ਪੰਜਾਬ ਚ ਵੋਟਾਂ ਪੈਣ ਦੇ ਬਾਰੇ ਚ ਆ ਗਈ ਇਹ ਤਾਜਾ ਵੱਡੀ ਖਬਰ – ਹੋ ਗਿਆ ਇਹ ਫੈਸਲਾ

ਆਈ ਤਾਜਾ ਵੱਡੀ ਖਬਰ 

ਜਿਵੇਂ-ਜਿਵੇਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਸ ਨੂੰ ਲੈ ਕੇ ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਚੋਣ ਕਮਿਸ਼ਨ ਵੱਲੋਂ ਵੀ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਕੋਈ ਮੁਸ਼ਕਿਲ ਨਾ ਹੋ ਸਕੇ ਅਤੇ ਸਾਰੀਆਂ ਚੋਣਾਂ ਅਮਨ-ਅਮਾਨ ਨਾਲ ਕਰਵਾਈਆਂ ਜਾ ਸਕਣ ਤਾਂ ਜੋ ਅਗਲੀ ਸਰਕਾਰ ਸੱਤਾ ਵਿਚ ਆ ਸਕੇ। ਜਿਸ ਵਾਸਤੇ ਬੀਤੇ ਦਿਨੀਂ ਚੋਣ ਕਮਿਸ਼ਨ ਵੱਲੋਂ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿਸ ਨਾਲ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਫੈਲ ਗਈ ਸੀ। ਜਿੱਥੇ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਆਨ ਲਾਈਨ ਵੋਟਿੰਗ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ਜਿਨ੍ਹਾਂ ਕੋਲ ਭਾਰਤੀ ਪਾਸਪੋਰਟ ਹੋਵੇਗਾ।

ਹੁਣ ਪੰਜਾਬ ਵਿੱਚ ਵੋਟਾਂ ਪੈਣ ਬਾਰੇ ਇਹ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਹ ਫੈਸਲਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵੱਲੋਂ ਜਿੱਥੇ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਕਿਉਂਕਿ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿਥੇ ਚੌਕਸੀ ਨੂੰ ਵਧਾ ਦਿਤਾ ਗਿਆ ਹੈ। ਉਥੇ ਹੀ ਚੋਣਾਂ ਦੇ ਦੌਰਾਨ ਤੈਨਾਤ ਕੀਤੇ ਜਾਣ ਵਾਲੇ ਅਧਿਕਾਰੀਆਂ ਨੂੰ ਲੈ ਕੇ ਵੇਖ ਕੇ ਕਈ ਫੈਸਲੇ ਚੋਣ ਕਮਿਸ਼ਨ ਵੱਲੋਂ ਲਾਏ ਜਾ ਰਹੇ ਹਨ।

ਉਥੇ ਹੀ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਵਾਸਤੇ ਚੋਣ ਕਮਿਸ਼ਨ ਵੱਲੋਂ ਅਹਿਮ ਫੈਸਲੇ ਲਏ ਗਏ ਹਨ । ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਚੋਣ ਕਮਿਸ਼ਨਰ ਡਾਕਟਰ ਐਸ ਕਰੁਣਾ ਰਾਜੂ ਵੱਲੋਂ ਸਭ ਸਿਆਸੀ ਪਾਰਟੀਆਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਅਤੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਸਬੰਧੀ ਕੁਝ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਜਿਸ ਵਿੱਚ ਚੋਣਾਂ ਦੌਰਾਨ ਡਿਊਟੀ ਤੇ ਆਉਣ ਵਾਲੇ ਸਟਾਫ ਦਾ ਕਰੋਨਾਂ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ ਜਿਸ ਵਾਸਤੇ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।

ਉੱਥੇ ਹੀ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਨ੍ਹਾਂ ਦੀਆਂ ਵੋਟਾਂ ਕੱਟਣ ਵਾਲੀਆਂ ਹਨ ਨਵੀਆਂ ਬਣਾਈਆਂ ਜਾਣੀਆ ਹਨ ਉਸ ਕੰਮ ਨੂੰ ਵੀ ਤੇਜ਼ੀ ਨਾਲ ਕੀਤਾ ਜਾਵੇ। ਇਸ ਤੋਂ ਇਲਾਵਾ ਵੋਟਰਾਂ ਨੂੰ ਵੋਟ ਲਈ ਉਤਸ਼ਾਹਿਤ ਕਰਨ ਵਾਸਤੇ ਹੈਲਪ ਲਾਈਨ ਉੱਪਰ ਮਸ਼ਹੂਰ ਹਸਤੀਆਂ ਅਤੇ ਖਿਡਾਰੀਆਂ ਨੂੰ ਵੀ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਸਾਰੇ 24,689 ਪੋਲਿੰਗ ਸਟੇਸ਼ਨਾ ਉੱਪਰ ਵੈਬ ਕਾਸਟਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।