ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਕਰੋਨਾ ਮਾਹਵਾਰੀ ਨੂੰ ਟੀਕਾਕਰਨ ਤੋਂ ਬਾਅਦ ਬੜੀ ਮੁਸ਼ਕਲ ਨਾਲ ਠੱਲ੍ਹ ਪਾਈ ਗਈ ਸੀ। ਜਿਥੇ ਪਿਛਲੇ ਸਾਲ ਸ਼ੁਰੂ ਹੋਈ ਕਰੋਨਾ ਨੂੰ ਲੈ ਕੇ ਬਹੁਤ ਸਾਰੀਆਂ ਹਦਾਇਤਾਂ ਵੀ ਸ਼ੁਰੂ ਕੀਤੀਆਂ ਗਈਆਂ ਸਨ। ਇਸ ਕਰੋਨਾ ਦੇ ਚਲਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਹਵਾਈ ਉਡਾਨਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਜਿੱਥੇ ਕੁੱਝ ਸਮਝੌਤਿਆਂ ਦੇ ਤਹਿਤ ਖ਼ਾਸ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉੱਥੇ ਹੀ ਸਰਕਾਰ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਰਹੀ।
ਹੁਣ ਪਿਛਲੇ ਦਿਨੀਂ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਖਣੀ ਅਫਰੀਕਾ ਦੇ ਵਿੱਚ ਨਵੇਂ ਵਾਇਰਸ ਦੇ ਪਾਏ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਜੋ ਕਿ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਹੁਣ ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਤੋਂ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਉੱਪਰ ਇਟਲੀ ਤੋਂ ਅੰਮ੍ਰਿਤਸਰ ਆਈ ਉਡਾਣ ਵਿੱਚ ਦੋ ਯਾਤਰੀ ਕਰੋਨਾ ਦੀ ਚਪੇਟ ਵਿੱਚ ਆਏ ਹੋਏ ਪਾਏ ਗਏ ਹਨ।
ਜਿੱਥੇ ਹਵਾਈ ਅੱਡੇ ਤੇ ਪਹੁੰਚੇ ਇਨ੍ਹਾਂ ਮਾਂ-ਪੁੱਤਰ ਦੀ ਜਾਂਚ ਕੀਤੀ ਗਈ ਤਾਂ ਦੋਨੋ ਕਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਇਕਾਂਤ-ਵਾਸ ਕੀਤੇ ਜਾਣ ਲਈ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਸ਼ਿਫ਼ਟ ਕੀਤਾ ਗਿਆ ਹੈ। ਉਥੇ ਹੀ ਹੁਣ ਹਸਪਤਾਲ ਵਿੱਚ ਇਨ੍ਹਾਂ ਦੋਹਾਂ ਯਾਤਰੀਆਂ ਦਾ ਆਰਟੀਪੀਸੀਆਰ ਟੈਸਟ ਹੋਵੇਗਾ। ਇਨ੍ਹਾਂ ਟੈਸਟਾਂ ਨੂੰ ਜਾਂਚ ਲਈ ਮੈਡੀਕਲ ਕਾਲਜ ਪਟਿਆਲਾ ਵਿਖੇ ਭੇਜਿਆ ਜਾਵੇਗਾ। ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਹਵਾਈ ਅੱਡੇ ਤੇ ਆਉਣ ਵਾਲੇ ਯਾਤਰੀਆਂ ਲਈ ਕਰੋਨਾ ਪਾਬੰਦੀਆਂ ਨੂੰ ਸਖਤ ਕੀਤਾ ਗਿਆ ਸੀ।
ਜਿਸ ਬਾਰੇ ਸਿਵਲ ਸਰਜਨ ਅੰਮ੍ਰਿਤਸਰ ਵੱਲੋਂ ਜਾਣਕਾਰੀ ਵੀ ਜਾਰੀ ਕੀਤੀ ਗਈ ਸੀ। ਯਾਤਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਤੇ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਗਏ ਹਨ। ਇਨ੍ਹਾਂ ਪਾਬੰਦੀਆਂ ਦੇ ਤਹਿਤ ਹੀ ਹੁਣ ਬੀਤੀ ਰਾਤ ਅੰਮ੍ਰਿਤਸਰ ਅੱਡੇ ਤੇ ਇਟਲੀ ਦੇ ਮਿਲਾਨ ਤੋਂ ਪਹੁੰਚੀ ਉਡਾਣ ਵਿਚ ਆਉਣ ਵਾਲੇ ਦੋ ਯਾਤਰੀਆਂ ਵਿੱਚ ਕਰੋਨਾ ਦੇ ਹੋਣ ਦੀ ਪੁਸ਼ਟੀ ਕੀਤੀ ਗਈ ਹੈ।
Previous Postਕਰਲੋ ਘਿਓ ਨੂੰ ਭਾਂਡਾ : ਇਸ ਕਾਰਨ ਰੇਲ ਡਰਾਈਵਰ ਨੇ ਰਸਤੇ ਵਿਚ ਰੋਕਤੀ ਟਰੇਨ – ਦੇਖ ਸਭ ਰਹਿ ਗਏ ਹੈਰਾਨ
Next Postਵਿਦੇਸ਼ਾਂ ਚ ਕੰਮ ਕਰਨ ਵਾਲੇ NRIs ਦੇ ਪੰਜਾਬ ਚ ਰਹਿੰਦੇ ਪ੍ਰੀਵਾਰਾਂ ਲਈ ਆਈ ਖੁਸ਼ਖਬਰੀ ,ਪਰ ਸਟੱਡੀ ਤੇ ਗਿਆਂ ਲਈ ਮਾੜੀ ਖਬਰ