ਆਈ ਤਾਜ਼ਾ ਵੱਡੀ ਖਬਰ
ਦਿਨੋਂ ਦਿਨ ਬੁਲੰਦ ਹੁੰਦੇ ਜਾ ਰਹੇ ਅਪਰਾਧੀਆਂ ਦੇ ਹੌਸਲੇ ਸਦਕਾ ਹੁਣ ਲੋਕਾਂ ਨੂੰ ਆਪਣੀ ਸੁਰੱਖਿਆ ਨੂੰ ਲੈ ਕੇ ਕਾਫ਼ੀ ਡਰ ਸਤਾ ਰਿਹਾ ਹੈ । ਹਾਲਾਂਕਿ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਵੀ ਸਮੇਂ ਸਮੇਂ ਤੇ ਅਜਿਹੇ ਦੋਸ਼ਾਂ ਤੇ ਨਕੇਲ ਕੱਸਣ ਦੇ ਲਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ । ਵੱਖ ਵੱਖ ਕਾਰਜ ਕੀਤੇ ਜਾਂਦੇ ਨੇ ਪਰ ਇਹ ਦੋਸ਼ੀ ਇੱਥੇ ਐਨੇ ਜ਼ਿਆਦਾ ਬੇਖ਼ੌਫ਼ ਹੋ ਚੁੱਕੇ ਹਨ, ਕੀ ਨਾਂ ਤੇ ਇਨ੍ਹਾਂ ਦੋਸ਼ੀਆਂ ਨੂੰ ਕਿਸੇ ਕਾਨੂੰਨ ਦਾ ਕੋਈ ਡਰ ਤੇ ਨਾ ਹੀ ਕਿਸੇ ਪ੍ਰਕਾਸ਼ਨ ਦਾ । ਸ਼ਰ੍ਹੇਆਮ ਕਈ ਵਾਰਦਾਤਾਂ ਨੂੰ ਇਹ ਦੋਸ਼ੀ ਅੰਜਾਮ ਦਿੰਦੇ ਹਨ, ਜੋ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੰਦੇ ਹਨ ।
ਅਜਿਹਾ ਹੀ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ । ਜਿੱਥੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਦੌੜ ਵਿਖੇ ਅੱਜ ਸ਼ਾਮ ਉਸ ਸਮੇਂ ਕਾਫੀ ਦਹਿਸ਼ਤ ਦਾ ਮਾਹੌਲ ਬਣ ਗਿਆ , ਜਦ ਇਕ ਵਿਅਕਤੀ ਦਾ ਪਿੰਡ ਚ ਹੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਿਅਕਤੀ ਡੇਰਾ ਸਿਰਸਾ ਦੇ ਨਾਲ ਸਬੰਧਤ ਸੀ ਤੇ ਇਸ ਦਾ ਨਾਮ ਚਰਨ ਦਾਸ ਦੱਸਿਆ ਜਾ ਰਿਹਾ ਹੈ ।
ਉੱਥੇ ਹੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਜਦੋਂ ਇਹ ਵਿਅਕਤੀ ਅੱਜ ਸ਼ਾਮ ਪਿੰਡ ਦੀ ਕਰਿਆਨੇ ਦੀ ਦੁਕਾਨ ਤੇ ਬੈਠਾ ਹੋਇਆ ਸੀ ਤੇ ਉਸੇ ਸਮੇਂ ਮੋਟਰਸਾਈਕਲ ਤੇ ਸਵਾਰ ਕੁਝ ਅਣਪਛਾਤੇ ਵਿਅਕਤੀ ਉੱਥੇ ਪਹੁੰਚੇ, ਜਿਨ੍ਹਾਂ ਨੇ ਉਸ ਨੂੰ ਸ਼ਰ੍ਹੇਆਮ ਗੋਲੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਇਹ ਵਿਅਕਤੀ ਇਸ ਚਰਨਦਾਸ ਨਾਂ ਦੇ ਵਿਅਕਤੀ ਨੂੰ ਚੰਗੀ ਤਰ੍ਹਾਂ ਗੋਲੀਆਂ ਨਾਲ ਭੁੰਨ ਕੇ ਸੁੱਟ ਕੇ ਤਾਂ ਗੰਭੀਰ ਹਾਲਤ ਵਿਚ ਆਸ ਪਾਸ ਦੇ ਲੋਕਾਂ ਦੇ ਵੱਲੋਂ ਇਸ ਵਿਅਕਤੀ ਨੂੰ ਬਠਿੰਡਾ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਲੋਕਾਂ ਦੇ ਵਿਚ ਕਾਫੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ।
ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਬੀਤੇ ਸਮੇਂ ਦੌਰਾਨ ਪਿੰਡ ਭਦੌੜ ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਘਟਨਾ ਵਿਚ ਇਸ ਵਿਅਕਤੀ ਦੀ ਸ਼ਮੂਲੀਅਤ ਸੀ। ਇਹ ਬੇਅਦਬੀ ਦੋ ਹਜਾਰ ਅਠਾਰਾਂ ਦੇ ਵਿਚ ਹੋਈ ਸੀ । ਜਿਸ ਨੂੰ ਵੀ ਇੱਕ ਕਾਰਨ ਮੰਨਿਆ ਜਾ ਰਿਹਾ ਹੈ ਇਸ ਵਿਅਕਤੀ ਦੀ ਮੌਤ ਦਾ । ਉੱਥੇ ਹੀ ਹੁਣ ਪੁਲੀਸ ਵੱਲੋਂ ਮਾਮਲੇ ਨੂੰ ਦਰਜ ਕਰਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਅਸਲ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾ ਸਕੇ ।
Home ਤਾਜਾ ਖ਼ਬਰਾਂ ਹੁਣੇ ਹੁਣੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਨੂੰ ਇਸ ਤਰਾਂ ਕੀਤਾ ਗਿਆ ਕਤਲ
Previous Postਅੰਤਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਆ ਗਈ ਇਹ ਵੱਡੀ ਮਾੜੀ ਖਬਰ ਓਮੀਕਰੋਨ ਦੇ ਕਾਰਨ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਸੜਕ ਹਾਦਸਾ ਗੱਡੀ ਦੇ ਉਡੇ ਪਰਖਚੇ ਹੋਇਆ ਮੌਤ ਦਾ ਤਾਂਡਵ