ਕ੍ਰਿਕੇਟ ਜਗਤ ਚ ਛਾਈ ਸੋਗ ਦੀ ਲਹਿਰ ਅਚਾਨਕ ਹੋਈ ਇਸ ਮਸ਼ਹੂਰ ਖਿਡਾਰੀ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਬਹੁਤ ਸਾਰੀਆਂ ਸਖਸ਼ੀਅਤਾਂ ਨੇ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਸਤੇ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ। ਉਹਨਾਂ ਵੱਲੋਂ ਕਈ ਅਜਿਹੇ ਰਿਕਾਰਡ ਵੀ ਪੈਦਾ ਕੀਤੇ ਗਏ ਹਨ ਜਿਨ੍ਹਾਂ ਦਾ ਮੁਕਾਬਲਾ ਅੱਜ ਤੱਕ ਕੋਈ ਵੀ ਨਹੀਂ ਕਰ ਸਕਿਆ। ਜਿੱਥੇ ਕਰੋਨਾ ਕਾਰਨ ਬਹੁਤ ਸਾਰੀਆਂ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਉਥੇ ਹੀ ਹੋਰ ਬਹੁਤ ਸਾਰੀਆਂ ਸਖਸ਼ੀਅਤਾ ਵਾਪਰਨ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਹੋਰ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਦੇ ਖੇਤਰਾ ਅਤੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਦੁਨੀਆਂ ਵਿੱਚ ਵੱਖ-ਵੱਖ ਦੇਸ਼ਾਂ ਤੋਂ ਅਜਿਹੀਆਂ ਸਖਸੀਅਤਾਂ ਦੇ ਜਾਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜਿਨ੍ਹਾਂ ਨਾਲ ਸੋਗ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਕ੍ਰਿਕਟ ਜਗਤ ਵਿਚ ਅਚਾਨਕ ਇਸ ਹਸਤੀ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਮਹਾਨ ਖਿਡਾਰਣ ਇਲੀਨ ਐਸ਼ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਨ੍ਹਾਂ ਨੇ ਦੂਜੇ ਵਿਸ਼ਵ ਯੁੱਧ ਤੋਂ ਪਹਿਲਾਂ ਅਤੇ ਬਾਅਦ ਵਿੱਚ ਇੰਗਲੈਂਡ ਦੇ ਟੈਸਟ ਮੈਚ ਖੇਡੇ ਸਨ।

ਉਥੇ ਹੀ ਉਨ੍ਹਾਂ ਨੂੰ ਸਭ ਤੋਂ ਵੱਡੀ ਉਮਰ ਦੀ ਕ੍ਰਿਕਟਰ ਦਾ ਖਿਤਾਬ ਵੀ ਹਾਸਲ ਸੀ। ਇਸ ਕ੍ਰਿਕਟਰ ਨੇ ਉਸ ਦਾ 110 ਸਾਲ ਦੀ ਉਮਰ ਵਿਚ ਦਿਹਾਂਤ ਹੋਣ ਤੇ ਕ੍ਰਿਕਟ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ ਵੱਲੋਂ ਸ਼ਨੀਵਾਰ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਜ਼ਾਹਿਰ ਕਰਦੇ ਹੋਏ ਆਖਿਆ ਗਿਆ ਹੈ ਕਿ 110 ਸਾਲ ਦੀ ਉਮਰ ਦੀ ਇਲੀਨ ਐਸ਼ ਦੇ ਦਿਹਾਂਤ ਤੇ ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ ਨੂੰ ਬੇਹੱਦ ਦੁੱਖ ਹੈ।

ਉਨ੍ਹਾਂ ਵੱਲੋਂ ਘਰੇਲੂ ਕ੍ਰਿਕਟ ਸਿਵਲ ਸਰਵਿਸ ਵੂਮੈਨ ਅਤੇ ਮਿਡਲਸੈਕਸ ਵੋਮੈਨ ਅਤੇ ਸਾਊਥ ਵੂਮੇਨ ਦੀ ਨੁਮਾਇੰਦਗੀ ਵੀ ਕੀਤੀ ਗਈ ਸੀ। ਉਥੇ ਹੀ ਉਹ ਆਸਟਰੇਲੀਆਈ ਟੀਮ ਦਾ 1949 ਵਿਚ ਹਿੱਸਾ ਬਣੀ ਸੀ। ਉਨ੍ਹਾਂ ਵੱਲੋਂ ਇਸ ਖੇਤਰ ਵਿੱਚ ਆਸਟਰੇਲੀਆ ਦੇ ਖ਼ਿਲਾਫ਼ 1937 ਵਿੱਚ ਆਪਣਾ ਡੈਬਿਊ ਕੀਤਾ ਗਿਆ ਸੀ। ਉਨ੍ਹਾਂ ਵੱਲੋਂ 23 ਦੀ ਔਸਤ ਨਾਲ 10 ਵਿਕਟਾਂ ਲਈਆਂ ਗਈਆਂ ਸਨ।