ਹੁਣੇ ਹੁਣੇ ਪੰਜਾਬ ਚ ਏਥੇ ਪੂਰਨ ਤੋਰ ਤੇ ਬੰਦ ਨੂੰ ਲੈ ਕੇ ਆ ਗਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਹਾਲਾਤਾਂ ਨੂੰ ਅਮਨ ਅਤੇ ਸ਼ਾਂਤੀਮਈ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨਾਲ ਪੰਜਾਬ ਵਿੱਚ ਵਾਪਰਨ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਿਆ ਜਾਵੇ ਅਤੇ ਪੰਜਾਬ ਪੁਲਿਸ ਨੂੰ ਵੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪਰ ਫਿਰ ਵੀ ਅਪਰਾਧਿਕ ਜਗਤ ਨਾਲ ਜੁੜੇ ਹੋਏ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਅਤੇ ਵਾਪਰਨ ਵਾਲੀਆਂ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਏਥੇ ਬਾਜ਼ਾਰ ਪੂਰਨ ਤੌਰ ਤੇ ਬੰਦ ਨੂੰ ਲੈ ਕੇ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਲੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ਮਲੋਟ ਤੇ ਬਾਜ਼ਾਰਾਂ ਨੂੰ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਇਸ ਲਈ ਕੀਤਾ ਗਿਆ ਹੈ ਕਿ ਬੀਤੇ ਕੱਲ੍ਹ ਮਲੋਟ ਸ਼ਹਿਰ ਵਿਚ ਟਾਇਰਾਂ ਦੀ ਦੁਕਾਨ ਤੇ ਇਕ ਪਿਉ ਪੁੱਤਰ ਨੂੰ ਭੁਲੇਰੀਆ ਦੇ ਸਾਬਕਾ ਸਰਪੰਚ ਵੱਲੋਂ ਆਪਣੇ ਕੁਝ ਸਾਥੀਆਂ ਸਮੇਤ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ ਗਿਆ ਸੀ। ਜਿਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਉਹਨਾਂ ਦੀ ਦੁਕਾਨ ਵਿਚ ਦਾਖਲ ਹੋ ਕੇ ਦਿੱਤਾ ਗਿਆ।

ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਨੂੰ ਲੈ ਕੇ ਸ਼ਹਿਰ ਵਿਚ ਸ਼ਹਿਰ ਵਾਸੀਆਂ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਉਥੇ ਹੀ ਮਲੋਟ ਦੇ ਸਾਰੇ ਬਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਵਪਾਰ ਮੰਡਲ ਦੇ ਸੱਦੇ ਤੇ ਅੱਜ ਸਾਰੇ ਬਾਜ਼ਾਰਾਂ ਨੂੰ ਬੰਦ ਕੀਤਾ ਗਿਆ। ਪੁਲੀਸ ਵੱਲੋਂ ਜਿਥੇ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਉਥੇ ਹੀ ਭਰੋਸਾ ਦਿਵਾਇਆ ਗਿਆ ਹੈ ਕਿ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ।

ਜਦ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਹਨ ਜਿਨ੍ਹਾਂ ਵਿੱਚ ਚਰਨਜੀਤ ਸਿੰਘ ਚੀਨਾ, ਅਜੀਤਪਾਲ ਸਿੰਘ ਕੰਗ ਵਾਸੀ ਵਿਰਕ ਖੇੜਾ, ਪਾਲਾ ਸਿੰਘ ਵਾਸੀ ਭਲੇਰੀਆਂ, ਮਨਕੀਰਤ ਸਿੰਘ ਮਨੀ ਤੋਂ ਇਲਾਵਾ 6 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਭਾਲ ਕੀਤੀ ਜਾ ਰਹੀ ਹੈ। ਉਥੇ ਹੀ ਹੋਏ ਇਸ ਜਾਨਲੇਵਾ ਹਮਲੇ ਵਿਚ ਬਾਘਲਾ ਟਾਇਰ ਦੇ ਮਾਲਕ ਪਵਨ ਬਾਘਲਾ ਅਤੇ ਉਸ ਦੇ ਪੁੱਤਰ ਅਭਿਸ਼ੇਕ ਬਾਘਲਾ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।