37 ਸਾਲਾਂ ਬਾਅਦ 1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਸਰਕਾਰ ਦੀ ਨਜ਼ਰ ਬਹੁਤ ਸਾਰੇ ਸੂਬਿਆਂ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਉਪਰ ਲੱਗੀ ਹੋਈ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਮਾਮਲੇ ਵੀ ਲਟਕਦੇ ਆ ਰਹੇ ਹਨ ਜੋ ਬਹੁਤ ਸਾਲਾਂ ਤੋਂ ਸੁਲਝਾਏ ਨਹੀਂ ਗਏ ਹਨ। ਅਜਿਹੇ ਕੇਸਾਂ ਵਿਚ ਜਿੱਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਸੀ ਉਥੇ ਹੀ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਸੀ। ਜਿੱਥੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਲਿਆ ਗਿਆ ਉਥੇ ਹੀ ਇਨਸਾਫ ਲਈ ਉਹਨਾਂ ਵੱਲੋਂ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ।

ਦਿੱਲੀ ਵਿੱਚ ਜਿਥੇ ਸਿੱਖਾਂ ਦਾ ਕਤਲੇਆਮ ਹੋਇਆ ਸੀ ਉਥੇ ਹੀ ਇਹ ਹਾਦਸਾ ਉਨ੍ਹਾਂ ਪਰਿਵਾਰਾਂ ਨੂੰ ਕਦੇ ਵੀ ਭੁੱਲ ਨਹੀਂ ਸਕਦਾ। ਹੁਣ 37 ਸਾਲਾਂ ਬਾਅਦ ਵੀ ਉੱਨੀ ਸੌ ਚੌਰਾਸੀ ਦੇ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਬਾਰੇ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ 1984 ਦੇ ਸਿੱਖ ਦੰਗਿਆਂ ਨੂੰ 37 ਸਾਲ ਦਾ ਸਮਾਂ ਬੀਤ ਚੁੱਕਾ ਹੈ। ਪਰ ਅਜੇ ਤੱਕ ਵੀ ਬਹੁਤ ਸਾਰੇ ਪੀੜਤ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲਿਆ ਅਤੇ ਉਨ੍ਹਾਂ ਵੱਲੋਂ ਅਜੇ ਵੀ ਸੰਘਰਸ਼ ਕੀਤਾ ਜਾ ਰਿਹਾ ਹੈ।

ਹੁਣ ਇਸ ਕੇਸ ਵਿੱਚ ਸਰਸਵਤੀ ਵਿਹਾਰ ਪੁਲਸ ਵੱਲੋਂ ਥਾਣੇ ਵਿੱਚ ਦਰਜ ਇਕ ਕੇਸ ਦੇ ਅਧਾਰ ਤੇ ਦਿੱਲੀ ਦੀ ਅਦਾਲਤ ਵੱਲੋਂ ਉਨੀ ਸੌ ਚੁਰਾਸੀ ਦੇ ਸਿੱਖ ਵਿਰੋਧੀ ਦੰਗਾ ਮਾਮਲਿਆਂ ਦੇ ਵਿਚ ਸੱਜਣ ਕੁਮਾਰ ਤੇ ਇਸ ਘਟਨਾ ਦਾ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਜਿੱਥੇ ਇਸ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਕੀਤੀ ਜਾਵੇਗੀ। ਉਥੇ ਹੀ ਪੁਲਿਸ ਵੱਲੋਂ ਦਰਜ ਇਸ ਕੇਸ ਦੇ ਦੋਸ਼ ਤੈਅ ਕਰਦੇ ਹੋਏ ਸੱਜਣ ਕੁਮਾਰ ਦੇ ਵਿਰੁਧ ਇਹ ਦੋਸ਼ ਰੋਜ਼ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਐਮਕੇ ਨਾਗਪਾਲ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਹਨ।

ਜਿੱਥੇ ਸੱਜਣ ਕੁਮਾਰ ਇੱਕ ਕੇਸ ਵਿੱਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੀਆਂ ਕੋਸ਼ਿਸ਼ਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 1984 ਦੰਗਾ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਜੱਦੋਜਹਿਦ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੱਲੀ ਗੁਰਦੁਆਰਾ ਕਮੇਟੀ ਦੇ ਜਰਨਲ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ ਦਿੱਤੀ ਗਈ ਹੈ।