ ਹੋਇਆ ਨਜ਼ਰ ਆ ਰਿਹਾ ਹੈ ਉੱਥੇ ਹੀ ਸਾਹਮਣੇ ਆਉਣ ਵਾਲੀਆਂ ਕਈ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਹੋਰ ਹਿਲਾ ਕੇ ਰੱਖ ਦਿੰਦੀਆਂ ਹਨ ਜਿਸ ਵਿੱਚ ਲੋਕਾਂ ਦੀ ਜ਼ਿੰਦਗੀ ਦਾਅ ਤੇ ਲੱਗ ਜਾਂਦੀ ਹੈ। ਦੇਸ਼ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿੱਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਗਿਆ ਸੀ। ਦਿੱਲੀ ਦੇ ਵਿਚ ਬੀਤੇ ਦਿਨੀਂ ਵਧੇ ਹੋਏ ਪ੍ਰਦੂਸ਼ਣ ਦੇ ਕਾਰਨ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਕੁਝ ਦਿਨਾਂ ਲਈ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਅਤੇ ਵਿਦਿਅਕ ਅਦਾਰਿਆਂ ਨੂੰ ਮੁੜ ਤੋਂ ਸੋਮਵਾਰ ਤੋਂ ਖੋਲ੍ਹਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ।

ਪ੍ਰਦੂਸ਼ਨ ਦੇ ਚਲਦੇ ਹੋਏ ਬਹੁਤ ਸਾਰੇ ਦਫ਼ਤਰਾਂ ਨੂੰ ਵੀ ਬੰਦ ਕੀਤਾ ਗਿਆ ਸੀ। ਹੁਣ ਅਚਾਨਕ ਇਥੇ ਸਕੂਲਾਂ ਨੂੰ ਅਗਲੇ ਆਦੇਸ਼ ਤੱਕ ਲਈ ਬੰਦ ਕਰਨ ਬਾਰੇ ਇਹ ਐਲਾਨ ਹੋ ਗਿਆ ਹੈ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਜਿੱਥੇ ਬੀਤੇ ਦਿਨੀਂ ਪ੍ਰਦੂਸ਼ਣ ਦੇ ਵਧਣ ਕਾਰਨ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਰੱਖਿਆ ਗਿਆ ਸੀ ਕਿਉਂਕਿ ਉਹ ਪ੍ਰਦੂਸ਼ਣ ਦਾ ਅਸਰ ਬੱਚਿਆਂ ਉੱਪਰ ਵੀ ਹੋ ਸਕਦਾ ਹੈ।

ਏਨੀ ਕੋਸ਼ਿਸ਼ ਕਰਨ ਦੇ ਬਾਵਜੂਦ ਜਿੱਥੇ ਪ੍ਰਦੂਸ਼ਨ ਉੱਪਰ ਕੰਟਰੋਲ ਨਹੀਂ ਹੋਇਆ ਹੈ ਉੱਥੇ ਹੀ ਹੁਣ ਦਿੱਲੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਦਿੱਲੀ ਵਿਚ ਪ੍ਰਦੂਸ਼ਣ ਦੀ ਸਮੱਸਿਆ ਕਰਕੇ ਫਿਲਹਾਲ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਫ਼ੈਸਲੇ ਦਾ ਐਲਾਨ ਕੀਤਾ ਹੈ। ਸੁਪਰੀਮ ਕੋਰਟ ਵੱਲੋਂ ਵੀ ਪ੍ਰਦੂਸ਼ਣ ਦੇ ਵਾਧੇ ਨੂੰ ਦੇਖਦੇ ਹੋਏ ਸਕੂਲਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਅਤੇ ਦਿੱਲੀ ਸਰਕਾਰ ਨੂੰ ਇਸ ਲਈ ਫਟਕਾਰ ਵੀ ਲਗਾਈ ਗਈ ਸੀ। ਜਿਸ ਤੋਂ ਬਾਅਦ ਹੁਣ ਦਿੱਲੀ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਜਿਸ ਕਾਰਨ ਸਾਰੇ ਵਿਦਿਅਕ ਅਦਾਰਿਆਂ ਨੂੰ ਅਗਲੇ ਆਦੇਸ਼ਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸ਼ਾਮਲ ਹਨ। ਦਿਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਕਾਰਨ ਹੀ ਇਹ ਫੈਸਲਾ ਲਾਗੂ ਕੀਤਾ ਗਿਆ ਹੈ।