ਹੁਣੇ ਇੰਡੀਆ ਚ ਹੋਇਆ ਹਵਾਈ ਹਾਦਸਾ ਹੋਈਆਂ ਮੌਤਾਂ ਬਚਾਅ ਕਾਰਜ ਜਾਰੀ – ਕੈਪਟਨ ਨੇ ਵੀ ਕੀਤਾ ਅਫਸੋਸ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਵਾਸਤੇ ਸਭ ਪਾਰਟੀਆਂ ਵੱਲੋਂ ਤਿਆਰੀਆਂ ਵੀ ਜੋਰ ਸ਼ੋਰ ਨਾਲ ਸ਼ੁਰੂ ਕੀਤੀਆਂ ਗਈਆਂ ਹਨ। ਉਥੇ ਹੀ ਦੇਸ਼ ਅੰਦਰ ਕਈ ਅਜਿਹੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਲੋਕਾਂ ਵੱਲੋਂ ਜਿਥੇ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਹਵਾਈ ਸਫ਼ਰ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਇਹ ਹਵਾਈ ਸਫ਼ਰ ਕਈ ਲੋਕਾਂ ਦੀ ਜ਼ਿੰਦਗੀ ਵਿਚ ਅਜਿਹਾ ਹਾਦਸਾ ਵੀ ਪੈਦਾ ਕਰ ਦਿੰਦਾ ਹੈ ਕਿ ਅੱਗੇ ਤੋਂ ਲੋਕਾਂ ਵੱਲੋਂ ਹਵਾਈ ਸਫ਼ਰ ਕਰਨ ਤੋਂ ਡਰ ਲੱਗਣ ਲਗ ਜਾਂਦਾ ਹੈ।

ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਜਿਨ੍ਹਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਹੁਣ ਭਾਰਤ ਵਿਚ ਇੱਥੇ ਹਵਾਈ ਹਾਦਸਾ ਹੋਇਆ ਹੈ ਜਿੱਥੇ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਨਾਲ਼ ਸ਼ੁਰੂ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਤਾਮਿਲਨਾਡੂ ਦੇ ਕੂਨੂਰ ਵਿਚ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਫੌਜ ਦਾ ਹੈਲੀਕਾਪਟਰ ਉਸ ਸਮੇਂ ਹਾਦਸਾਗ੍ਰਸਤ ਹੋਇਆ ਜਦੋਂ ਇਸ ਵਿੱਚ ਸਵਾਰ ਹੋ ਕੇ ਚੀਫ ਆਫ ਡੀਫੈਂਸ ਸਟਾਫ ਬਿਪਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਊਟੀ ਵਿਖੇ ਜਾ ਰਹੇ ਸਨ।

ਉਨ੍ਹਾਂ ਦੇ ਨਾਲ ਕੁਝ ਪਰਿਵਾਰਕ ਮੈਂਬਰ, ਅਤੇ ਕਰਮਚਾਰੀ ਵੀ ਸਵਾਰ ਸਨ। ਉਸ ਸਮੇਂ ਹੀ ਰਸਤੇ ਵਿਚ ਫੌਜ ਦਾ ਹੈਲੀਕਾਪਟਰ ਤਾਮਿਲਨਾਡੂ ਦੇ ਕੋਇੰਬਟੂਰ ਅਤੇ ਸਲੂਰ ਦੇ ਵਿਚਕਾਰ ਜੰਗਲਾਂ ਦੇ ਵਿਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਫੌਜੀ ਜਵਾਨਾਂ ਵੱਲੋਂ ਖੋਜ ਅਤੇ ਬਚਾਅ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।

ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਗ ਪ੍ਰਗਟਾਇਆ ਗਿਆ ਹੈ  ਜਿੱਥੇ ਫੌਜ ਦੇ ਜਵਾਨਾਂ ਵੱਲੋਂ ਅਜੇ ਇਸ ਬਾਰੇ ਕੋਈ ਵੀ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਉਥੇ ਹੀ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਤਿੰਨ ਜਵਾਨਾਂ ਨੂੰ ਬਚਾ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿੱਚ ਤਿੰਨ ਲੋਕ ਗੰਭੀਰ ਰੂਪ ਨਾਲ ਜਖਮੀ ਅਤੇ 4 ਦੀ ਮੌਤ ਹੋਈ ਹੈ । ਜ਼ਖ਼ਮੀਆਂ ਨੂੰ ਗੰ-ਭੀ-ਰ ਹਾਲਤ ਵਿਚ ਇਲਾਜ ਵਾਸਤੇ ਵੈਲਿੰਗਟਨ ਬੇਸ ਲਿਜਾਇਆ ਗਿਆ ਹੈ।